Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਨਜ਼ਰ ਰੱਖਣ ਲਈ 8 ਹਜ਼ਾਰ ਤੋਂ ਵੱਧ ਨੋਡਲ ਅਫ਼ਸਰ ਤਾਇਨਾਤ

22 Views

ਚੰਡੀਗੜ੍ਹ, 1 ਅਕਤੂਬਰ:ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਪੰਜਾਬ ਸਰਕਾਰ ਨੇ 8045 ਨੋਡਲ ਅਫ਼ਸਰ ਨਿਯੁਕਤ ਕੀਤੇ ਹਨ। ਇਹ ਨੋਡਲ ਅਫ਼ਸਰ ਸੂਬੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਸ਼ੇਸ਼ ਕਰਕੇ ਜਿਹੜੇ ਇਲਾਕਿਆਂ ਵਿੱਚੋਂ ਪਰਾਲੀ ਸਾੜਨ ਦੇ ਜ਼ਿਆਦਾ ਮਾਮਲੇ ਸਾਹਮਣੇ ਆਉਂਦੇ ਹਨ, ਉਤੇ ਲਗਾਤਾਰ ਨਜ਼ਰ ਰੱਖਣਗੇ।ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 79 ਐਸ.ਡੀ.ਐਮਜ਼, 108 ਤਹਿਸੀਲਦਾਰ, 108 ਡੀ.ਐਸ.ਪੀਜ਼, 1140 ਕਲੱਸਟਰ ਅਫ਼ਸਰ ਅਤੇ ਹੋਰ ਸਟਾਫ਼ ਦੀ ਡਿਊਟੀ ਲਗਾਈ ਗਈ ਹੈ।

ਇਹ ਖ਼ਬਰ ਵੀ ਪੜ੍ਹੋ: ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ ਆਪ ਆਗੂਆਂ ਦਾ ਵਫ਼ਦ ਰਾਜ ਚੋਣ ਕਸਿਮਨਰ ਨੂੰ ਮਿਲਿਆ

ਉਨ੍ਹਾਂ ਦੱਸਿਆ ਕਿ ਇਨ੍ਹਾਂ ਨੋਡਲ ਅਫ਼ਸਰਾਂ ਨੂੰ ਵਾਢੀ ਤੋਂ ਬਾਅਦ ਦੀਆਂ ਗਤੀਵਿਧੀਆਂ ਦੀ ਨੇੜਿਓਂ ਨਿਗਰਾਨੀ ਕਰਨ ਦਾ ਕੰਮ ਸੌਂਪਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਕਤ ਅਧਿਕਾਰੀ ਤੇ ਸਟਾਫ ਜਾਣਕਾਰੀ, ਸਿੱਖਿਆ ਅਤੇ ਸੰਚਾਰ (ਆਈ.ਈ.ਸੀ.) ਸਬੰਧੀ ਵੱਖ-ਵੱਖ ਗਤੀਵਿਧੀਆਂ ਵਿੱਚ ਸ਼ਾਮਲ ਹੋਵੇਗਾ, ਜਿਸ ਵਿੱਚ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਉਨ੍ਹਾਂ ਨੂੰ ਪਰਾਲੀ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਾਂ ਦੀ ਵਰਤੋਂ ਬਾਰੇ ਉਤਸ਼ਾਹਿਤ ਕਰਨਾ ਆਦਿ ਸ਼ਾਮਲ ਹੈ। ਸੂਬੇ ਦੇ ਕਿਸਾਨਾਂ ਨੂੰ ਪਰਾਲੀ ਦੇ ਸੁਚਾਰੂ ਪ੍ਰਬੰਧਨ ਲਈ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ (ਸੀ.ਆਰ.ਐਮ.) ਮਸ਼ੀਨਰੀ ਦੀ ਵਰਤੋਂ ਕਰਨ ਦੀ ਅਪੀਲ ਕਰਦਿਆਂ

ਇਹ ਖ਼ਬਰ ਵੀ ਪੜ੍ਹੋ: ਸਰਪੰਚੀ ਦੇ ਅਹੁੱਦੇ ਲਈ ਬੋਲੀ ਲੱਗਣ ਦਾ ਮਾਮਲਾ ਹਾਈਕੋਰਟ ਪੁੱਜਿਆ, ਕੀਤੀ ਕਾਨੂੰਨੀ ਕਾਰਵਾਈ ਦੀ ਮੰਗ

ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ’ਉੱਨਤ ਕਿਸਾਨ’ ਮੋਬਾਈਲ ਐਪਲੀਕੇਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਦਾ ਉਦੇਸ਼ ਕਿਸਾਨਾਂ ਖਾਸ ਕਰਕੇ ਛੋਟੇ ਅਤੇ ਸੀਮਾਂਤ ਕਿਸਾਨਾਂ ਦੀ ਸੀ.ਆਰ.ਐਮ. ਮਸ਼ੀਨਾਂ ਤੱਕ ਪਹੁੰਚ ਆਸਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਐਪ ’ਤੇ 1.30 ਲੱਖ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ਸੂਚੀਬੱਧ ਹਨ, ਜਿਸ ਜ਼ਰੀਏ ਕਿਸਾਨ ਆਸਾਨੀ ਨਾਲ ਮਸ਼ੀਨ ਬੁੱਕ ਕਰ ਸਕਦੇ ਹਨ। ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਨੇ ਹੁਣ ਤੱਕ ਕੁੱਲ 8635 ਸੀ.ਆਰ.ਐਮ ਮਸ਼ੀਨਾਂ ਖ਼ਰੀਦ ਲਈਆਂ ਹਨ ਅਤੇ ਖੇਤੀਬਾੜੀ ਵਿਭਾਗ ਵੱਲੋਂ ਸਬਸਿਡੀ ‘ਤੇ ਸੀ.ਆਰ.ਐਮ. ਮਸ਼ੀਨਾਂ ਦੀ ਖਰੀਦ ਲਈ 16,205 ਮਨਜ਼ੂਰੀ ਪੱਤਰ ਜਾਰੀ ਕੀਤੇ ਜਾ ਚੁੱਕੇ ਹਨ।

 

Related posts

ਸਰਹੱਦੀ ਖੇਤਰਾਂ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਤੁਰੰਤ ਕਦਮ ਚੁੱਕੇ ਜਾਣ- ਬਾਜਵਾ

punjabusernewssite

ਦਾਖ਼ਲੇ ਤੋਂ ਪਹਿਲਾਂ ਸਾਵਧਾਨ: ਪੰਜਾਬ ’ਚ 15 ਸੰਸਥਾਵਾਂ ਹੀ ਖੇਤੀਬਾੜੀ ਸਿੱਖਿਆ ਕੌਂਸਲ ਦੀਆਂ ਸ਼ਰਤਾਂ ਕਰਦੀਆਂ ਹਨ ਪੂਰੀਆਂ

punjabusernewssite

ਗੈਰ-ਭਾਜਪਾ ਸ਼ਾਸਤ ਸੂਬਿਆਂ ਦੇ ਸਪੀਕਰਾਂ ਨੂੰ ਅਮਰੀਕਾ ‘ਚ ਹੋ ਰਹੀ ਨੈਸ਼ਨਲ ਲੈਜਿਸਲੇਚਰ ਕਾਨਫਰੰਸ ‘ਚ ਭਾਗ ਲੈਣ ਦੀ ਇਜ਼ਾਜਤ ਨਾ ਦੇਣਾ ਮੰਦਭਾਗਾ: ਕੁਲਤਾਰ ਸਿੰਘ ਸੰਧਵਾਂ

punjabusernewssite