ਚੰਡੀਗੜ੍ਹ, 26 ਸਤੰਬਰ: ਹਰਿਆਣਾ ਵਿਚ ਖਰੀਫ ਮਾਰਕਟਿੰਗ ਸੀਜਨ 2024-25 ਤਹਿਤ ਝੋਨੇ ਦੀ ਸਰਕਾਰੀ ਖਰੀਦ ਅੱਜ 27 ਸਤੰਬਰ ਤੋਂ ਹੀ ਸ਼ੁਰੂ ਹੋ ਗਈ ਹੈ। ਇਹ ਫੈਸਲਾ ਕੁੱਝ ਮੰਡੀਆਂ ਵਿਚ ਝੋਨੇ ਦੀ ਜਲਦੀ ਆਮਦ ਹੋਣ ਦੇ ਕਾਰਨ ਕੀਤਾ ਗਿਆ ਹੈ, ਤਾਂ ਜੋ ਕਿਸਾਨਾਂ ਦੀ ਉਪਜ ਦਾ ਕਿਸੇ ਤਰ੍ਹਾ ਦਾ ਨੁਕਸਾਨ ਨਾ ਹੋਵੇ। ਸਰਕਾਰੀ ਬੁਲਾਰੇ ਨੇ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਝੋਨਾ ਸਮੇਤ ਸਾਰੇ ਖਰੀਫ ਫਸਲਾਂ ਦੀ ਖਰੀਦ ਭਾਰਤ ਸਰਕਾਰ ਵੱਲੋਂ ਐਲਾਨ ਘੱਟੋ ਘੱਟ ਸਹਾਇਕ ਮੁੱਲ (ਐਮਐਸਪੀ) ’ਤੇ ਕੀਤੀ ਜਾਵੇਗੀ। ਕਿਸਾਨ ਭਰਾਵਾਂ ਨੂੰ ਅਪੀਲ ਹੈ ਕਿ ਉਹ ਝੋਨੇ ਦੀ ਫਸਲ ਨੂੰ ਸਰਕਾਰੀ ਮਾਪਦੰਡ ਅਨੁਸਾਰ ਚੰਗੀ ਤਰ੍ਹਾ ਸੁਖਾ ਕੇ ਤੈਅ ਨਮੀ ਸੀਮਾ ਵਿਚ ਲੈ ਕੇ ਆਉਣ ਤਾਂ ਜੋ ਉਨ੍ਹਾਂ ਦੀ ਫਸਲ ਦੀ ਤੁਰੰਤ ਖਰੀਦ ਯਕੀਨੀ ਕੀਤੀ ਜਾ ਸਕੇ।
Big News: ਜਾਟ ਆਗੂ ਸੁਨੀਲ ਜਾਖ਼ੜ ਨੇ ਭਾਜਪਾ ਦੀ ਸੂਬਾਈ ਪ੍ਰਧਾਨਗੀ ਤੋਂ ਦਿੱਤਾ ਅਸਤੀਫ਼ਾ, ਅੱਗ ਵਾਂਗ ਫੈਲੀ ਅਵਫ਼ਾਹ!
ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਅਤੇ ਹੋਰ ਖਰੀਦ ਏਜੰਸੀਆਂ ਵੱਲੋਂ ਫਸਲ ਖਰੀਦ ਦੀ ਸਾਰੀ ਤਿਆਰੀਆਂ ਪੂਰੀ ਕਰ ਲਈਆਂ ਗਈਆਂ ਹਨ ਤਾਂ ਜੋ ਕਿਸਾਨਾਂ ਨੁੰ ਫਸਲ ਵੇਚਣ ਵਿਚ ਕਿਸੇ ਤਰ੍ਹਾ ਦੀ ਪਰੇਸ਼ਾਨੀ ਨਾ ਆਵੇ। ਇਸ ਵਾਰ ਹਰਿਆਣਾ ਰਾਜ ਖੇਤੀਬਾੜੀ ਮਾਰਕਟਿੰਗ ਬੋਰਡ (ਐਚਐਸਏਐਮਬੀ) ਨੇ ਮੰਡੀ ਗੇਟ ਪਾਸ ਲਈ ਨਵੀਂ ਵਿਵਸਥਾ ਲਾਗੂ ਕੀਤੀ ਹੈ, ਜਿਸ ਨਾਲ ਕਿਸਾਨ ਘਰ ਬੈਠੇ ਹੀ ਖੁਦ ਮੰਡੀ ਗੇਟ ਪਾਸ ਬਣਾ ਸਕਦੇ ਹਨ। ਇਸ ਤੋਂ ਇਲਾਵਾ, ਜਿਨ੍ਹਾਂ ਕਿਸਾਨਾਂ ਦੇ ਕੋਲ ਗੇਟ ਪਾਸ ਦੀ ਸਹੂਲਤ ਨਹੀਂ ਹੋਵੇਗੀ, ਉਨ੍ਹਾਂ ਨੁੰ ਮੰਡੀ ਦੇ ਗੇਟ ’ਤੇ ਹੀ ਇਹ ਸਹੂਲਤ ਉਪਲਬਧ ਕਰਵਾਈ ਜਾਵੇਗੀ।