spot_img
spot_img

ਸਿੰਗਾਪੁਰ ਤੋਂ ਬਾਅਣ ਹੁਣ ਪੰਜਾਬ ਦੇ ਸਰਕਾਰੀ ਅਧਿਆਪਕ ਟਰੇਨਿੰਗ ਲਈ ਫਿਨਲੈਂਡ ’ਚ ਜਾਣਗੇ

Date:

spot_img

ਪਹਿਲੇ ਗੇੜ੍ਹ ’ਚ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ 72 ਅਧਿਆਪਕ ਜਾਣਗੇ : ਹਰਜੋਤ ਸਿੰਘ ਬੈਂਸ
ਟਰੇਨਿੰਗ ਲਈ ਜਾਣ ਦੇ ਇਛੁੱਕ ਪ੍ਰਾਇਮਰੀ ਅਧਿਆਪਕ ਅੱਜ ਤੋਂ ਕਰ ਸਕਣਗੇ ਆਨਲਾਈਨ ਅਪਲਾਈ
ਚੰਡੀਗੜ੍ਹ, 24 ਸਤੰਬਰ: ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟਰੇਨਿੰਗ ਮੁੱਹਈਆ ਕਰਵਾਉਣ ਦੇ ਮਕਸਦ ਨਾਲ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜਣ ਦਾ ਫ਼ੈਸਲਾ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟਰੇਨਿੰਗ ਮੁੱਹਈਆ ਕਰਵਾਉਣ ਦਾ ਫ਼ੈਸਲਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਹੈ।

ਨਵੇਂ ਬਣੇ ਮੰਤਰੀਆਂ ਨੇ ਪ੍ਰਵਾਰਾਂ ਸਹਿਤ ਕੀਤੀ ਮੁੱਖ ਮੰਤਰੀ ਨਾਲ ਮੁਲਾਕਾਤ

ਪ੍ਰਾਇਮਰੀ ਅਧਿਆਪਕ ਦੀ ਇਹ ਟਰੇਨਿੰਗ ਤਿੰਨ ਹਫ਼ਤਿਆਂ ਦੀ ਹੋਵੇਗੀ।ਸ.ਬੈਂਸ ਨੇ ਦੱਸਿਆ ਕਿ ਫਰਵਰੀ 2023 ਤੋਂ ਕੁੱਲ 198 ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਸਿੰਗਾਪੁਰ ਦੀਆਂ ਦੋ ਸੰਸਥਾਵਾਂ- ਪ੍ਰਿੰਸੀਪਲ ਅਕੈਡਮੀ ਅਤੇ ਨੈਸ਼ਨਲ ਇੰਸਟੀਚਿਊਟ ਆਫ਼ ਸਿੰਗਾਪੁਰ ਇੰਟਰਨੈਸ਼ਨਲ ਵਿੱਚ ਲੀਡਰਸ਼ਿਪ ਵਿਕਾਸ ਪ੍ਰੋਗਰਾਮ ਵਿੱਚ ਆਪਣੀ ਸਿਖਲਾਈ ਦਿਵਾਈ ਜਾ ਚੁੱਕੀ ਹੈ। ਇਸ ਤੋਂ ਇਲਾਵਾ 100 ਹੈੱਡ ਮਾਸਟਰਾਂ ਨੂੰ ਆਈ.ਆਈ.ਐਮ. ਅਹਿਮਦਾਬਾਦ ਵਿਖੇ ਲੀਡਰਸ਼ਿਪ, ਸਕੂਲ ਪ੍ਰਬੰਧਨ, ਸਿੱਖਿਆ ਵਿਭਾਗ ਚ ਏ.ਆਈ. ਅਤੇ ਭਾਈਵਾਲ ਸਬੰਧੀ ਟਰੇਨਿੰਗ ਦੁਆਈ ਜਾ ਰਹੀ ਹੈ।

ਦੂਜਿਆਂ ਨੂੰ ਹਨੀ ਟ੍ਰੈਪ ਵਿੱਚ ਫਸਾਉਣ ਵਾਲਾ ਥਾਣੇਦਾਰ ਖੁਦ ਵਿਜੀਲੈਂਸ ਦੇ ਟ੍ਰੈਪ ਵਿੱਚ ਫ਼ਸਿਆ

ਕੈਬਨਿਟ ਮੰਤਰੀ ਨੇ ਦੱਸਿਆ ਕਿ ਟਰੇਨਿੰਗ ਤੇ ਜਾਣ ਦੇ ਇਛੁੱਕ ਅਧਿਆਪਕਾਂ ਅੱਜ ਮਿਤੀ 24 ਸਤੰਬਰ 2024 ਤੋਂ ਆਨਲਾਈਨ ਅਪਲਾਈ ਕਰ ਸਕਦੇ ਹਨ।ਟਰੇਨਿੰਗ ਸਬੰਧੀ ਸਮੁਚੀ ਜਾਣਕਾਰੀ ਵਿਭਾਗ ਦੀ ਵੈਬਸਾਈਟ ਈ.ਪੰਜਾਬ ਪੋਰਟਲ ਤੋਂ ਲਈ ਜਾ ਸਕਦੀ ਹੈ।ਸਿੱਖਿਆ ਮੰਤਰੀ ਨੇ ਦੱਸਿਆ ਕਿ ਜਿਹੜੇ ਅਧਿਆਪਕ ਇਸ ਟਰੇਨਿੰਗ ’ਤੇ ਜਾਣ ਲਈ ਅਪਲਾਈ ਕਰਨਗੇ ਉਨ੍ਹਾਂ ਦੇ ਪੜ੍ਹਾਈ ਕਰਵਾਉਣ ਦੀ ਵਿਧੀ ਸਬੰਧੀ ਉਨ੍ਹਾਂ ਕੋਲੋਂ ਸਿੱਖਿਆ ਹਾਸਲ ਕਰ ਚੁੱਕੇ ਵਿਦਿਆਰਥੀਆਂ ਅਤੇ ਮੌਜੂਦਾ ਸਮੇਂ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਵੀ ਤਸਦੀਕ ਕੀਤਾ ਜਾਵੇਗਾ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

सिख इतिहास में बाबा लखी शाह बंजारा का योगदान अमर – सुमन सैनी

👉गुरुद्वारा सिंह सभा लोहारा को मुख्यमंत्री नायब सिंह सैनी...