Friday, April 17, 2026
spot_img
spot_img

ਵਿਜੀਲੈਂਸ ਬਿਊਰੋ ਵੱਲੋਂ 25,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Date:

spot_img

ਲੁਧਿਆਣਾ, 20 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਮਾਲ ਹਲਕਾ ਪਿੰਡ ਜੱਸੀਆਂ, ਜਿਲਾ  ਵਿਖੇ ਤਾਇਨਾਤ ਪਟਵਾਰੀ ਅਨਿਲ ਨਰੂਲਾ ਨੂੰ 25000 ਰਿਸ਼ਵਤ ਦੀ ਮੰਗ ਕਰਨ ਅਤੇ ਲੈਣ ਦੇ ਦੋਸ਼ ਹੇਠ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਮੇਜਰ ਸਿੰਘ ਵਾਸੀ ਨਿਊ ਅਮਰ ਨਗਰ, ਲੁਧਿਆਣਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਉਸਦੀ ਜੱਦੀ ਜ਼ਮੀਨ ਦੇ ਇੰਤਕਾਲ ਦਾ 25 ਸਾਲਾਂ ਦਾ ਮਾਲ ਰਿਕਾਰਡ ਦੇਣ ਬਦਲੇ 25,000 ਰੁਪਏ ਦੀ ਮੰਗ ਕੀਤੀ ਸੀ।

ਮੁੱਖ ਮੰਤਰੀ ਵੱਲੋਂ ਲੁਧਿਆਣਾ ਵਿੱਚ ਬੁੱਢਾ ਨਾਲੇ ਨੂੰ ਮਿਸ਼ਨ ਤਹਿਤ ਸਾਫ਼ ਕਰਨ ਦਾ ਐਲਾਨ

ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ (ਈਓਡਬਲਿਊ) ਲੁਧਿਆਣਾ ਯੂਨਿਟ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 25,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿੱਚ ਉਕਤ ਦੋਸ਼ੀ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਈ.ਓ.ਡਬਲਿਊ. ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...