Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਹਰਦੀਪ ਸਿੰਘ ਮੁੰਡੀਆਂ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ

13 Views

ਮਾਲ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਅਤੇ ਜਲ ਸਪਲਾਈ ਵਿਭਾਗਾਂ ਦੀ ਕਾਰਜਕੁਸ਼ਲਤਾ ਨੂੰ ਹੋਰ ਵਧਾਉਣ ਲਈ ਲੋਕ-ਪੱਖੀ ਪਹਿਲਕਦਮੀਆਂ ਸ਼ੁਰੂ ਕਰਨ ਪ੍ਰਤੀ ਵਚਨਬੱਧਤਾ ਪ੍ਰਗਟਾਈ
ਚੰਡੀਗੜ੍ਹ, 25 ਸਤੰਬਰ:ਜ਼ਿਲ੍ਹਾ ਲੁਧਿਆਣਾ ਦੇ ਸਾਹਨੇਵਾਲ ਵਿਧਾਨ ਸਭਾ ਹਲਕਾ ਤੋਂ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ।ਆਮ ਆਦਮੀ ਪਾਰਟੀ ਦੇ ਸੁਪਰੀਮੋ ਸ੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਸ. ਮੁੰਡੀਆਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਇਮਾਨਦਾਰੀ, ਪਾਰਦਰਸ਼ਤਾ ਅਤੇ ਜਵਾਬਦੇਹੀ ਸਭ ਤੋਂ ਅਹਿਮ ਰਹੇਗੀ।ਉਨ੍ਹਾਂ ਨੇ ਮਾਲ ਵਿਭਾਗ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਕਾਰਜਕੁਸ਼ਲਤਾ ਨੂੰ ਹੋਰ ਵਧਾਉਣ ਲਈ ਜਨਤਕ ਸੇਵਾਵਾਂ ਪ੍ਰਦਾਨ ਕਰਨ ਸਬੰਧੀ ਪ੍ਰਣਾਲੀ ਵਿੱਚ ਕਈ ਲੋਕ-ਪੱਖੀ ਪਹਿਲਕਦਮੀਆਂ ਸ਼ੁਰੂ ਕਰਨ ਸਬੰਧੀ ਆਪਣੀ ਵਚਨਬੱਧਤਾ ਪ੍ਰਗਟਾਈ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੇ ਅੱਠ ਸਰਕਾਰੀ ਹਸਪਤਾਲਾਂ ਵਿੱਚ ਡਾਇਲਸਿਸ ਕੇਂਦਰਾਂ ਦਾ ਉਦਘਾਟਨ

ਉਨ੍ਹਾਂ ਕਿਹਾ ਕਿ ਸੂਬੇ ਅੰਦਰ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਠੋਸ ਯਤਨ ਕੀਤੇ ਜਾਣਗੇ ਤਾਂ ਜੋ ਸੂਬਾ ਵਾਸੀਆਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕੇ।ਇਸ ਮੌਕੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਪੰਜਾਬ ਦੇ ਐੱਨਆਰਆਈ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲਤੋਂ ਇਲਾਵਾ ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਕੈਬਨਿਟ ਮੰਤਰੀ ਸ. ਮੁੰਡੀਆਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

 

Related posts

ਚੰਡੀਗੜ੍ਹ ਬਲਾਸਟ: ਆਟੋ ਡਰਾਈਵਰ ਗ੍ਰਿਫਤਾਰ, ਦੋ ਸ਼ੱਕੀਆਂ ’ਤੇ ਰੱਖਿਆ 2-2 ਲੱਖ ਦਾ ਇਨਾਮ

punjabusernewssite

ਚੋਣ ਕਮਿਸ਼ਨ ਦਾ ਵੱਡਾ ਫੈਸਲਾ: 7 ਆਈ.ਜੀਜ਼, ਦੋ ਡੀਸੀ, 8 ਐਸਐਸਪੀ ਤੇ 19 ਡੀਐਸਪੀ ਬਦਲੇ

punjabusernewssite

“ਰਾਸ਼ਰਪਤੀ ਰਾਜ ਲਾਉਣ ਦੀ ਸਿਫਾਰਿਸ਼ ਉਹ ਵੀ ਤੁਹਾਡੀ ਆਪਸੀ ਰੰਜਿਸ਼ ਕਾਰਨ ਇਹ ਬਹੁਤ ਹੀ ਗਲਤ ਤੇ ਬਿਲਕੁਲ ਅਸਵਿਕਾਰਯੋਗ ਹੈ”: ਰਾਜਾ ਵੜਿੰਗ

punjabusernewssite