Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ, ਕੀਤੀ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ

25 Views

ਮੀਟਿੰਗ ਵਿੱਚ ਰਾਈਸ ਮਿੱਲਰਾਂ ਦੇ ਨੁਮਾਇੰਦੇ ਵੀ ਹੋਏ ਸ਼ਾਮਲ, ਮੁੱਖ ਮੰਤਰੀ ਨੇ ਕੇਂਦਰੀ ਸਿਵਲ ਸਪਲਾਈ ਮੰਤਰੀ ਕੋਲ ਥਾਂ ਦੀ ਘਾਟ ਸਬੰਧੀ ਮੁੱਦਾ ਉਠਾਇਆ
ਚੰਡੀਗੜ੍ਹ, 25 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ।ਸੂਬੇ ਵਿੱਚ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕਿਸਾਨਾਂ ਦੀ ਫ਼ਸਲ ਮੰਡੀਆਂ ਵਿੱਚ ਪੁੱਜਦੇ ਸਾਰ ਹੀ ਖਰੀਦਣ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ ’ਤੇ ਹੀ ਅਦਾਇਗੀ ਯਕੀਨੀ ਬਣਾਉਣ ਲਈ ਵਿਹਾਰਕ ਵਿਧੀ ਵਿਕਸਿਤ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮੰਡੀਆਂ ਵਿੱਚ ਅਨਾਜ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੇ ਅੱਠ ਸਰਕਾਰੀ ਹਸਪਤਾਲਾਂ ਵਿੱਚ ਡਾਇਲਸਿਸ ਕੇਂਦਰਾਂ ਦਾ ਉਦਘਾਟਨ

ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਅਤੇ ਤਰੁੰਤ ਖਰੀਦ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਯਤਨ ਕਰਨ ਦੇ ਨਾਲ ਨਾਲ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਦੀ ਸਮੇਂ ਸਿਰ ਅਦਾਇਗੀ ਕਰਨ ਦੀ ਵੀ ਸਹੂਲਤ ਦਿੱਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਕਿਹਾ ਕਿ ਸੂਬੇ ਦੇ ਕਿਸਾਨਾਂ ਨੂੰ ਮੰਡੀਆਂ ਵਿੱਚ ਆਪਣੀ ਫਸਲ ਦੀ ਵਿਕਰੀ ਸਬੰਧੀ ਕਿਸੇ ਕਿਸਮ ਦੀ ਔਕੜ ਨਹੀਂ ਹੋਣੀ ਚਾਹੀਦੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੇ ਹਰ ਦਾਣੇ ਦੀ ਤੁਰੰਤ ਖਰੀਦ ਅਤੇ ਚੁਕਾਈ ਯਕੀਨੀ ਬਣਾਉਣਾ ਸੂਬਾ ਸਰਕਾਰ ਦਾ ਫਰਜ਼ ਹੈ।ਇਸ ਦੌਰਾਨ ਪੰਜਾਬ ਰਾਈਸ ਮਿੱਲਰਜ਼ ਐਸੋਸੀਏਸ਼ਨ ਦੇ ਵਫ਼ਦ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ। ਇਸ ਮੀਟਿੰਗ ਦੌਰਾਨ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਉਨ੍ਹਾਂ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਏਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ।ਮੁੱਖ ਮੰਤਰੀ ਨੇ ਇਸ ਮੁੱਦੇ ਬਾਰੇ ਕੇਂਦਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਟੈਲੀਫੋਨ ’ਤੇ ਗੱਲਬਾਤ ਕੀਤੀ ਅਤੇ ਮਾਮਲੇ ਨੂੰ ਸੁਲਝਾਉਣ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ।

1158 ਅਸਿਸਟੈਂਟ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਦੇ ਵਫ਼ਦ ਵੱਲੋਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਮੁੱਖ ਮੰਤਰੀ ਦਾ ਧੰਨਵਾਦ

ਉਨ੍ਹਾਂ ਨੇ ਕੇਂਦਰੀ ਮੰਤਰੀ ਨੂੰ ਐਫ.ਸੀ.ਆਈ. ਨੂੰ ਚੌਲਾਂ ਦੀ ਡਿਲਿਵਰੀ ਲਈ ਲੋੜੀਂਦੀ ਜਗ੍ਹਾ ਬਣਾਉਣ ਲਈ ਨਿਰਦੇਸ਼ ਦੇਣ ਲਈ ਕਿਹਾ ਤਾਂ ਜੋ ਸੂਬੇ ਵਿੱਚ ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਝੋਨੇ/ਚਾਵਲਾਂ ਦੀ ਖਰੀਦ ਨਿਰਵਿਘਨ ਢੰਗ ਨਾਲ ਹੋ ਸਕੇ। ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਕੋਲ ਭੰਡਾਰਨ ਲਈ ਥਾਂ ਦੀ ਘਾਟ ਦਾ ਮੁੱਦਾ ਉਠਾਉਂਦਿਆਂ ਮੁੱਖ ਮੰਤਰੀ ਨੇ ਅਫਸੋਸ ਪ੍ਰਗਟਾਇਆ ਕਿ ਐਫ.ਸੀ.ਆਈ. ਕੋਲ ਖਾਸ ਤੌਰ ’ਤੇ ਮਈ ਤੋਂ ਲੈ ਕੇ ਹੁਣ ਤੱਕ ਜਗ੍ਹਾ ਦੀ ਕਾਫ਼ੀ ਘਾਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਿਸ ਕਾਰਨ ਸੂਬੇ ਦੇ ਚੌਲ ਮਿੱਲਰਾਂ ਵੱਲੋਂ ਸਾਉਣੀ ਮੰਡੀਕਰਨ ਸੀਜ਼ਨ 2023-24 ਦੇ ਚੌਲਾਂ ਦੀ ਡਿਲਿਵਰੀ ਕੇਂਦਰੀ ਪੂਲ ਵਿੱਚ ਐਫ.ਸੀ.ਆਈ. ਨੂੰ ਕਰਨ ਵਿੱਚ ਰੁਕਾਵਟ ਆਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਨਾਲ ਸੂਬੇ ਦੇ ਚੌਲ ਮਿੱਲਰਾਂ ਦਰਮਿਆਨ ਆਗਾਮੀ ਸਾਉਣੀ ਸੀਜ਼ਨ 2024-25 ਦੌਰਾਨ ਥਾਂ ਦੀ ਘਾਟ ਸਬੰਧੀ ਚਿੰਤਾ ਪੈਦਾ ਹੋ ਗਈ ਹੈ।ਇਸ ਦੌਰਾਨ, ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਸਾਉਣੀ ਮੰਡੀਕਰਨ ਸੀਜ਼ਨ 2024-25 ਦੌਰਾਨ ਅਕਤੂਬਰ 2024 ਦੇ ਅੰਤ ਤੱਕ ਝੋਨੇ ਦੀ ਖਰੀਦ ਲਈ 41,339.81 ਕਰੋੜ ਰੁਪਏ (ਇਕਤਾਲੀ ਹਜ਼ਾਰ ਤਿੰਨ ਸੌ ਓਨਤਾਲੀ ਕਰੋੜ 81 ਲੱਖ ਰੁਪਏ) ਦੀ ਕੈਸ਼ ਕ੍ਰੈਡਿਟ ਲਿਮਿਟ ਜਾਰੀ ਕੀਤੀ ਗਈ ਹੈ।

 

Related posts

ਬਿਕਰਮ ਮਜੀਠਿਆ ਨੂੰ ਹਾਈਕੋਰਟ ਤੋਂ ਵੀ ਨਹੀਂ ਮਿਲੀ ਰਾਹਤ

punjabusernewssite

ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਪੂਰਨ ਤੌਰ ਉੱਤੇ ਵਚਨਬੱਧ: ਕੁਲਦੀਪ ਸਿੰਘ ਧਾਲੀਵਾਲ

punjabusernewssite

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਾਣਾਂ, ਜੇਲ੍ਹ ਅਤੇ ਸੈਰ-ਸਪਾਟਾ ਵਿਭਾਗਾਂ ਦੇ ਕੰਮਕਾਜ ਦਾ ਲਿਆ ਜਾਇਜ਼ਾ

punjabusernewssite