Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਬਠਿੰਡਾ

ਪੰਚਾਇਤ ਚੋਣਾਂ: ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਚੋਣਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਕੀਤੀਆਂ ਤਿਆਰੀਆਂ

17 Views

ਡਿਪਟੀ ਕਮਿਸ਼ਨਰ ਨੇ ਚੋਣ ਤਿਆਰੀਆਂ ਸਬੰਧੀ ਕੀਤੀ ਅਧਿਕਾਰੀਆਂ ਨਾਲ ਮੀਟਿੰਗ
ਬਠਿੰਡਾ, 26 ਸਤੰਬਰ : ਆਗਾਮੀ 15 ਅਕਤੂਬਰ ਨੂੰ ਹੋਣ ਜਾ ਰਹੀਆਂ ਪੰਚਾਇਤੀ ਚੋਣਾਂ ਨੂੰ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਤਿਆਰੀਆਂ ਵਿੱਢ ਦਿੱਤੀਆਂ ਹਨ। ਇਸ ਸਬੰਧ ਵਿਚ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਇੰਨ੍ਹਾਂ ਚੋਣਾਂ ਦੇ ਮੱਦੇਨਜ਼ਰ ਆਰਓਜ਼ ਅਤੇ ਏਆਰਓਜ਼ ਨਾਲ ਮੀਟਿੰਗ ਕੀਤੀ ਗਈ, ਜਿਸਦੇ ਵਿਚ ਉਨ੍ਹਾਂ ਸਪੱਸ਼ਟ ਹਿਦਾਇਤਾਂ ਜਾਰੀ ਕੀਤੀਆਂ ਕਿ ‘‘ ਇਹ ਚੋਣਾਂ ਬਿਨ੍ਹਾਂ ਕਿਸੇ ਡਰ, ਭੈਅ, ਪੱਖਪਾਤ ਦੇ ਪਾਰਦਰਸ਼ੀ ਢੰਗ ਨਾਲ ਕਰਵਾਈਆਂ ਜਾਣ ਤੇ ਨਾਮਜ਼ਦਗੀ ਪੱਤਰ ਭਰਨ ਤੋਂ ਲੈ ਕੇ ਪੋਲਿੰਗ ਤੱਕ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨੇ ਯਕੀਨੀ ਬਣਾਏ ਜਾਣ।’’

ਬਠਿੰਡਾ ਨਹਿਰ ਵਿਚ ਇੱਕ ਹੋਰ ਬੱਚਾ ਡੁੱਬਿਆ, ਨਹੀਂ ਨਿੱਕਲੀ ਉੱਘ-ਸੁੱਘ

ਇਸ ਮੌਕੇ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 318 ਪਿੰਡਾਂ ’ਚ ਕਰਵਾਈਆਂ ਜਾਣ ਵਾਲੀਆ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ 2532 ਪੰਚ ਅਤੇ 318 ਸਰਪੰਚਾਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ’ਚ ਪੰਚਾਇਤੀ ਚੋਣਾਂ ਲਈ 826 ਪੋਲਿੰਗ ਬੂਥਾਂ ’ਤੇ ਕੁੱਲ 6,40,500 ਵੋਟਰ ਆਪਣੀ ਵੋਟ ਦਾ ਭੁਗਤਾਨ ਕਰਨਗੇ, ਜਿਨਾਂ ’ਚ ਮਰਦ 3,36,234 ਔਰਤਾਂ 304266 ਅਤੇ ਇੱਕ ਥਰਡ ਜ਼ੈਡਰ ਸ਼ਾਮਿਲ ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਬੈਲਟ ਪੇਪਰ ਰਾਹੀਂ ਪਾਈਆਂ ਜਾਣਗੀਆਂ। ਪੰਚਾਇਤੀ ਚੋਣਾਂ ਲਈ 27 ਸਤੰਬਰ 2024 ਤੋਂ 4 ਅਕਤੂਬਰ 2024 ਤੱਕ ਨਾਮਜ਼ਦਗੀ ਪੱਤਰ ਭਰੇ ਜਾ ਸਕਣਗੇ। ੳਨਾਮਜ਼ਦਗੀ ਪੱਤਰਾਂ ਦੀ 5 ਅਕਤੂਬਰ ਨੂੰ ਪੜਤਾਲ ਹੋਵੇਗੀ।

ਕੈਨੇਡਾ ’ਚ ਜਸਟਿਨ ਟਰੂਡੋ ਦੀ ਸਰਕਾਰ ਬਚੀ, ਭਾਰੀ ਵੋਟਾਂ ਦੇ ਅੰਤਰ ਨਾਲ ਕੰਜ਼ਰਵੇਟਿਵ ਨੂੰ ਹਰਾਇਆ

7 ਅਕਤੂਬਰ 2024 ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਜਿਸਤੋਂ ਬਾਅਦ 15 ਅਕਤੂਬਰ 2024 ਨੂੰ ਵੋਟਿੰਗ ਹੋਵੇਗੀ ਅਤੇ ਉਸੇ ਦਿਨ ਹੀ ਵੋਟਾਂ ਦੇ ਨਤੀਜ਼ੇ ਐਲਾਨੇ ਜਾਣਗੇ। ਇਸ ਮੌਕੇ ਸਿਖਲਾਈ ਅਧੀਨ ਆਈਏਐਸ ਅਧਿਕਾਰੀ ਰਾਕੇਸ਼ ਕੁਮਾਰ ਮੀਨਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਆਰਪੀ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਪੂਨਮ ਸਿੰਘ, ਡੀਡੀਪੀਓ ਗੁਰਪ੍ਰਤਾਪ ਸਿੰਘ, ਐਸ.ਡੀ.ਐਮ ਬਠਿੰਡਾ ਬਲਕਰਨ ਸਿੰਘ ਮਾਹਨ, ਐਸ.ਡੀ.ਐਮ ਤਲਵੰਡੀ ਸਾਬੋ ਹਰਜਿੰਦਰ ਸਿੰਘ ਜੱਸਲ ਤੋਂ ਇਲਾਵਾ ਸਮੂਹ ਆਰਓਜ਼ ਅਤੇ ਏਆਰਓਜ਼ ਆਦਿ ਹਾਜ਼ਰ ਸਨ।

 

Related posts

ਅਚਨਚੇਤ ਬਠਿੰਡਾ ਪੁੱਜੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹਿਰ ਵਾਸਤੇ ਕੀਤਾ ਵੱਡਾ ਐਲਾਨ

punjabusernewssite

ਸੰਜੇ ਸਿੰਘ ਦੀ ਗਿਰਫ਼ਤਾਰੀ ਦੇ ਵਿਰੋਧ ਵਿੱਚ ਆਪ ਵੱਲੋਂ ਰੋਸ ਪ੍ਰਦਰਸ਼ਨ

punjabusernewssite

ਕਾਂਗਰਸ ਸਰਕਾਰ ਨੇ ਸੂਬੇ ਦੀ ਬਦਲੀ ਤਸਵੀਰ: ਜਟਾਣਾ

punjabusernewssite