Punjabi Khabarsaar
ਸਿੱਖਿਆ

ਮਾਲਵਾ ਕਾਲਜ਼ ਦੇ ਵਿਦਿਆਰਥੀਆਂ ਨੇ ਬੀ.ਕਾਮ ਪਹਿਲਾਂ ਸਮੈਸਟਰ ਦਾ ਨਤੀਜ਼ਾ ਰਿਹਾ ਸ਼ਾਨਦਾਰ

ਬਠਿੰਡਾ, 27 ਸਤੰਬਰ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਬੀਕਾਮ ਸਮੈਸਟਰ ਪਹਿਲਾਂ ਦੇ ਨਤੀਜੇ ਵਿਚ ਮਾਲਵਾ ਕਾਲਜ਼ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਰਿਹਾ। ਕਾਲਜ ਦੀ ਹੋਣਹਾਰ ਵਿਦਿਆਰਥੀ ਅਰਸ਼ਦੀਪ ਸਿੰਘ ਨੇ 82 ਪ੍ਰਤੀਸ਼ਤ ਨੰਬਰ ਪ੍ਰਾਪਤ ਕਰਕੇ ਕਾਲਜ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸ ਤਰ੍ਹਾਂ ਵਿਦਿਆਰਥਣ ਦਿਲਰਾਜਪ੍ਰੀਤ ਕੋਰ ਨੇ 80.84 ਪ੍ਰਤੀਸ਼ਤ ਨੰਬਰ ਲੈ ਕੇ ਕਾਲਜ ਵਿਚੋਂ ਦੂਜਾ ਸਥਾਨ ਅਤੇ ਸੁਖਮਨਪ੍ਰੀਤ ਕੌਰ ਨੇ 77 ਪ੍ਰਤੀਸ਼ਤ ਨੰਬਰ ਲੈ ਕੇ ਤੀਜਾ ਸਥਾਨ ਤੇ ਰਹੇ।ਕਾਲਜ ਦੇ ਪ੍ਰਿੰਸੀਪਲ ਡਾ ਰਾਜ ਕੁਮਾਰ ਗੋਇਲ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਵਿਭਾਗ ਦੇ ਮੁਖੀ ਮੈਡਮ ਇੰਦਰਪ੍ਰੀਤ ਕੌਰ ਅਤੇ ਸਟਾਫ ਨੂੰ ਵਧਾਈ ਦਿੱਤੀ

ਗੁਰੂ ਕਾਸ਼ੀ ਯੂਨੀਵਰਸਿਟੀ ਨੇ ਮਨਾਇਆ ਵਿਸ਼ਵ ਸੈਰ ਸਪਾਟਾ ਦਿਹਾੜਾ

ਅਤੇ ਆਸ ਪ੍ਰਗਟਾਈ ਕਿ ਭਵਿੱਖ ਵਿਚ ਇਹ ਹੋਣਹਾਰ ਵਿਦਿਆਰਥੀ ਆਪਣੇ ਮਾਪੇ ਅਤੇ ਕਾਲਜ ਦਾ ਨਾਮ ਆਸਮਾਨ ਦੀਆਂ ਬੁਲੰਦੀਆਂ ਤੇ ਲੈ ਕੇ ਜਾਣਗੇ। ਪ੍ਰਿੰਸੀਪਲ ਨੇ ਕਾਲਜ ਦੇ ਦੂਜੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਵੀ ਇਨ੍ਹਾਂ ਵਿਦਿਆਰਥੀਆਂ ਤੋਂ ਪ੍ਰੇਰਣਾ ਲੈ ਕੇ ਆਪਣੇ ਜੀਵਨ ਵਿੱਚ ਅਜਿਹੀਆਂ ਉਪਲੱਬਧੀਆਂ ਹਾਸਲ ਕਰਨ ਦੇ ਨਾਲ ਹੀ ਸਟਾਫ ਨੂੰ ਹਦਾਇਤ ਕੀਤੀ ਕਿ ਉਹ ਵੀ ਭਵਿੱਖ ਵਿਚ ਹੋਰ ਜਿਆਦਾ ਮਿਹਨਤ ਦੇ ਲਗਨ ਨਾਲ ਪੜਾਉਣ ਤਾਂ ਜੋ ਵਿਦਿਆਰਥੀ ਅੱਜ ਦੇ ਆਧੁਨਿਕ ਸਮੇਂ ਦੇ ਹਾਣੀ ਬਣ ਸਕਣ। ਕਾਲਜ ਮੈਨੇਜਮੈਂਟ ਨੇ ਪੜ੍ਹਾਈ ਵਿਚ ਮੱਲਾਂ ਮਾਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਨੂੰ ਕਾਲਜ ਦੇ ਸਾਲਾਨਾ ਸਮਾਰੋਹ ਵਿਚ ਸਨਮਾਨਿਤ ਕਰਨ ਦਾ ਐਲਾਨ ਕੀਤਾ।

 

Related posts

ਸਿੱਖਿਆ ਪ੍ਰੋਵਾਈਡਰਜ ਨੂੰ ਪੱਕੇ ਕਰਨ ਦੀ ਪ੍ਰੀਕਿਰਿਆ ਨੂੰ ਤਿੰਨ ਮਹੀਨਿਆਂ ਵਿਚ ਮੁਕੰਮਲ ਕੀਤਾ ਜਾਵੇਗਾ: ਹਰਜੋਤ ਸਿੰਘ ਬੈਂਸ

punjabusernewssite

ਨਵੀਂ ਸਰਕਾਰ ਆਉਣ ’ਤੇ ਵੀ ਅਧਿਆਪਕਾਂ ਨੂੰ ਨਹੀਂ ਮਿਲੀ ਪੁਰਾਣੀ ਤਨਖਾਹ

punjabusernewssite

ਇਸਰੋ ਤੋਂ ਚੰਦਰਯਾਨ-3 ਦੀ ਲਾਈਵ ਲਾਂਚਿੰਗ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮੁਫਤ ਟੂਰ ਦਾ ਪ੍ਰਬੰਧ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

punjabusernewssite