WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਚੰਡੀਗੜ੍ਹ

ਮੁੱਖ ਮੰਤਰੀ ਵੱਲੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਦੀ ਮੌਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 21 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅੰਮ੍ਰਿਤਸਰ ਉੱਤਰੀ ਹਲਕੇ ਤੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਦੀ ਪਤਨੀ ਮਧੂਮਿਤਾ ਦੇ ਦੁਖਦਾਇਕ ਅਤੇ ਬੇਵਕਤੀ ਦੇਹਾਂਤ ‘ਤੇ ਦੁੱਖ ਪ੍ਰਗਟ ਕੀਤਾ, ਜਿਨ੍ਹਾਂ ਦਾ ਸੰਖੇਪ ਬਿਮਾਰੀ ਕਾਰਨ ਦੇਹਾਂਤ ਹੋ ਗਿਆ। ਉਹ 53 ਸਾਲਾਂ ਦੇ ਸਨ ਅਤੇ ਆਪਣੇ ਪਿੱਛੇ ਪਤੀ ਅਤੇ ਦੋ ਧੀਆਂ ਛੱਡ ਗਏ।
ਇੱਕ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਮਧੂਮਿਤਾ ਜੀ ਦੇ ਦੇਹਾਂਤ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ, ਜੋ ਆਪਣੇ ਪਰਿਵਾਰ ਦੀ ਤਾਕਤ ਅਤੇ ਆਪਣੇ ਪਤੀ ਦੀ ਸਫਲਤਾ ਲਈ ਪ੍ਰੇਰਨਾ ਸਰੋਤ ਸਨ।

68 ਵੀਆਂ ਸੂਬਾ ਪੱਧਰੀ ਖੇਡਾਂ:ਹਾਕੀ ਅੰਡਰ 19 ਚ ਬਠਿੰਡਾ ਦੀਆਂ ਕੁੜੀਆਂ ਬਣੀਆ ਚੈਂਪੀਅਨ

ਉਨ੍ਹਾਂ ਕਿਹਾ ਕਿ ਇਹ ਸਮਾਜ ਲਈ ਅਤੇ ਖਾਸ ਕਰਕੇ ਪਰਿਵਾਰ ਲਈ ਬਹੁਤ ਵੱਡਾ ਘਾਟਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਧੂਮਿਤਾ ਜੀ ਇਕ ਪਵਿੱਤਰ ਰੂਹ ਸਨ, ਜਿਨ੍ਹਾਂ ਨੇ ਆਪਣੇ ਪਤੀ ਕੁੰਵਰ ਵਿਜੇ ਪ੍ਰਤਾਪ ਨੂੰ ਬਤੌਰ ਪੁਲਿਸ ਅਧਿਕਾਰੀ ਅਤੇ ਹੁਣ ਲੋਕਾਂ ਦੇ ਚੁਣੇ ਹੋਏ ਨੁਮਾਇੰਦੇ ਵਜੋਂ ਮਾਨਵਤਾ ਦੀ ਮਿਸਾਲੀ ਸੇਵਾ ਕਰਨ ਲਈ ਪੂਰਨ ਸਹਿਯੋਗ ਦਿੱਤਾ। ਪਰਿਵਾਰ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਰਿਵਾਰ ਦੇ ਮੈਂਬਰਾਂ ਤੇ ਸਾਕ-ਸਨੇਹੀਆਂ ਨੂੰ ਦੁੱਖ ਦੀ ਇਸ ਘੜੀ ਵਿੱਚ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ।

 

Related posts

ਜ਼ਿਲ੍ਹਾ ਪ੍ਰੀਸ਼ਦ ਦੀਆਂ ਚੋਣਾਂ ਲਈ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ ਲਿਆ ਵਾਪਸ ਲੈ ਕੇ ਬੈਕਫੁੱਟ ‘ਤੇ ਆਈ ਪੰਜਾਬ ਸਰਕਾਰ

punjabusernewssite

ਮੁੱਖ ਮੰਤਰੀ ਵੱਲੋਂ ਪੰਜਾਬ ਦੇ ਜਵਾਨ ਪਰਮਿੰਦਰ ਸਿੰਘ ਦੀ ਕਾਰਗਿਲ ਵਿੱਚ ਸ਼ਹਾਦਤ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ

punjabusernewssite

ਪੰਜਾਬ ਦੇ 13 ਲੋਕ ਸਭਾ ਸੀਟਾਂ ਤੋਂ ਖੜ੍ਹੇ 328 ਉਮੀਦਵਾਰਾਂ ਦੀ ਕਿਸਮਤ ਹੋਈ ਮਸ਼ੀਨਾਂ ਵਿਚ ਬੰਦ

punjabusernewssite