Punjabi Khabarsaar
Uncategorizedਫ਼ਾਜ਼ਿਲਕਾ

ਮਿਸ਼ਨ ਨਿਸ਼ਚੈ ਤਹਿਤ ਫਾਜ਼ਿਲਕਾ ਪੁਲਿਸ ਵੱਲੋਂ ਅਬੋਹਰ ਵਿਖੇ ਕਰਵਾਇਆ ਗਿਆ ਨਸ਼ਿਆਂ ਖਿਲਾਫ ਜਾਗਰੂਕਤਾ ਸਮਾਗਮ

ਲੋਕ ਅਤੇ ਪੁਲਿਸ ਮਿਲ ਕੇ ਕੰਮ ਕਰਨਗੇ ਤਾਂ ਜਿੱਤ ਹੋਵੇਗੀ ਪੱਕੀ- ਐਸ.ਐਸ.ਪੀ ਵਰਿੰਦਰ ਸਿੰਘ ਬਰਾੜ
ਸ਼੍ਰੀ ਬਾਲਾ ਜੀ ਫਾਊਂਡੇਸ਼ਨ ਤੇ ਲੋਕ ਸੇਵਾ ਫਾਊਂਡੇਸ਼ਨ ਦਾ ਰਿਹਾ ਪੂਰਨ ਸਹਿਯੋਗ
ਅਬੋਹਰ, 24 ਸਤੰਬਰ: ਜ਼ਿਲ੍ਹਾ ਪੁਲਿਸ ਫਾਜ਼ਿਲਕਾ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੇ ਗਏ ਮਿਸ਼ਨ ਨਿਸ਼ਚੈ ਤਹਿਤ ਅੱਜ ਮੀਰਾ ਮੈਡੀਕਲ ਇੰਸਟੀਚਿਊਟ ਆਫ ਨਰਸਿੰਗ ਤੇ ਹਸਪਤਾਲ ਅਬੋਹਰ ਵਿਖੇ ਸ੍ਰੀ ਬਾਲਾ ਜੀ ਫਾਊਂਡੇਸ਼ਨ ਅਤੇ ਲੋਕ ਸੇਵਾ ਫਾਊਂਡੇਸ਼ਨ ਦੇ ਸਹਿਯੋਗ ਨਾਲ ਇੱਕ ਜ਼ਿਲ੍ਹਾ ਪੱਧਰੀ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਵਿੱਚ ਜ਼ਿਲ੍ਹੇ ਦੇ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਮੁੱਖ ਮਹਿਮਾਨ ਵਜੋਂ ਪਹੁੰਚੇ ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਐਸ.ਪੀ. ਇਨਵੈਸਟੀਗੇਸ਼ਨ ਸ੍ਰੀ ਪ੍ਰਦੀਪ ਸਿੰਘ ਸੰਧੂ, ਲੋਕ ਸੇਵਾ ਫਾਊਂਡੇਸ਼ਨ ਤੋਂ ਜਸਵਿੰਦਰ ਸਿੰਘ ਜੱਸੀ ਅਤੇ ਡਾ ਗੋਰੀ ਸ਼ੰਕਰ ਮਿੱਤਲ ਨੇ ਸ਼ਿਰਕਤ ਕੀਤੀ। ਇਸ ਮੌਕੇ ਮੁੱਖ ਬੁਲਾਰੇ ਮਨਦੀਪ ਸਿੰਘ ਐਸ.ਵੀ.ਓ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਅਤੇ ਚੰਗੀ ਜੀਵਨ ਜਾਂਚ ਦੇ ਨੁਕਤੇ ਦੱਸੇ।

ਸਿੰਗਾਪੁਰ ਤੋਂ ਬਾਅਣ ਹੁਣ ਪੰਜਾਬ ਦੇ ਸਰਕਾਰੀ ਅਧਿਆਪਕ ਟਰੇਨਿੰਗ ਲਈ ਫਿਨਲੈਂਡ ’ਚ ਜਾਣਗੇ

ਉਹਨਾਂ ਵੱਖ ਵੱਖ ਉਦਾਹਰਨਾਂ ਦੇ ਕੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਤੇ ਅੱਗੇ ਨਸ਼ਿਆਂ ਖਿਲਾਫ ਜਾਗਰੂਕਤਾ ਫੈਲਾਉਣ ਦਾ ਸੱਦਾ ਦਿੱਤਾ।ਇਸ ਮੌਕੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਐਸ.ਐਸ.ਪੀ ਵਰਿੰਦਰ ਸਿੰਘ ਬਰਾੜ ਨੇ ਆਖਿਆ ਕਿ ਜ਼ਿਲ੍ਹਾ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਲਈ ਵੱਡੀ ਮੁਹਿੰਮ ਆਰੰਭੀ ਗਈ ਹੈ ਅਤੇ ਜੇਕਰ ਇਸ ਮੁਹਿੰਮ ਵਿੱਚ ਪੁਲਿਸ ਦੇ ਨਾਲ ਲੋਕ ਵੀ ਸਹਿਯੋਗ ਕਰਨ ਤਾਂ ਨਸ਼ਿਆਂ ਖਿਲਾਫ ਸਾਡੀ ਇਸ ਮੁਹਿੰਮ ਵਿੱਚ ਜਿੱਤ ਨਿਸ਼ਚੇ ਹੈ। ਉਹਨਾਂ ਨੇ ਕਿਹਾ ਕਿ ਪੁਲਿਸ ਵੱਲੋਂ ਨਸ਼ੇ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਨੇ ਅਪੀਲ ਕੀਤੀ ਕਿ ਜੇਕਰ ਤੁਹਾਡੇ ਆਸ ਪਾਸ ਕਿਤੇ ਕੋਈ ਨਸ਼ਾ ਵੇਚਣ ਵਾਲਾ ਹੋਵੇ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ। ਸੂਚਨਾ ਦੇਣ ਵਾਲੇ ਦੀ ਪਹਿਚਾਨ ਗੁਪਤ ਰੱਖਦੇ ਹੋਏ ਸਖਤ ਕਾਰਵਾਈ ਕੀਤੀ ਜਾਵੇਗੀ।

ਦੂਜਿਆਂ ਨੂੰ ਹਨੀ ਟ੍ਰੈਪ ਵਿੱਚ ਫਸਾਉਣ ਵਾਲਾ ਥਾਣੇਦਾਰ ਖੁਦ ਵਿਜੀਲੈਂਸ ਦੇ ਟ੍ਰੈਪ ਵਿੱਚ ਫ਼ਸਿਆ

ਉਹਨਾਂ ਨੇ ਕਿਹਾ ਕਿ ਮਿਸ਼ਨ ਨਿਸ਼ਚੇ ਦੇ ਸਾਰਥਕ ਨਤੀਜੇ ਨਿਕਲੇ ਹਨ ਅਤੇ ਪਿਛਲੇ ਸਮੇਂ ਵਿੱਚ ਜ਼ਿਲ੍ਹੇ ਵਿੱਚ ਵੱਡੀ ਪੱਧਰ ਤੇ ਨਸ਼ੇ ਦੀ ਤਸਕਰੀ ਵਿੱਚ ਲੱਗੇ ਲੋਕਾਂ ਨੂੰ ਕਾਬੂ ਕਰਕੇ ਜੇਲ ਭੇਜਿਆ ਗਿਆ। ਉਹਨਾਂ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਉਹਨਾਂ ਲੋਕਾਂ ਦਾ ਸਹਿਯੋਗ ਮੰਗਿਆ। ਇਸ ਤੋਂ ਪਹਿਲਾਂ ਵਾਈਸ ਪ੍ਰਿੰਸੀਪਲ ਰਹੀਸ਼ ਚੰਦਰ ਨੇ ਮਹਿਮਾਨਾਂ ਦਾ ਸਵਾਗਤ ਕੀਤਾ ਜਦਕਿ ਡਾ ਸਾਹਿਲ ਮਿੱਤਲ ਨੇ ਇਸ ਸਮਾਗਮ ਦੇ ਆਯੋਜਨ ਲਈ ਜ਼ਿਲ੍ਹਾ ਪੁਲਿਸ ਅਤੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਕਾਲਜ ਦੇ ਵਿਦਿਆਰਥੀਆਂ ਵੱਲੋਂ ਨਸ਼ਿਆਂ ਖਿਲਾਫ ਆਪਣੇ ਵਿਚਾਰ ਸਾਂਝੇ ਕੀਤੇ ਗਏ। ਇਸ ਦੌਰਾਨ ਹਾਜ਼ਰੀਨ ਮਹਿਮਾਨਾਂ ਤੇ ਸਭ ਨੇ ਨਸ਼ਿਆਂ ਖਿਲਾਫ ਪ੍ਰਣ ਕੀਤਾ।ਇਸ ਮੌਕੇ ਐਸਐਚਓ ਮਨਿੰਦਰ ਸਿੰਘ, ਸੁਖਜਿੰਦਰ ਸਿੰਘ ਢਿੱਲੋਂ ਸਮੇਤ ਪਤਵੰਤੇ ਹਾਜ਼ਰ ਸਨ ਅਤੇ ਪੁਲਿਸ ਦੀ ਸਾਂਝ ਟੀਮ ਵੱਲੋਂ ਵੀ ਪ੍ਰਦਰਸ਼ਨੀ ਲਗਾਈ ਗਈ।

 

Related posts

50,000 ਰੁਪਏ ਰਿਸ਼ਵਤ ਲੈਣ ਵਾਲੇ ਪੇਂਡੂ ਵਿਕਾਸ ਵਿਭਾਗ ਦੇ ਟੈਕਸ ਕੁਲੈਕਟਰ ਵਿਰੁੱਧ ਵਿਜੀਲੈਂਸ ਵੱਲੋਂ ਰਿਸ਼ਵਤਖੋਰੀ ਦਾ ਕੇਸ ਦਰਜ

punjabusernewssite

ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡਾਂ ‘ਚ ਪੀਣ ਵਾਲੇ ਪਾਣੀ ਦੀ ਸਮੱਸਿਆ ਦੂਰ ਕੀਤੀ: ਜਿੰਪਾ

punjabusernewssite

ਸਧਾਰਨ ਵਿਅਕਤੀ ਦੇ ਪੁੱਤ ਨੂੰ ਪੰਜਾਬ ਦੀ ਸੇਵਾ ਦਾ ਮੌਕਾ ਮਿਲਿਆ ਪਰ ਰਵਾਇਤੀ ਪਾਰਟੀਆਂ ਨੂੰ ਹਜ਼ਮ ਨਹੀਂ ਹੋ ਰਿਹਾ-ਭਗਵੰਤ ਮਾਨ

punjabusernewssite