ਚੰਡੀਗੜ੍ਹ, 28 ਸਤੰਬਰ: ਇੱਕ ਮਹੱਤਵਪੂਰਨ ਸਿਆਸੀ ਘਟਨਾਕ੍ਰਮ ਵਿੱਚ ਭਾਰਤੀ ਜਨਤਾ ਪਾਰਟੀ ਦੇ ਆਗੂ ਅੱਜ ਪੰਜਾਬ ਕਾਂਗਰਸ ਵਿੱਚ ਸ਼ਾਮਲ ਹੋ ਗਏ। ਭਾਜਪਾ ਦੇ ਡਾਕਟਰ ਸੈੱਲ ਦੇ ਚੇਅਰਮੈਨ ਡਾ. ਨਰੇਸ਼ ਚੌਹਾਨ ਸਮੇਤ ਹੋਰ ਆਗੂ ਜਿਹਨਾਂ ਵਿੱਚ ਹਰਜਿੰਦਰ ਕੌਰ, ਪਰਮਜੀਤ ਸਿੰਘ, ਬਰਕਤ ਅਲੀ, ਰਾਜਨ ਕੌਰ, ਮਨਪ੍ਰੀਤ ਕੌਰ, ਗੁਰਚਰਨ ਸਿੰਘ, ਨਰਿੰਦਰ ਕੁਮਾਰ, ਮਲਾਗਰ ਸਿੰਘ, ਗਗਨ ਸਿੰਘ ਸਮੇਤ ਪ੍ਰਮੁੱਖ ਆਗੂਆਂ ਨਾਲ ਭਾਜਪਾ ਤੋਂ ਸਾਬਕਾ ਕੈਬਨਿਟ ਮੰਤਰੀ ਰਣਦੀਪ ਸਿੰਘ ਨਾਭਾ ਦੀ ਹਾਜ਼ਰੀ ਵਿੱਚ ਪੰਜਾਬ ਕਾਂਗਰਸ ਵਿੱਚ ਅਧਿਕਾਰਤ ਤੌਰ ’ਤੇ ਸ਼ਾਮਲ ਹੋਏ। ਪੰਜਾਬ ਵਿੱਚ ਭਾਜਪਾ ਲਈ ਇੱਕ ਹੋਰ ਝਟਕਾ ਦੱਸਦਿਆਂ ਇੱਕ ਪ੍ਰੈਸ ਕਾਨਫਰੰਸ ਵਿੱਚ ਇਨ੍ਹਾਂ ਆਗੂਆਂ ਦਾ ਕਾਂਗਰਸ ਵਿੱਚ ਨਿੱਘਾ ਸਵਾਗਤ ਕੀਤਾ ਗਿਆ।
ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੰਤਰੀਰਣਦੀਪ ਸਿੰਘ ਨਾਭਾ ਨੇ ਦੱਸਿਆ ਕਿ ਭਾਜਪਾ ਅੰਦਰ ਨੁਮਾਇੰਦਗੀ ਦੀ ਘਾਟ ਕਾਰਨ ਆਗੂਆਂ ਨੇ ਅਦਲਾ-ਬਦਲੀ ਕਰਨ ਦਾ ਫੈਸਲਾ ਕੀਤਾ ਹੈ। ਭਾਜਪਾ ਨੇ ਲਗਾਤਾਰ ਪੰਜਾਬ ਅਤੇ ਇਸ ਦੇ ਲੋਕਾਂ ਦੇ ਹਿੱਤਾਂ ਵਿਰੁੱਧ ਕੰਮ ਕੀਤਾ ਹੈ। ਇਸ ਨਾਲ ਕਈ ਆਗੂਆਂ ਨੂੰ ਕਾਂਗਰਸ ਵਿੱਚ ਸ਼ਾਮਲ ਹੋਣ ਲਈ ਮਜ਼ਬੂਰ ਕੀਤਾ ਹੈ, ਜੋ ਹਮੇਸ਼ਾ ਪੰਜਾਬ ਦੀ ਆਵਾਜ਼ ਰਹੀ ਹੈ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਆਲੋਚਨਾ ਕਰਦਿਆਂ ਕਿਹਾ, “ਚੁਟਕਲੇ ਸੁਣਾ ਕੇ ਬਣੀ ਸਰਕਾਰ ਨੂੰ ਲੋਕ ਸਭਾ ਚੋਣਾਂ ਵਿੱਚ ਕਰਾਰੀ ਹਾਰ ਦਾ ਮੂੰਹ ਦੇਖਣਾ ਪਿਆ। ਕਾਂਗਰਸ 2027 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਉਨ੍ਹਾਂ ਨੂੰ ਇਕ ਹੋਰ ਹਾਰ ਦਿਖਾਉਣ ਲਈ ਤਿਆਰ ਹੈ।”
Share the post "ਭਾਜਪਾ ਆਗੂ ਹੋਏ ਕਾਂਗਰਸ ਪਾਰਟੀ ਵਿੱਚ ਸ਼ਾਮਲ, ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ ਨੇ ਕੀਤਾ ਸਵਾਗਤ"