Thursday, April 16, 2026
spot_img
spot_img

ਮੁੱਖ ਮੰਤਰੀ ਵੱਲੋਂ ਬਟਾਲਾ-ਕਾਦੀਆਂ ਰੋਡ ’ਤੇ ਵਾਪਰੇ ਦਰਦਨਾਕ ਸੜਕ ਹਾਦਸੇ ’ਤੇ ਦੁੱਖ ਦਾ ਪ੍ਰਗਟਾਵਾ

Date:

spot_img

ਚੰਡੀਗੜ੍ਹ, 30 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਟਾਲਾ-ਕਾਦੀਆਂ ਰੋਡ ’ਤੇ ਵਾਪਰੇ ਦਰਦਨਾਕ ਸੜਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 18 ਜ਼ਖਮੀ ਹੋ ਗਏ।ਇਸ ਭਿਆਨਕ ਹਾਦਸੇ ’ਤੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਦੁਖੀ ਪਰਿਵਾਰਾਂ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਸਾਂਝੀ ਕੀਤੀ।

ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਫੈਲਾਉਣ ਲਈ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਹਾਟ-ਸਪਾਟ ਪਿੰਡਾਂ ਦਾ ਕੀਤਾ ਦੌਰਾ

ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਇਸ ਔਖੀ ਘੜੀ ਵਿਚ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ।ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਲਗਾਤਾਰ ਪ੍ਰਸ਼ਾਸਨ ਦੇ ਸੰਪਰਕ ਵਿੱਚ ਹਨ ਅਤੇ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖਮੀਆਂ ਦਾ ਮੁਫਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਜ਼ਖਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਵੀ ਕੀਤੀ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

आरटीई के तहत 25 प्रतिशत आरक्षित सीटें आरक्षित करना है अनिवार्य:शिक्षा मंत्री

👉निजी स्कूलों को एक और मौका दिया -महीपाल ढांडा Haryana...

CM Nayab Singh Saini ने ऑनलाइन सेल्फ एन्यूमरेशन कर हरियाणा में की जनगणना प्रक्रिया की शुरुआत

👉जनगणना-2027 विकसित हरियाणा की आधारशिला - मुख्यमंत्री हर नागरिक की...