Punjabi Khabarsaar
ਪੰਜਾਬ

ਝੋਨੇ ਦੀ ਖ਼ਰੀਦ: ਕੇਂਦਰ ਨੇ ਪੰਜਾਬ ’ਚ ਖ਼ਰੀਦ ਲਈ 41,339.81 ਕਰੋੜ ਰੁਪਏ ਦੀ ਜਾਰ ਕੀਤੀ ਕੈਸ਼ ਕਰੇਡਿਟ ਲਿਮਿਟ

ਚੰਡੀਗੜ੍ਹ, 26 ਸਤੰਬਰ: ਅਗਲੇ ਪੰਜ ਦਿਨਾਂ ਬਾਅਦ ਪੰਜਾਬ ਵਿਚ ਇੱਕ ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਝੋਨੇ ਦੀ ਖ਼ਰੀਦ ਲਈ ਜਿੱਥੇ ਪੰਜਾਬ ਸਰਕਾਰ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਉਥੇ ਕੇਂਦਰ ਵੱਲੋਂ ਵੀ 41,339.81 ਕਰੋੜ ਰੁਪਏ ਦੀ ਕੈਸ਼ ਕਰੇਡਿਟ ਲਿਮਿਟ ਜਾਰੀ ਕਰ ਦਿੱਤੀ ਹੈ। ਇਹ ਲਿਮਿਟ ਅਕਤੂਬਰ ਮਹੀਨੇ ਦੇ ਲਈ ਹੋਵੇਗੀ ਭਾਵ ਖਰੀਦ ਦਾ ਕੰਮ ਨਵੰਬਰ ਮਹੀਨੇ ’ਚ ਵੀ ਜਾਰੀ ਰਹਿਣ ’ਤੇ ਇਸ ਲਿਮਿਟ ਦਾ ਨਵੀਨੀਕਰਨ ਕਰਵਾਉਣਾ ਹੋਵੇਗਾ। ਉਧਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੀ ਝੋਨੇ ਦੀ ਖ਼ਰੀਦ ਲਈ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ, ਜਿੱਥੇ ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਸਰਕਾਰ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ।

ਕੈਨੇਡਾ ’ਚ ਜਸਟਿਨ ਟਰੂਡੋ ਦੀ ਸਰਕਾਰ ਬਚੀ, ਭਾਰੀ ਵੋਟਾਂ ਦੇ ਅੰਤਰ ਨਾਲ ਕੰਜ਼ਰਵੇਟਿਵ ਨੂੰ ਹਰਾਇਆ

ਇਸਤੋਂ ਇਲਾਵਾ ਕਿਸਾਨਾਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਮੌਕੇ ’ਤੇ ਹੀ ਅਦਾਇਗੀ ਯਕੀਨੀ ਬਣਾਉਣ ਲਈ ਵਿਹਾਰਕ ਵਿਧੀ ਵਿਕਸਿਤ ਕੀਤੀ ਗਈ ਹੈ। ਇਸ ਵਾਰ ਪੰਜਾਬ ਦੇ ਵਿਚ ਵੱਡੀ ਪੱਧਰ ‘ਤੇ ਝੋਨੇ ਦੀ ਆਮਦ ਮੰਡੀਆਂ ਵਿਚ ਹੋਣ ਦੀ ਸੰਭਾਵਨਾ ਹੈ ਪ੍ਰੰਤੂ ਦੂਜੇ ਪਾਸੇ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਕੋਲ ਭੰਡਾਰਨ ਲਈ ਥਾਂ ਦੀ ਘਾਟ ਦਾ ਮੁੱਦਾ ਬਣਿਆ ਹੋਇਆ ਹੈ। ਜਿਸ ਕਾਰਨ ਸੂਬੇ ਦੇ ਚੌਲ ਮਿੱਲਰਾਂ ਵੱਲੋਂ ਸਾਉਣੀ ਮੰਡੀਕਰਨ ਸੀਜ਼ਨ 2023-24 ਦੇ ਚੌਲਾਂ ਦੀ ਡਿਲਿਵਰੀ ਕੇਂਦਰੀ ਪੂਲ ਵਿੱਚ ਐਫ.ਸੀ.ਆਈ. ਨੂੰ ਕਰਨ ਵਿੱਚ ਰੁਕਾਵਟ ਆਈ ਹੈ।

 

Related posts

ਸਹੀਦ ਭਗਤ ਸਿੰਘ ਹਰਿਆਵਲ ਲਹਿਰ ਉੱਤੇ ਦਿੱਤਾ ਜਾਵੇਗਾ ਉਚੇਚਾ ਧਿਆਨ: ਲਾਲ ਚੰਦ ਕਟਾਰੂਚੱਕ

punjabusernewssite

ਪੰਜਾਬ ਵੱਲੋਂ ਚਾਲੂ ਵਿੱਤੀ ਵਰ੍ਹੇ ਦੌਰਾਨ ਜੀ.ਐਸ.ਟੀ ਵਿੱਚ 23 ਫੀਸਦੀ ਵਾਧਾ ਦਰਜ: ਚੀਮਾ

punjabusernewssite

ਆਮ ਆਦਮੀ ਪਾਰਟੀ ਵੱਲੋਂ ਪੰਜਾਬ ’ਚ 25 ‘ਬੁਲਾਰਿਆਂ’ ਦੇ ਨਾਵਾਂ ਦਾ ਐਲਾਨ

punjabusernewssite