Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਨੂੰ ਖੇਤੀਬਾੜੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਆਸਾਨੀ ਨਾਲ ਉਪਲੱਬਧ ਕਰਵਾਉਣ ਲਈ ‘‘ਉੱਨਤ ਕਿਸਾਨ’’ ਮੋਬਾਈਲ ਐਪ ਲਾਂਚ

12 Views

ਚੰਡੀਗੜ੍ਹ, 26 ਸਤੰਬਰ:ਸੂਬੇ ਵਿੱਚ ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਅੱਜ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ‘‘ਉੱਨਤ ਕਿਸਾਨ’’ ਮੋਬਾਈਲ ਐਪਲੀਕੇਸ਼ਨ ਲਾਂਚ ਕੀਤੀ ਹੈ ਤਾਂ ਜੋ ਸੂਬੇ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਆਸਾਨੀ ਨਾਲ ਉਪਲੱਬਧ ਕਰਵਾਈਆਂ ਜਾ ਸਕਣ।ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਸੀ.ਆਰ.ਐਮ. ਮਸ਼ੀਨਾਂ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਇਸ ਐਪ ’ਤੇ ਕਿਸਾਨਾਂ ਲਈ 1.30 ਲੱਖ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਨੂੰ ਮੈਪ ਕੀਤਾ ਗਿਆ ਹੈ। ਇਸ ਮੋਬਾਈਲ ਐਪਲੀਕੇਸ਼ਨ ਰਾਹੀਂ ਕਿਸਾਨ ਆਪਣੇ ਆਸ-ਪਾਸ ਉਪਲਬਧ ਮਸ਼ੀਨ ਆਸਾਨੀ ਨਾਲ ਬੁੱਕ ਕਰਵਾ ਸਕਦੇ ਹਨ।

ਲਾਲਜੀਤ ਸਿੰਘ ਭੁੱਲਰ ਨੇ ਜੇਲ ਮੰਤਰੀ ਵਜੋਂ ਅਹੁਦਾ ਸੰਭਾਲਿਆ

ਮਸ਼ੀਨ ਦੀ ਵਰਤੋਂ ਦੀ ਨਿਗਰਾਨੀ ਕਰਨ ਅਤੇ ਕਿਸਾਨਾਂ ਵੱਲੋਂ ਰਹਿੰਦ-ਖੂੰਹਦ ਪ੍ਰਬੰਧਨ ਸਬੰਧੀ ਕੀਤੀਆਂ ਗਈਆਂ ਸਾਰੀਆਂ ਗਤੀਵਿਧੀਆਂ ਦਾ ਦਸਤਾਵੇਜ਼ੀਕਰਨ ਕਰਨ ਲਈ ਹਰੇਕ ਮਸ਼ੀਨ ਨੂੰ ਕਾਸ਼ਤਯੋਗ ਜ਼ਮੀਨ ਦੇ ਖੇਤਰ ਅਨੁਸਾਰ ਜੀਓ-ਟੈਗ ਕੀਤਾ ਗਿਆ ਹੈ। ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਮਸ਼ੀਨਾਂ ਦੀ ਬੁਕਿੰਗ ਪ੍ਰਕਿਰਿਆ ਵਿੱਚ ਕਿਸਾਨਾਂ ਦੀ ਸਹਾਇਤਾ ਲਈ 5,000 ਤੋਂ ਵੱਧ ਫੈਸਿਲੀਟੇਟਰ/ਨੋਡਲ ਅਫ਼ਸਰ ਤਾਇਨਾਤ ਕੀਤੇ ਗਏ ਹਨ। ਇਸ ਐਪ ਰਾਹੀਂ ਪ੍ਰਾਈਵੇਟ ਵਿਅਕਤੀ, ਜਿਹਨਾਂ ਕੋਲ ਸੀ.ਆਰ.ਐਮ. ਮਸ਼ੀਨਾਂ, ਅਤੇ ਬੇਲਰ ਐਗਰੀਗੇਟਰ ਹਨ, ਇਸ ਐਪ ‘ਤੇ ਰਜਿਸਟਰੇਸ਼ਨ ਕਰਾ ਕੇ ਆਪਣੀਆਂ ਮਸ਼ੀਨਾਂ ਨੂੰ ਖੇਤੀਬਾੜੀ ਉਦੇਸ਼ਾਂ ਲਈ ਦੇ ਸਕਦੇ ਹਨ।

ਮਾਨ ਸਰਕਾਰ ਦੀ ਬੱਸ ਸਹੂਲਤ ਨੇ ਵਿਦਿਆਰਥੀਆਂ ਦੇ ਜੀਵਨ ਵਿੱਚ ਲਿਆਂਦੀ ਤਬਦੀਲੀ: ਹਰਜੋਤ ਸਿੰਘ ਬੈਂਸ

ਸੂਬੇ ਦੇ ਕਿਸਾਨਾਂ ਨੂੰ ਫਸਲੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਤੋਂ ਵਾਤਾਵਰਨ ਨੂੰ ਬਚਾਉਣ ਦੀ ਅਪੀਲ ਕਰਦਿਆਂ ਉਨ੍ਹਾਂ ਨੇ ਕਿਸਾਨਾਂ ਨੂੰ ਇਸ ਮੋਬਾਈਲ ਐਪ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਕਿਹਾ। ਉਨ੍ਹਾਂ ਦੱਸਿਆ ਕਿ ਇਸ ਐਪ ਨੂੰ ਗੂਗਲ ਪਲੇਅ https://play.google.com/store/apps/details?id=com.app.unnatkisan ਅਤੇ ਐਪਲ ਐਪ ਸਟੋਰ https://apps.apple.com/in/app/unnat-kisan/id6451381977 ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ, ਡਾਇਰੈਕਟਰ ਖੇਤੀਬਾੜੀ ਜਸਵੰਤ ਸਿੰਘ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਅਤੇ ਆਈ.ਟੀ. ਵਿੰਗ ਦੀ ਟੀਮ ਵੀ ਮੌਜੂਦ ਸੀ।

 

Related posts

‘ਸਾਂਝਾ ਮਜ਼ਦੂਰ ਮੋਰਚਾ’ 9 ਫਰਵਰੀ ਨੂੰ ਕਰੇਗਾ ਬਠਿੰਡਾ ਸ਼ਹਿਰੀ ਦੇ ਵਿਧਾਇਕ ਦੇ ਘਰ ਵੱਲ ਰੋਸ ਮਾਰਚ

punjabusernewssite

ਕਿਸਾਨ ਜਥੇਬੰਦੀ ਉਗਰਾਹਾ ਵਲੋਂ ਜ਼ਿਲ੍ਹੇ ’ਚ ਵੱਖ ਵੱਖ ਥਾਵਾਂ ‘ਤੇ ਮਨਾਇਆ ਸ਼ਹੀਦੀ ਦਿਹਾੜਾ

punjabusernewssite

ਕਿਸਾਨਾਂ ’ਤੇ ਲਾਠੀਚਾਰਜ਼: ਜਥੇਬੰਦੀਆਂ ਨੇ ਐਸ.ਐਸ.ਪੀ ਕੋਲ ਜਤਾਇਆ ਰੋਸ਼

punjabusernewssite