Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਪਟਿਆਲਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੇ ਅੱਠ ਸਰਕਾਰੀ ਹਸਪਤਾਲਾਂ ਵਿੱਚ ਡਾਇਲਸਿਸ ਕੇਂਦਰਾਂ ਦਾ ਉਦਘਾਟਨ

10 Views

ਹੰਸ ਫਾਉਂਡੇਸ਼ਨ ਦੇ ਸਹਿਯੋਗ ਨਾਲ ਸਥਾਪਿਤ ਕੀਤੇ ਇਹਨਾਂ ਕੇਂਦਰਾਂ ਵਿੱਚ ਲੋਕ ਮੁਫ਼ਤ ਪ੍ਰਾਪਤ ਕਰ ਸਕਦੇ ਹਨ ਡਾਇਲਸਿਸ ਸਹੂਲਤ
ਪਟਿਆਲਾ, 25 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਗੁਰਦਿਆਂ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸਿਹਤ ਸੰਸਥਾਵਾਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ ਵਿੱਚ 8 ਅਤਿ-ਆਧੁਨਿਕ ਡਾਇਲਸਿਸ ਸੈਂਟਰ, ਜੋ ਹੰਸ ਫਾਊਂਡੇਸ਼ਨ ਦੇਹਰਾਦੂਨ ਦੇ ਸਹਿਯੋਗ ਨਾਲ ਸਥਾਪਿਤ ਕੀਤੇ ਗਏ ਹਨ, ਦਾ ਉਦਘਾਟਨ ਕੀਤਾ।ਸਿਹਤ ਮੰਤਰੀ ਨੇ ਮਾਤਾ ਕੌਸ਼ੱਲਿਆ ਸਰਕਾਰੀ ਹਸਪਤਾਲ, ਪਟਿਆਲਾ ਵਿਖੇ ਇਸ ਸੁਵਿਧਾ ਦਾ ਉਦਘਾਟਨ ਕੀਤਾ, ਜਦਕਿ ਇਸ ਦੇ ਨਾਲ ਹੀ ਸੱਤ ਹੋਰ ਸ਼ਹਿਰਾਂ ਅੰਮ੍ਰਿਤਸਰ, ਮਲੇਰਕੋਟਲਾ, ਮੋਗਾ, ਗੋਨਿਆਣਾ, ਫਾਜ਼ਿਲਕਾ, ਫਰੀਦਕੋਟ ਅਤੇ ਜਲੰਧਰ ਵਿੱਚ ਕੇਂਦਰਾਂ ਦਾ ਉਦਘਾਟਨ ਉਨ੍ਹਾਂ ਵੱਲੋਂ ਵੀਡੀਓ ਕਾਨਫਰੰਸ ਕੀਤਾ ਗਿਆ।

1158 ਅਸਿਸਟੈਂਟ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਵਫ਼ਦ ਵੱਲੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਦਾ ਧੰਨਵਾਦ

ਦੱਸਣਯੋਗ ਹੈ ਕਿ 27 ਫਰਵਰੀ 2024 ਨੂੰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਡਾਇਲਸਿਸ ਪ੍ਰੋਗਰਾਮ ਦੇ ਨੋਡਲ ਅਫ਼ਸਰ ਡਾ. ਰੁਪਿੰਦਰ ਸਿੰਘ ਗਿੱਲ ਅਤੇ ਹੰਸ ਫਾਊਂਡੇਸ਼ਨ ਗਰੁੱਪ ਦੀ ਸੀਨੀਅਰ ਮੈਨੇਜਰ ਸੀਮਾ ਸਿੰਘ ਦਰਮਿਆਨ ਸਮਝੌਤਾ ਸਹੀਬੱਧ ਕੀਤਾ ਗਿਆ ਸੀ। ਇਸ ਸਮਝੌਤੇ ਮੁਤਾਬਕ ਫਾਊਂਡੇਸ਼ਨ ਵੱਲੋਂ ਵਿਭਾਗ ਨੂੰ ਸਿਖਲਾਈ ਪ੍ਰਾਪਤ ਮੈਡੀਕਲ ਅਫ਼ਸਰ ਅਤੇ ਹੋਰ ਸਟਾਫ਼, ਦਵਾਈਆਂ/ਖਾਣਯੋਗ ਸਮੱਗਰੀ, ਡਾਇਲਸਿਸ ਮਸ਼ੀਨਾਂ ਅਤੇ ਆਰ.ਓ. ਪਲਾਂਟ ਮੁਹੱਈਆ ਕਰਵਾਏ ਜਾਣਗੇ ਅਤੇ ਇਨ੍ਹਾਂ ਕੇਂਦਰਾਂ ਦੇ ਕੰਮਕਾਜ ਦੀ ਨਿਗਰਾਨੀ ਕੀਤੀ ਜਾਵੇਗੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੰਸ ਫਾਊਂਡੇਸ਼ਨ ਨਾਲ ਕੀਤੀ ਇਸ ਮਹੱਤਵਪੂਰਨ ਭਾਈਵਾਲੀ ਦਾ ਉਦੇਸ਼ ਸੂਬੇ ਭਰ ਵਿੱਚ ਮੁਫ਼ਤ ਡਾਇਲਸਿਸ ਸਹੂਲਤਾਂ ਪ੍ਰਦਾਨ ਕਰਨਾ ਅਤੇ ਗੁਰਦੇ ਦੀ ਬਿਮਾਰੀ ਸਬੰਧੀ ਮਿਆਰੀ ਦੇਖਭਾਲ ਸੇਵਾਵਾਂ ਤੱਕ ਮਰੀਜ਼ਾਂ ਨੂੰ ਆਸਾਨ ਪਹੁੰਚ ਪ੍ਰਦਾਨ ਕਰਨਾ ਹੈ।ਉਨ੍ਹਾਂ ਕਿਹਾ ਕਿ ਏ.ਬੀ.ਐਚ.ਏ. ਆਈ.ਡੀ. ਦੀ ਵਰਤੋਂ ਕਰਕੇ ਕੋਈ ਵੀ ਮਰੀਜ਼ ਸੂਬੇ ਭਰ ਵਿੱਚ ਕਿਸੇ ਵੀ ਕੇਂਦਰ ਵਿੱਚ ਮੁਫ਼ਤ ਡਾਇਲਸਿਸ ਸੇਵਾ ਪ੍ਰਾਪਤ ਸਕਦਾ ਹੈ।

HMEL ਜ਼ਿਲ੍ਹੇ ਦੀਆਂ 19,000 ਤੋਂ ਵੱਧ ਵਿਧਵਾਵਾਂ ਨੂੰ ਇੰਡਕਸ਼ਨ ਕੁੱਕਟਾਪ ਮੁਹੱਈਆ ਕਰਵਾਏਗਾ

ਉਨ੍ਹਾਂ ਕਿਹਾ ਕਿ ਮੁਫਤ ਡਾਇਲਸਿਸ ਤੋਂ ਇਲਾਵਾ, ਸਾਰੀਆਂ ਜ਼ਰੂਰੀ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ। ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰੋਗਰਾਮ ਤਹਿਤ ਗੁਰਦਿਆਂ ਦੇ ਰੋਗਾਂ ਤੋਂ ਪੀੜਤ ਮਰੀਜ਼ਾਂ ਨੂੰ ਦਰਪੇਸ਼ ਡਾਕਟਰੀ ਅਤੇ ਵਿੱਤੀ ਚੁਣੌਤੀਆਂ ਨੂੰ ਹੱਲ ਕਰਨ ਲਈ ਸੰਪੂਰਨ ਪਹੁੰਚ ਅਪਣਾਈ ਗਈ ਹੈ।ਜ਼ਿਕਰਯੋਗ ਹੈ ਕਿ ਬੁੱਧਵਾਰ ਨੂੰ 30 ਨਵੀਆਂ ਡਾਇਲਸਿਸ ਮਸ਼ੀਨਾਂ ਦਾ ਉਦਘਾਟਨ ਕੀਤਾ ਗਿਆ, ਜਿਨ੍ਹਾਂ ਵਿੱਚ ਛੇ ਐਮ.ਕੇ.ਐਚ. ਪਟਿਆਲਾ ਵਿੱਚ ਅਤੇ ਬਾਕੀ ਹਸਪਤਾਲਾਂ ਵਿੱਚ 3-3 ਮਸ਼ੀਨਾਂ ਸਥਾਪਿਤ ਕੀਤੀਆਂ ਗਈਆਂ ਹਨ, ਜਿਹਨਾਂ ਵਿੱਚੋਂ 1-1 ਮਸ਼ੀਨ ਵਿਸ਼ੇਸ਼ ਤੌਰ ’ਤੇ ਐਚਆਈਵੀ ਪਾਜ਼ੇਟਿਵ ਮਰੀਜ਼ਾਂ ਲਈ ਰਾਖਵੀਂ ਹੈ। ਮੌਜੂਦਾ ਸਮੇਂ ਵਿੱਚ, ਸੂਬੇ ਵਿੱਚ 41 ਉਪ-ਮੰਡਲ ਹਸਪਤਾਲ ਅਤੇ 23 ਜ਼ਿਲ੍ਹਾ ਹਸਪਤਾਲ ਹਨ, ਜਿਨ੍ਹਾਂ ਵਿੱਚੋਂ 39 ਡਾਇਲਸਿਸ ਸਹੂਲਤਾਂ ਨਾਲ ਲੈਸ ਹਨ। ਰਾਜ ਸਰਕਾਰ ਨੇ ਆਉਣ ਵਾਲੇ ਸਮੇਂ ਵਿੱਚ ਇਸ ਗਿਣਤੀ ਨੂੰ ਵਧਾ ਕੇ 64 ਕਰਨ ਦਾ ਟੀਚਾ ਰੱਖਿਆ ਹੈ।

 

Related posts

ਸਰਕਾਰੀ ਕਾਲਜ਼ ’ਚ ਵਿਦਿਆਰਥਣ ਨਾਲ ਗੈਂਗਰੇਪ, ਦੋ ਨੌਜਵਾਨ ਕਾਬੂ, ਤੀਜ਼ੇ ਦੀ ਭਾਲ ਜਾਰੀ

punjabusernewssite

ਵੱਡੀ ਖ਼ਬਰ: ਪੰਜਾਬ ਦੀਆਂ ਸਰਕਾਰੀ ਬੱਸਾਂ ’ਚ ਹੁਣ ‘1 ਨੰਬਰ’ ਸੀਟ ’ਤੇ ਨਹੀਂ ਬੈਠ ਸਕਣਗੇ ਕੰਡਕਟਰ

punjabusernewssite

ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਰਕਾਰੀ ਹਾਈ ਸਕੂਲ ਫੈਕਟਰੀ ਏਰੀਆ ਵਿਖੇ ਮੁਫ਼ਤ ਕਾਨੂੰਨੀ ਸੇਵਾਵਾਂ ਜਾਗਰੂਕਤਾ ਸੈਮੀਨਾਰ ਆਯੋਜਿਤ

punjabusernewssite