Punjabi Khabarsaar
Uncategorizedਬਠਿੰਡਾ

ਡਿਪਟੀ ਕਮਿਸ਼ਨਰ ਨੇ ਸੜਕੀ ਦੁਰਘਟਨਾਵਾਂ ਨੂੰ ਰੋਕਣ ਅਤੇ ਸੁਚਾਰੂ ਟਰੈਫ਼ਿਕ ਪ੍ਰਬੰਧਾਂ ਸਬੰਧੀ ਕੀਤੀ ਬੈਠਕ

ਬਠਿੰਡਾ, 25 ਸਤੰਬਰ : ਰੋਡ ਸੇਫ਼ਟੀ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਬਾਰੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਜ਼ਿਲ੍ਹੇ ਅੰਦਰ ਸੜਕ ਦੁਰਘਟਨਾਵਾਂ ਨੂੰ ਰੋਕਣ ਅਤੇ ਟਰੈਫ਼ਿਕ ਪ੍ਰਬੰਧਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ਗਏ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਰੋਡ ਸੇਫਟੀ ਦੇ ਮੱਦੇਨਜ਼ਰ ਚੁੱਕੇ ਜਾਣ ਵਾਲੇ ਸੁਚਾਰੂ ਕਦਮਾਂ, ਰੋਡ ਮੈਪ, ਸੁਝਾਅ ਅਤੇ ਪਲਾਨ ਤਿਆਰ ਕਰਦਿਆਂ ਜਲਦ ਤੋਂ ਜਲਦ ਰਿਪੋਰਟ ਪੇਸ਼ ਕੀਤੀ ਜਾਵੇ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਕਿਹਾ ਕਿ ਟਰੈਫਿਕ ਲਾਈਟਾਂ, ਸੜਕਾਂ ਉਪਰ ਮਾਰਕਿੰਗ ਅਤੇ ਸਾਈਨ ਬੋਰਡ, ਮੈਨ ਚੌਕਾਂ ਵਿੱਚ ਸੀਸੀਟੀਵੀ ਕੈਮਰੇ ਲਗਾਉਣੇ ਅਤੇ ਉਨ੍ਹਾਂ ਨੂੰ ਚਾਲੂ ਹਾਲਤ ਵਿੱਚ ਰੱਖਣੇ ਯਕੀਨੀ ਬਣਾਏ ਜਾਣ।

ਡਾ ਰਵਜੋਤ ਸਿੰਘ ਨੇ ਕੈਬਨਿਟ ਮੰਤਰੀਆਂ ਦੀ ਮੌਜੂਦਗੀ ਵਿੱਚ ਮੰਤਰੀ ਵਜੋਂ ਅਹੁਦਾ ਸੰਭਾਲਿਆ

ਇਸ ਤੋਂ ਇਲਾਵਾ ਸ਼ਹਿਰ ਦੀਆਂ ਮੁੱਖ ਸੜਕਾਂ ਤੇ ਪੱਠਿਆਂ ਵਾਲੀਆਂ ਟਾਲਾਂ ਨੂੰ ਸਾਈਡ ਤੇ ਕਰਵਾਇਆ ਜਾਵੇ ਤਾਂ ਜੋ ਅਵਾਰਾ ਪਸ਼ੂਆਂ ਨਾਲ ਹੋਣ ਵਾਲੇ ਹਾਦਸਿਆਂ ਤੋਂ ਬਚਿਆ ਜਾ ਸਕੇ। ਡੀਸੀ ਨੇ ਟਰੈਫ਼ਿਕ ਪੁਲਿਸ ਅਤੇ ਪੀਆਰਟੀਸੀ ਬਠਿੰਡਾ ਡੀਪੂ ਦੇ ਅਧਿਕਾਰੀਆਂ ਨੂੰ ਕਿਹਾ ਕਿ ਬੱਸ ਸਟੈਂਡ ਦੇ ਸਾਹਮਣੇ ਲੱਗੀਆਂ ਲਾਈਟਾਂ ਤੇ ਸਵਾਰੀਆਂ ਨੂੰ ਬੱਸਾਂ ਵਿੱਚੋਂ ਉਤਰਨ ਤੋਂ ਸਖਤੀ ਨਾਲ ਰੋਕਿਆ ਜਾਵੇ ਤਾਂ ਜੋ ਇੱਥੇ ਹੋ ਰਹੇ ਹਾਦਸਿਆਂ ਨੂੰ ਠੱਲ੍ਹ ਪੈ ਸਕੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਅੰਦਰ ਹੋਰ ਦੁਰਘਟਨਾਵਾਂ ਦਾ ਕਾਰਨ ਬਣਨ ਵਾਲੇ ਵੱਖ-ਵੱਖ ਸੰਭਾਵੀਂ ਸਥਾਨਾਂ ਅਤੇ ਟਰੈਫ਼ਿਕ ਵਿਚ ਵਿਘਨ ਪਾਉਣ ਵਾਲੀਆਂ ਥਾਵਾਂ ਦੀ ਸਨਾਖ਼ਤ ਤੋਂ ਇਲਾਵਾ ਭਾਗੂ ਰੋਡ ਸਿਵਲ ਲਾਈਨ ਦੀ ਈ-ਲਾਈਨ ਵਿਚ ਹੈਵੀ ਵਹੀਕਲਾਂ ਦੀ ਆਵਾਜਾਈ ਬੰਦ ਕਰਨ, ਬਾਬਾ ਫ਼ਰੀਦ ਇੰਸਟੀਚਿਊਟ ਦੇ ਸਾਹਮਣੇ ਸਪੀਡ ਬ੍ਰੈਕਰ ਬਨਾਉਣ, ਸਿਵਲ ਹਸਪਤਾਲ ਗੇਟ ਅੱਗੇ ਹੰਪ ਬਨਾਉਣ ਅਤੇ ਭਾਈ ਮਤੀ ਦਾਸ ਚੌਂਕ

ਹਰਦੀਪ ਸਿੰਘ ਮੁੰਡੀਆਂ ਨੇ ਕੈਬਨਿਟ ਮੰਤਰੀ ਵਜੋਂ ਅਹੁਦਾ ਸੰਭਾਲਿਆ

ਸਾਹਮਣੇ ਟਰੈਫ਼ਿਕ ਸੁਚਾਰੂ ਢੰਗ ਨਾਲ ਚਲਾਉਣ ਦੇ ਮੱਦੇਨਜ਼ਰ ਸਬੰਧਤ ਅਧਿਕਾਰੀਆਂ ਨੁੰ ਜਲਦ ਸਰਵੇ ਰਿਪੋਰਟ ਪੇਸ਼ ਕਰਨ ਲਈ ਕਿਹਾ ਤਾਂ ਜੋ ਇਸ ਸਬੰਧੀ ਅਗਲੇਰੀ ਕਾਰਵਾਈ ਆਰੰਭੀ ਜਾ ਸਕੇ। ਇਸ ਮੌਕੇ ਸਿਖਲਾਈ ਅਧੀਨ ਆਈਏਐਸ ਰਾਕੇਸ਼ ਕੁਮਾਰ ਮੀਨਾ, ਵਧੀਕ ਡਿਪਟੀ ਕਮਿਸ਼ਨਰ ਨਰਿੰਦਰ ਸਿੰਘ, ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ਹਰਜਿੰਦਰ ਸਿੰਘ ਜੱਸਲ, ਉਪ ਮੰਡਲ ਮੈਜਿਸਟਰੇਟ ਬਠਿੰਡਾ ਬਲਕਰਨ ਸਿੰਘ ਮਾਹਲ, ਉਪ ਮੰਡਲ ਮੈਜਿਸਟਰੇਟ ਮੌੜ ਸੁਖਰਾਜ ਸਿੰਘ ਢਿੱਲੋਂ, ਉਪ ਮੰਡਲ ਮੈਜਿਸਟਰੇਟ ਰਾਮਪੁਰਾ ਫੂਲ ਗਗਨਦੀਪ ਸਿੰਘ, ਡੀ.ਐਸ.ਪੀ ਹਰਿੰਦਰ ਸਿੰਘ ਸਰਾਂ ਤੋਂ ਇਲਾਵਾ ਐਨ.ਐਚ.ਏ.ਆਈ, ਨਗਰ ਨਿਗਮ, ਪੀਆਰਟੀਸੀ, ਸਿਹਤ ਵਿਭਾਗ, ਸਿੱਖਿਆ ਵਿਭਾਗ, ਟਰੈਫ਼ਿਕ ਪੁਲਿਸ ਆਦਿ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।

 

Related posts

ਆਪ ਉਮੀਦਵਾਰ ਜਗਰੂਪ ਸਿੰਘ ਗਿੱਲ ਨੂੰ ਨੌਜ਼ਵਾਨਾਂ ਨੇ ਖੂਨ ਨਾਲ ਤੋਲਿਆ

punjabusernewssite

ਬਠਿੰਡਾ ਦੇ ਕਾਂਗਰਸੀਆਂ ਨੇ ਰਵਨੀਤ ਬਿੱਟੂ ਵਿਰੁਧ ਖੋਲਿਆ ਮੋਰਚਾ, ਮੋਦੀ ਤੇ ਬਿੱਟੂ ਦਾ ਫ਼ੂਕਿਆ ਪੁਤਲਾ

punjabusernewssite

ਵਿੱਤ ਮੰਤਰੀ ਨੇ ਜੌਗਰ ਪਾਰਕ, ਰੋਜ ਗਾਰਡਨ ,ਤਿੰਨਕੋਨੀ ਚੌਕ ’ਤੇ ਕੀਤੀ ਸ਼ਹਿਰੀਆਂ ਨਾਲ ਖੁੰਢ ਚਰਚਾ

punjabusernewssite