WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
ਪਟਿਆਲਾ

ਪਾਤੜਾਂ ਵਾਲਾ ਥਾਣੇਦਾਰ ਅਮਰੀਕ ਸਿੰਘ ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਪਟਿਆਲਾ, 23 ਸਤੰਬਰ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਜ਼ਿਲ੍ਹੇ ਦੇ ਥਾਣਾ ਪਾਤੜਾਂ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਮਰੀਕ ਸਿੰਘ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਅਸ਼ੋਕ ਕੁਮਾਰ ਵਾਸੀ ਪਾਤੜਾਂ ਕਸਬਾ, ਜ਼ਿਲ੍ਹਾ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਸਦੇ ਅਤੇ ਉਸਦੇ ਸਾਥੀਆਂ ਖਿਲਾਫ ਥਾਣਾ ਪਾਤੜਾਂ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ

ਬਹੁ-ਕਰੋੜੀ ਝੋਨਾ ਘੁਟਾਲੇ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਪਨਸਪ ਦਾ ਭਗੌੜਾ ਜ਼ਿਲ੍ਹਾ ਮੈਨੇਜਰ ਗ੍ਰਿਫ਼ਤਾਰ

ਅਤੇ ਉਕਤ ਪੁਲਿਸ ਅਧਿਕਾਰੀ ਅਦਾਲਤ ਵਿੱਚ ਇਸ ਕੇਸ ਨਾਲ ਸਬੰਧਤ ਅਖ਼ਰਾਜ ਰਿਪੋਰਟ ਦਾਖ਼ਲ ਕਰਨ ਲਈ 20,000 ਦੀ ਰਿਸ਼ਵਤ ਦੀ ਮੰਗ ਕਰ ਰਿਹਾ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਏ.ਐਸ.ਆਈ. ਅਮਰੀਕ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ । ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

 

Related posts

ਰਾਜਪੁਰਾ ਵਿਖੇ ਮੁੱਖ ਮੰਤਰੀ ਦੇ ਅਚਨਚੇਤ ਦੌਰੇ ਦੌਰਾਨ ਲੋਕਾਂ ਨੇ ਕੀਤਾ ਭਰਵਾਂ ਸਵਾਗਤ

punjabusernewssite

ਝੂਠੇ ਦਸਤਾਵੇਜਾਂ ’ਤੇ ਲੱਖਾਂ ਦੀ ਕਰਜ਼ਾ ਮੁਆਫ਼ੀ ਲੈਣ ਵਾਲੇ ਤਿੰਨ ਕਿਸਾਨਾਂ ਵਿਰੁਧ ਪਰਚਾ ਦਰਜ਼

punjabusernewssite

ਜੇਕਰ ਪੰਜਾਬ ਤੋਂ ਅਨਾਜ ਲਿਜਾਣ ਲਈ ਵਿਸ਼ੇਸ਼ ਰੇਲਾਂ ਚਲਾਈਆਂ ਜਾ ਸਕਦੀਆਂ ਤਾਂ ਫੇਰ ਪੰਜਾਬ ਨੂੰ ਕੋਲਾ ਭੇਜਣ ਲਈ ਕਿਉਂ ਨਹੀਂ-ਮੁੱਖ ਮੰਤਰੀ ਨੇ ਭਾਰਤ ਸਰਕਾਰ ਨੂੰ ਕੀਤਾ ਸਵਾਲ

punjabusernewssite