ਫਾਜ਼ਿਲਕਾ, 20 ਸਤੰਬਰ: ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਦੇ ਵੱਲੋਂ ਜਨਤਾ ਦੀਆਂ ਮੁਸ਼ਕਿਲਾਂ ਨੂੰ ਉਨ੍ਹਾਂ ਦੇ ਵਿਚ ਜਾ ਕੇ ਖੜਕੇ ਸੁਲਝਾਉਣ ਦੇ ਮਕਸਦ ਲਈ ਆਪਣੇ ਦਫ਼ਤਰ ਵਿੱਚ ਪਬਲਿਕ ਦਰਬਾਰ ਦਾ ਆਯੋਜਨ ਕੀਤਾ ਗਿਆ। ਇਸ ਦਰਬਾਰ ਦੇ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਾਜ਼ਰੀ ਲਗਾ ਕੇ ਆਪਣੇ ਵੱਖ-ਵੱਖ ਮਸਲੇ ਅਤੇ ਸ਼ਿਕਾਇਤਾਂ ਦਰਜ ਕਰਵਾਈਆਂ। ਐਸ.ਐਸ.ਪੀ ਸਾਹਿਬ ਨੇ ਹਰ ਸ਼ਿਕਾਇਤ ਨੂੰ ਧਿਆਨ ਨਾਲ ਸੁਣਿਆ ਅਤੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹਨਾਂ ਦੇ ਮਸਲਿਆਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇਗਾ। ਮਸਲਿਆਂ ਨੂੰ ਹੱਲ ਕਰਵਾਉਣ ਲਈ, ਜਿੰਨ੍ਹਾਂ ਮਾਮਲਿਆਂ ਨੂੰ ਤੁਰੰਤ ਕਾਰਵਾਈ ਦੀ ਲੋੜ ਸੀ, ਉਹਨਾਂ ‘ਤੇ ਐਸ.ਐਸ.ਪੀ ਸਾਹਿਬ ਵੱਲੋਂ ਤੁਰੰਤ ਹੁਕਮ ਜਾਰੀ ਕੀਤੇ ਗਏ।
ਉਹਨਾਂ ਨੇ ਲੋਕਾਂ ਨੂੰ ਇਹ ਭਰੋਸਾ ਦਿਵਾਇਆ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਨਿਆਂ ਦੇਣ ਲਈ ਪੁਲਿਸ ਵਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ।ਇਸਤੋਂ ਇਲਾਵਾ ਐਸ ਐਸ ਪੀ ਸ: ਬਰਾੜ ਨੇ ਦਸਿਆ ਕਿ ਜਿਲ੍ਹਾ ਫਾਜਿਲਕਾ ਦੀਆਂ ਸਮੂਹ ਸਬ—ਡਵੀਜਨਾਂ ਵਿੱਚ ਬੀਤੇ ਕੱਲ੍ਹ ਸਵੇਰੇ 9:00 ਵਜੇ ਤੋਂ ਦੁਪਹਿਰ 12:00 ਵਜੇ ਤੱਕ ਸਪੈਸ਼ਲ ਕਾਰਡਨ ਐਂਡ ਸਰਚ ਅਪ੍ਰੇਸ਼ਨ (CASO) ਚਲਾਇਆ ਗਿਆ। ਇਸ ਅਪ੍ਰੇਸ਼ਨ ਦੌਰਾਨ ਹਲਕਾ ਨਿਗਰਾਨ ਅਫਸਰਾਂ ਅਤੇ ਮੁੱਖ ਅਫਸਰਾਂ ਵੱਲੋਂ ਪਲਿਸ ਜਵਾਨਾਂ ਦੀਆਂ ਵੱਖ ਵੱਖ ਟੀਮਾਂ ਬਣਾ ਕੇ ਜਿਲ੍ਹਾ ਫਾਜਿਲਕਾ ਅਧੀਨ ਪੈਂਦੇ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਭੀੜ ਭੜੱਕੇ ਵਾਲੇ ਥਾਵਾਂ ਅਤੇ ਡਰੱਗ ਹੌਟਸਪੌਟ ਏਰੀਆ ਵਿੱਚ ਡੂੰਘਾਈ ਨਾਲ ਚੈਕਿੰਗ ਕੀਤੀ ਗਈ ਹੈ।
ਅਰਵਿੰਦ ਕੇਜ਼ਰੀਵਾਲ ਅੱਜ ਤੋਂ ਹਰਿਆਣਾ ’ਚ ਸ਼ੁਰੂ ਕਰਨਗੇ ਚੋਣ ਪ੍ਰਚਾਰ
ਜਿਸ ਦੌਰਾਨ 216 ਸ਼ੱਕੀ ਵਿਅਕਤੀਆਂ ਨੂੰ ਚੈਕ ਕੀਤਾ ਗਿਆ ਅਤੇ 02 ਵਿਅਕਤੀਆਂ ਪਾਸੋਂ 05 ਗਰਾਮ ਹੈਰੋਇਨ ਬਰਾਮਦ ਹੋਣ ਤੇ ਉਹਨਾਂ ਦੇ ਖਿਲਾਫ NDPS ਐਕਟ ਤਹਿਤ ਮੁਕੱਦਮਾ ਦਰਜ ਰਜਿਸਟਰ ਕੀਤਾ ਗਿਆ ਹੈ।ਐਸ.ਐਸ.ਪੀ. ਸਾਹਿਬ ਨੇ ਇਹ ਵੀ ਦੱਸਿਆ ਕਿ ਇਸ ਤਰਾਂ ਦੇ ਓਪ੍ਰੇਸ਼ਨ ਅੱਗੇ ਵੀ ਜਾਰੀ ਰਹਿਣਗੇ। ਇਸ ਓਪ੍ਰੇਸ਼ਨ ਦਾ ਮਕਸਦ ਸਿਰਫ ਅਪਰਾਧਕ ਤੱਤਾਂ ਨੂੰ ਕਾਬੂ ਕਰਨਾ ਹੀ ਨਹੀਂ ਬਲਿਕ ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨਾ ਵੀ ਸੀ ਤਾਂ ਕਿ ਲੋਕ ਇਹਨਾਂ ਤਿਓਹਾਰਾਂ ਦੇ ਸੀਜਨ ਦੌਰਾਨ ਆਪਣੇ ਆਪਣੇ ਆਪ ਨੂੰ ਸੁਰੱਖਿਅਤ ਮੁਹਿਸੂਸ ਕਰਨ ਅਤੇ ਉਹ ਬਿਨਾਂ ਕਿਸੇ ਡਰ ਦੇ ਤਿਓਹਾਰ ਖੁਸ਼ੀ ਨਾਲ ਮਨਾ ਸਕਣ।
Share the post "ਫਾਜ਼ਿਲਕਾ ਦੇ ਐਸਐਸਪੀ ਵੱਲੋਂ ਪਬਲਿਕ ਦਰਬਾਰ ਦਾ ਆਯੋਜਨ, ਮੌਕੇ ‘ਤੇ ਸ਼ਿਕਾਇਤਾਂ ਦੇ ਨਿਪਟਾਰੇ ਦਾ ਯਤਨ"