Punjabi Khabarsaar
ਫ਼ਿਰੋਜ਼ਪੁਰ

ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਲੋੜੀਂਦੀਆਂ ਮਸ਼ੀਨਾਂ ਮੁਹੱਈਆ ਕਰਵਾਉਣ ਲਈ ਕੰਟਰੋਲ ਰੂਮ ਸਥਾਪਿਤ : ਮੁੱਖ ਖੇਤੀਬਾੜੀ ਅਫ਼ਸਰ

ਫ਼ਿਰੋਜ਼ਪੁਰ, 25 ਸਤੰਬਰ: ਝੋਨੇ ਦੀ ਪਰਾਲੀ ਨੂੰ ਲੱਗਣ ਵਾਲੀ ਅੱਗ ਨੂੰ ਠੱਲ੍ਹ ਪਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਫ਼ਿਰੋਜ਼ਪੁਰ ਵੱਲੋਂ ਵਿਸ਼ੇਸ਼ ਕਦਮ ਉਠਾਏ ਜਾ ਰਹੇ ਹਨ, ਜਿਸ ਤਹਿਤ ਅਧਿਕਾਰੀਆਂ ਵੱਲੋਂ ਪਿੰਡਾਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਪਰਾਲੀ ਦੀ ਸਾਂਭ ਸੰਭਾਲ ਲਈ ਲੋੜੀਂਦੀਆਂ ਮਸ਼ੀਨਾਂ ਵੀ ਕਿਸਾਨਾਂ ਨੂੰ ਸਬਸਿਡੀ ਉੱਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਅਤੇ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਫ਼ਿਰੋਜ਼ਪੁਰ ਡਾ: ਜੰਗੀਰ ਸਿੰਘ ਨੇ ਦੱਸਿਆ ਕਿ ਕਿਸਾਨ ਝੋਨੇ ਦੀ ਫਸਲ ਦੀ ਕਟਾਈ ਤੋਂ ਬਾਅਦ ਅਣਜਾਣੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਗਾ ਦਿੰਦੇ ਹਨ ਜਿਸ ਦੇ ਨਾਲ ਹਵਾ ਅਤੇ ਪਾਣੀ ਪ੍ਰਦੂਸ਼ਿਤ ਹੁੰਦੇ ਹਨ। ਇਸ ਦੇ ਨਾਲ-ਨਾਲ ਮਿੱਟੀ ਵਿੱਚ ਮੌਜੂਦ ਬਹੁਕੀਮਤੀ ਮਿੱਤਰ ਕੀਟ ਅਤੇ ਤੱਤ ਸੜ ਕੇ ਸੁਆਹ ਹੋ ਜਾਂਦੇ ਹਨ।

Big News: ਭਾਜਪਾ ਐਮ.ਪੀ ਕੰਗਨਾ ਰਣੌਤ ਨੇ ਕਿਸਾਨਾਂ ਤੋਂ ਮੰਗੀ ਮੁਆਫ਼ੀ, ਦੇਖੋ ਵੀਡੀਓ

ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਦੀ ਖੇਤਾਂ ਵਿੱਚ ਸਾਂਭ ਸੰਭਾਲ ਕਰਨ ਲਈ ਲੋੜੀਂਦੀਆਂ ਮਸ਼ੀਨਾਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜਿਸ ਨਾਲ ਰਾਬਤਾ ਕਰਕੇ ਕਿਸਾਨ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਮਿਲਾਣ ਲਈ ਮਸ਼ੀਨਾਂ ਪ੍ਰਾਪਤ ਕਰ ਸਕਦੇ ਹਨ। ਡਾ: ਜੰਗੀਰ ਸਿੰਘ ਨੇ ਦੱਸਿਆ ਕਿ ਮਸ਼ੀਨਾਂ ਪ੍ਰਾਪਤ ਕਰਨ ਲਈ ਕਿਸਾਨ ਸਹਾਇਕ ਖੇਤੀਬਾੜੀ ਇੰਜੀ: ਸਤਿੰਦਰ ਸਿੰਘ ਮੋਬਾਇਲ ਨੰ: 9478233980 ਅਤੇ ਸ੍ਰੀ ਗੁਰਮੇਜ ਸਿੰਘ ਜੂਨੀਅਰ ਤਕਨੀਸ਼ੀਅਨ ਮੋਬਾਇਲ ਨੰ: 9855183341 ਨਾਲ ਸੰਪਰਕ ਕਰ ਸਕਦੇ ਹਨ।

 

Related posts

ਨਵੇਂ ਅਪਰਾਧਿਕ ਕਾਨੂੰਨਾਂ ਨਾਲ ਪੁਲਿਸ ਦੀ ਜਾਂਚ ਵਿੱਚ ਪਾਰਦਰਸ਼ਤਾ ਆਵੇਗੀ : ਜ਼ਿਲ੍ਹਾ ਅਤੇ ਸੈਸ਼ਨ ਜੱਜ

punjabusernewssite

ਪਿੰਡ ਚੰਦੜ ਵਿਖੇ ਕਬੱਡੀ ਕੱਪ ਵਿਚ ਪਿੰਡ ਚੰਦੜ ਦੀ ਟੀਮ ਰਹੀਂ ਜੇਤੂ

punjabusernewssite

ਪੰਜਾਬ ਦੇ ਪਹਿਲੇ ਮਿਰਚਾਂ ਦੇ ਕਲਸਟਰ ਦਾ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਰਸਮੀ ਉਦਘਾਟਨ

punjabusernewssite