Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

1158 ਅਸਿਸਟੈਂਟ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਵਫ਼ਦ ਵੱਲੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਦਾ ਧੰਨਵਾਦ

7 Views

ਭਗਵੰਤ ਸਿੰਘ ਮਾਨ ਨੇ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ
ਚੰਡੀਗੜ੍ਹ, 25 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਸਬੰਧੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਇਆ।ਹਾਈਕੋਰਟ ਦੇ ਫੈਸਲੇ ਉਪਰੰਤ ਮੁੱਖ ਮੰਤਰੀ ਦਾ ਧੰਨਵਾਦ ਕਰਨ ਲਈ ਆਏ 1158 ਸਹਾਇਕ ਪ੍ਰੋਫੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਵਫਦ ਨਾਲ ਮੀਟਿੰਗ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਵਫ਼ਦ ਨੇ ਉਨ੍ਹਾਂ ਨੂੰ ਕਾਨੂੰਨੀ ਉਲਝਣ ਵਿੱਚੋਂ ਕੱਢਣ ਲਈ ਹਰ ਸੰਭਵ ਯਤਨ ਕਰਨ ਵਾਸਤੇ ਮੁੱਖ ਮੰਤਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਇਸ ਗੱਲ ’ਤੇ ਅਫ਼ਸੋਸ ਵੀ ਪ੍ਰਗਟਾਇਆ ਕਿ ਸੂਬੇ ਦੀਆਂ ਪਿਛਲੀਆਂ ਸਰਕਾਰਾਂ ਨੇ ਉਨ੍ਹਾਂ ਦਾ ਕੋਈ ਸਾਥ ਨਹੀਂ ਦਿੱਤਾ

Big news: ਸਿਵਲ ਅਧਿਕਾਰੀਆਂ ਤੋਂ ਬਾਅਦ ਹੁਣ ਸਰਕਾਰ ਵੱਲੋਂ ਪੁਲਿਸ ਵਿਭਾਗ ਵਿਚ ਵੱਡੀ ਰੱਦੋਬਦਲ

ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਉਨ੍ਹਾਂ ਦੀ ਮਦਦ ਲਈ ਅੱਗੇ ਆਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਮੁੱਚੀ ਭਰਤੀ ਪ੍ਰਕਿਰਿਆ ਲਈ ਸੁਚੱਜੀ ਅਤੇ ਪਾਰਦਰਸ਼ੀ ਵਿਧੀ ਤਿਆਰ ਕੀਤੀ ਗਈ ਹੈ ਜਿਸ ਸਦਕਾ ਹੁਣ ਤੱਕ 45,000 ਤੋਂ ਵੱਧ ਨਿਯੁਕਤੀਆਂ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਵਿੱਚੋਂ ਇੱਕ ਵੀ ਨਿਯੁਕਤੀ ਨੂੰ ਕਿਸੇ ਵੀ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਲਈ ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਨੌਜਵਾਨਾਂ ਨੂੰ ਨਿਰੋਲ ਯੋਗਤਾ ਦੇ ਆਧਾਰ ’ਤੇ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।

ਪੰਜਾਬ ਦੇ ਵਿਚ ਪੰਚਾਇਤੀ ਚੋਣਾਂ ਦਾ ਵੱਜਿਆ ਬਿਗਲ, 15 ਅਕਤੂਬਰ ਨੂੰ ਪੈਣਗੀਆਂ ਵੋਟਾਂ

ਉਨ੍ਹਾਂ ਕਿਹਾ ਕਿ ਉਨ੍ਹਾਂ ਲਈ ਵੀ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸਾਰੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਤੇ ਸੂਝ-ਬੂਝ ਦੇ ਅਧਾਰ ‘ਤੇ ਇਹਨਾਂ ਅਹੁਦਿਆਂ ਲਈ ਚੁਣਿਆ ਗਿਆ ਹੈ।ਇਸ ਦੌਰਾਨ ਲਾਇਬ੍ਰੇਰੀਅਨ ਫਰੰਟ ਦੀ ਇੱਕ ਮੈਂਬਰ ਨੇ ਮੁੱਖ ਮੰਤਰੀ ਦਾ ਉਨ੍ਹਾਂ ਦੇ ਮਕਸਦ ਵਿੱਚ ਸੁਹਿਰਦਤਾ ਨਾਲ ਸਾਥ ਦੇਣ ਲਈ ਧੰਨਵਾਦ ਕੀਤਾ। ਇੱਕ ਸਹਾਇਕ ਪ੍ਰੋਫੈਸਰ ਡਾ. ਸੋਹੇਲ ਨੇ ਕਿਹਾ ਕਿ ਭਰਤੀ ਪ੍ਰਕਿਰਿਆ 2021 ਵਿੱਚ ਸ਼ੁਰੂ ਕੀਤੀ ਗਈ ਸੀ ਅਤੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਉਨ੍ਹਾਂ ਦੇ ਹਿੱਤਾਂ ਦੀ ਬਾਖ਼ੂਬੀ ਰਾਖੀ ਕੀਤੀ ਹੈ।

 

Related posts

ਅਕਾਲੀ ਦਲ ਨੇ ਪੁਲਿਸ ਵੱਲੋਂ ਮੁਕਤਸਰ ਦੇ ਵਕੀਲ ’ਤੇ ਤਸ਼ੱਦਦ ਢਾਹੁਣ ਤੇ ਗੈਰ ਕੁਦਰਤੀ ਸੈਕਸ ਕਰਨ ਦੇ ਮਾਮਲੇ ਦੀ ਹਾਈ ਕੋਰਟ ਦੀ ਨਿਗਰਾਨੀ ਹੇਠ ਸੀ ਬੀ ਆਈ ਜਾਂਚ ਮੰਗੀ

punjabusernewssite

ਵਿਜੀਲੈਂਸ ਬਿਊਰੋ ਨੇ ਸਾਲ 2022 ’ਚ ਰਿਸ਼ਵਤਖੋਰੀ ਦੇ ਦਰਜ਼ ਕੀਤੇ129 ਕੇਸ, 172 ਦੋਸ਼ੀਆਂ ਨੂੰ ਕੀਤਾ ਗ੍ਰਿਫਤਾਰ

punjabusernewssite

ਬਾਲਣ ਵਜੋਂ ਕੋਲੇ ਦੀ ਥਾਂ ਪਰਾਲੀ ਦੀ ਵਰਤੋਂ ਦੇ ਤਕਨੀਕੀ ਹੱਲਾਂ ਨੂੰ ਉਤਸਾਹਤ ਕੀਤਾ ਜਾਵੇ: ਮੀਤ ਹੇਅਰ

punjabusernewssite