Punjabi Khabarsaar
ਫ਼ਿਰੋਜ਼ਪੁਰ

ਫ਼ਰਿਸ਼ਤੇ ਯੋਜਨਾ ਤਹਿਤ ਹਾਦਸੇ ਦੇ ਸ਼ਿਕਾਰ ਲੋਕਾਂ ਦੀ ਜ਼ਿੰਦਗੀ ਨੂੰ ਬਚਾਉਣ ਬਾਰੇ ਲਾਏ ਜਾਗਰੂਕਤਾ ਕੈਂਪ

ਸਿਹਤ ਵਿਭਾਗ ਅਤੇ ਟਰਾਂਸਪੋਰਟ ਵਿਭਾਗ ਵੱਲੋਂ ਟਰੱਕ ਯੂਨੀਅਨ ਅਤੇ ਟੈਕਸੀ ਸਟੈਂਡ ’ਤੇ ਹਾਜ਼ਰੀਨ ਲੋਕਾਂ ਨੂੰ ਕੀਤਾ ਜਾਗਰੂਕ
ਫ਼ਿਰੋਜ਼ਪੁਰ, 1 ਅਕਤੂਬਰ:ਸੜਕ ਹਾਦਸਿਆਂ ਵਿੱਚ ਜ਼ਖਮੀ ਹੋਣ ਕਾਰਨ ਮੌਤਾਂ ਨੂੰ ਘਟਾਉਣ ਲਈ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਜਲਦੀ ਅਤੇ ਸੁਵਿਧਾ ਜਨਕ ਇਲਾਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਸੜਕ ਸੁਰੱਖਿਆ ਮੁਹਿੰਮ ਹੇਠ ਸ਼ੁਰੂ ਕੀਤੀ ਫਰਿਸ਼ਤੇ ਸਕੀਮ ਬਾਰੇ ਜਾਗਰੂਕਤਾ ਫੈਲਾਉਣ ਲਈ ਟਰਾਂਸਪੋਰਟ ਵਿਭਾਗ ਅਤੇ ਸਿਹਤ ਵਿਭਾਗ ਵਲੋ ਜਾਗਰੂਕਤਾ ਕੈਂਪ ਲਗਾਏ ਗਏ। ਫ਼ਿਰੋਜ਼ਪੁਰ ਕੈਂਟ ਟਰੱਕ ਯੂਨੀਅਨ ਅਤੇ ਟੈਕਸੀ ਸਟੈਂਡ ਵਿਖੇ ਲਾਏ ਜਾਗਰੂਕਤਾ ਕੈਂਪ ਵਿਚ ਜਾਣਕਾਰੀ ਸਾਂਝੀ ਕਰਦਿਆਂ ਰਾਕੇਸ਼ ਬਾਂਸਲ ਸਹਾਇਕ ਰੀਜ਼ਨਲ ਟਰਾਂਸਪੋਰਟ ਅਧਿਕਾਰੀ,

ਇਹ ਖ਼ਬਰ ਵੀ ਪੜ੍ਹੋ:  ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਪਾਰਦਰਸ਼ੀ ਅਤੇ ਭਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਦੇਣ ਦਾ ਸੱਦਾ

ਸੰਜੀਵ ਸ਼ਰਮਾ ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਅਤੇ ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ ਨੇ ਦੱਸਿਆ ਕਿ ਮਨੁੱਖੀ ਜਾਨਾਂ ਬਚਾਉਣ ਲਈ ਕੀਤਾ ਗਿਆ ਇਹ ਉਪਰਾਲਾ ਕਈ ਅਨਮੋਲ ਜਾਨਾਂ ਬਚਾਉਣ ਵਿੱਚ ਸਹਾਈ ਹੋ ਰਿਹਾ ਹੈ। ਹਸਪਤਾਲਾਂ ਅਤੇ ਪੁਲਿਸ ਦੀ ਪੁੱਛ ਗਿੱਛ ਤੋਂ ਬਚਣ ਲਈ ਲੋਕ ਜਖਮੀ ਵਿਅਕਤੀਆਂ ਨੂੰ ਲੈ ਕੇ ਜਾਣ ਵਿੱਚ ਝਿਜਕਦੇ ਸਨ, ਜਿਸ ਕਰਕੇ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਸਨ। ਫਰਿਸ਼ਤੇ ਸਕੀਮ ਅਧੀਨ ਸੂਬੇ ਦੇ 493 ਹਸਪਤਾਲਾਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 313 ਪ੍ਰਾਈਵੇਟ ਅਤੇ 180 ਸਰਕਾਰੀ ਹਸਪਤਾਲ ਸ਼ਾਮਲ ਹਨ।

ਇਹ ਖ਼ਬਰ ਵੀ ਪੜ੍ਹੋ:  ਬਜ਼ੁਰਗ ਸਾਡੇ ਸਮਾਜ ਦਾ ਸਰਮਾਇਆ ਹੁੰਦੇ ਹਨ : ਡਿਪਟੀ ਕਮਿਸ਼ਨਰ

ਉਨ੍ਹਾਂ ਕਿਹਾ ਕਿ ਅਜਿਹੇ ਫਰਿਸ਼ਤੇ ਜੋ ਆਮ ਲੋਕਾਂ ਨੂੰ ਦੁਰਘਟਨਾ ਪੀੜਤਾਂ ਦੀ ਮੱਦਦ ਲਈ ਅੱਗੇ ਆਉਣ ਅਤੇ ਉੋਹਨਾਂ ਦੀਆਂ ਜਾਨਾਂ ਬਚਾਉਣ ਲਈ ਪ੍ਰੇਰਿਤ ਕਰਦੇ ਹਨ, ਨੂੰ ਕਾਨੂੰਨੀ ਉਲਝਣਾਂ ਅਤੇ ਪੁਲਿਸ ਪੁੱਛਗਿੱਛ ਤੋਂ ਛੋਟ ਦਿੱਤੀ ਗਈ ਹੈ ਅਤੇ ਫਰਿਸ਼ਤੇ ਯੋਜਨਾਂ ਦੇ ਤਹਿਤ ਜ਼ਖਮੀ ਵਿਅਕੀਤਆਂ ਨੁੰ ਹਸਪਤਾਲਾਂ ਤੱਕ ਪਹਿੁਚਾਉਣ ਵਿੱਚ ਸਹਾਇਤਾ ਕਰਨ ਵਾਲੇ ਵਿਅਕਤੀਆਂ ਨੂੰ ” ਫਰਿਸ਼ਤਾ ” ਵਜੋਂ ਮਾਨਤਾ ਦਿੱਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ 2000 ਰੁਪਏ ਦਾ ਇਨਾਮ ਅਤੇ ਪ੍ਰਸ਼ੰਸ਼ਾ ਪੱਤਰ ਵੀ ਦਿੱਤਾ ਜਾਂਦਾ ਹੈ।ਇਨ੍ਹਾਂ ਜਾਗਰੂਕਤਾ ਕੈਂਪਾਂ ਨੂੰ ਆਯੋਜਿਤ ਕਰਨ ਵਿਚ ਹਰਮੀਤ ਸਿੰਘ, ਗਗਨਦੀਪ ਸਿੰਘ, ਅਸ਼ੀਸ਼ ਭੰਡਾਰੀ ਦਾ ਸਹਿਯੋਗ ਰਿਹਾ।

 

Related posts

ਲੋਕਾਂ ਦੀਆਂ ਜਾਨਾਂ ਦੀ ਬਜਾਏ ਜ਼ੀਰਾ ਕਾਂਡ ’ਚ ਸਰਕਾਰ ਸ਼ਰਾਬ ਫੈਕਟਰੀ ਦੇ ਮਾਲਕਾਂ ਦੇ ਹਿੱਤਾਂ ਦਾ ਰੱਖ ਰਹੀ ਹੈ ਖਿਆਲ: ਸੁਖਬੀਰ ਬਾਦਲ

punjabusernewssite

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ 14 ਦਸੰਬਰ ਦੀ ਕੌਮੀ ਲੋਕ ਅਦਾਲਤ ਸਬੰਧੀ ਮੀਟਿੰਗ

punjabusernewssite

ਤਿੰਨ ਦਿਨਾਂ ਬਾਅਦ ਫ਼ਿਰੋਜਪੁਰ ’ਚ ਮੁੜ ਚੱਲੀ ਗੋ+ਲੀ, ਹੁਣ ਆੜਤੀਆਂ ਬਣਿਆ ਨਿਸ਼ਾਨਾ

punjabusernewssite