ਫਿਰੋਜ਼ਪੁਰ, 25 ਸਤੰਬਰ: 27 ਸਤੰਬਰ ਨੂੰ ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਪਿੰਡ ਬਾਰੇ ਕੇ ਤੋਂ ਸ਼ਹੀਦੀ ਸਮਾਰਕ ਹੁਸੈਨੀਵਾਲਾ ਫ਼ਿਰੋਜ਼ਪੁਰ ਤੱਕ ਸਾਈਕਲ ਰੈਲੀ ਕੱਢੀ ਜਾਵੇਗੀ, ਜਿਸ ਵਿੱਚ ਸਕੂਲਾਂ ਦੇ ਵਿਦਿਆਰਥੀਆਂ ਸਮੇਤ ਆਮ ਲੋਕ ਹਿੱਸਾ ਲੈਣਗੇ। ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ.) ਡਾ. ਨਿਧੀ ਕੁਮੁਦ ਬੰਬਾਹ ਨੇ ਦਸਿਆ ਕਿ ਸੈਰ ਸਪਾਟਾ ਨੂੰ ਪ੍ਰਫੁੱਲਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਇਸੇ ਲੜੀ ਤਹਿਤ ਪੂਰੇ ਪੰਜਾਬ ਵਿੱਚ ਵਿਸ਼ਵ ਸੈਰ ਸਪਾਟਾ ਦਿਵਸ ਮੌਕੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਲੋਕਾਂ ਨੂੰ ਪੰਜਾਬ ਵਿਚ ਇਤਿਹਾਸਿਕ ਸਥਾਨਾਂ ਆਦਿ ਬਾਰੇ ਜਾਣਕਾਰੀ ਹੋ ਸਕੇ।
Big news: ਸਿਵਲ ਅਧਿਕਾਰੀਆਂ ਤੋਂ ਬਾਅਦ ਹੁਣ ਸਰਕਾਰ ਵੱਲੋਂ ਪੁਲਿਸ ਵਿਭਾਗ ਵਿਚ ਵੱਡੀ ਰੱਦੋਬਦਲ
ਉਨ੍ਹਾਂ ਦੱਸਿਆ ਕਿ ਇਸ ਰੈਲੀ ਦਾ ਮਕਸਦ ਲੋਕਾਂ ਨੂੰ ਜ਼ਿਲ੍ਹੇ ਵਿਚ ਸੈਰ ਸਪਾਟੇ ਲਈ ਇਤਿਹਾਸਿਕ ਸਥਾਨਾਂ ਆਦਿ ਬਾਰੇ ਜਾਗਰੂਕ ਕਰਨਾ ਹੈ। ਇਸ ਦੌਰਾਨ ਉਨ੍ਹਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਰੈਲੀ ਦੀਆਂ ਤਿਆਰੀਆਂ ਸਬੰਧੀ ਆਪੋ-ਆਪਣੇ ਵਿਭਾਗ ਨਾਲ ਸਬੰਧਿਤ ਕੰਮਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਕਿਹਾ ਤਾਂ ਜੋ ਇਸ ਰੈਲੀ ਦਾ ਵਧੀਆ ਢੰਗ ਨਾਲ ਆਯੋਜਨ ਕੀਤਾ ਜਾ ਸਕੇ। ਇਸ ਮੌਕੇ ਸਕੱਤਰ ਰੈਡ ਕਰਾਸ ਅਸ਼ੋਕ ਬਹਿਲ, ਜ਼ਿਲ੍ਹਾ ਸਿੱਖਿਆ ਅਫ਼ਸਰ ਮੁਨੀਲਾ ਅਰੋੜਾ, ਸੁਪਰਡੰਟ ਪ੍ਰੇਮ ਕੁਮਾਰੀ, ਡੀ.ਡੀ.ਐਫ. ਸੋਰਭ ਕੁਮਾਰ ਆਦਿ ਹਜ਼ਾਰ ਸਨ।