ਬਠਿੰਡਾ 1 ਅਕਤੂਬਰ: ਸਬ ਡਵੀਜ਼ਨਲ ਹਸਪਤਾਲ ਘੁੱਦਾ ਵਿਖੇ ਡਾਕਟਰਾਂ ਤੇ ਸਟਾਫ ਸਮੇਤ ਹੋਰ ਸਾਜ਼ੋ ਸਾਮਾਨ ਦੀ ਘਾਟ ਦੂਰ ਕਰਨ , ਹਸਪਤਾਲ ਦੇ ਮੁਲਾਜ਼ਮਾਂ ਦੀ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ, ਹਸਪਤਾਲ ਦੇ ਮੁਲਾਜ਼ਮਾਂ ਨੂੰ ਜਾਣਬੁੱਝ ਕੇ ਤੰਗ ਪ੍ਰੇਸ਼ਾਨ ਕਰਨ ਵਾਲੇ ਅਨਸਰਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਬਾਹਰੀ ਵਿਅਕਤੀ ਹਰਤੇਜ ਸਿੰਘ ਭੁੱਲਰ ਦੀ ਨਜਾਇਜ਼ ਦਖਲਅੰਦਾਜ਼ੀ ਨੂੰ ਸਖਤੀ ਨਾਲ ਬੰਦ ਕਰਨ ਵਰਗੇ ਮੁੱਦਿਆਂ ਨੂੰ ਲੈ ਕੇ ਅੱਜ਼ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਜਿਲਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ ਦੀ ਅਗਵਾਈ ਹੇਠ ਵੱਖ ਵੱਖ ਜਨਤਕ ਜਥੇਬੰਦੀਆਂ ਦਾ ਇੱਕ ਜਨਤਕ ਵਫਦ ਡਿਪਟੀ ਕਮਿਸ਼ਨਰ ਬਠਿੰਡਾ ਅਤੇ ਸਿਵਲ ਸਰਜਨ ਤੋਂ ਇਲਾਵਾ ਐਸ ਐਸ ਪੀ ਬਠਿੰਡਾ ਨੂੰ ਮਿਲਿਆ ਗਿਆ। ਵਫ਼ਦ ਵਿੱਚ ਨੌਜਵਾਨ ਭਾਰਤ ਸਭਾ ਦੇ ਆਗੂ ਅਸ਼ਵਨੀ ਘੁੱਦਾ ਤੇ ਜਸਕਰਨ ਸਿੰਘ ਕੋਟਗੁਰੂ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਆਗੂ ਨਾਨਕ ਸਿੰਘ ਤੋਂ ਇਲਾਵਾ ਪੈਰਾ ਮੈਡੀਕਲ ਸਟਾਫ਼ ਦੇ ਆਗੂ ਗਗਨਦੀਪ ਸਿੰਘ ਭੁੱਲਰ ਤੇ
ਇਹ ਖ਼ਬਰ ਵੀ ਪੜ੍ਹੋ: ਅੰਮ੍ਰਿਤਸਰੀ ਔਰਤ ਦੀ ਦਲੇਰੀ ਦੀ ਚਾਰ-ਚੁਫ਼ੇਰੇ ਚਰਚਾ, ਘਰੇ ਵੜੇ ਲੁਟੇਰਿਆਂ ਦਾ ਕੀਤਾ ਡਟ ਕੇ ਮੁਕਾਬਲਾ, ਦੇਖੋ ਵੀਡੀਓ
ਸੁਖਵਿੰਦਰ ਸਿੰਘ ਸਿੱਧੂ ਅਤੇ ਡਾਕਟਰਾਂ ਦੀ ਜਥੇਬੰਦੀ ਪੀ ਸੀ ਐਮ ਐਸ ਦੇ ਆਗੂ ਡਾਕਟਰ ਜਗਰੂਪ ਸਿੰਘ ਸਮੇਤ ਵੱਡੀ ਗਿਣਤੀ ਕਿਸਾਨ ਮਜ਼ਦੂਰ ਤੇ ਮੁਲਾਜ਼ਮ ਸ਼ਾਮਲ ਸਨ। ਉਹਨਾਂ ਅਧਿਕਾਰੀਆਂ ਨੂੰ ਦੱਸਿਆ ਕਿ ਘੁੱਦਾ ਦੇ ਸਰਕਾਰੀ ਹਸਪਤਾਲ ਵਿੱਚ ਡਾਕਟਰਾਂ ਤੇ ਸਟਾਫ ਦੀ ਘਾਟ ਕਾਰਨ ਐਮਰਜੈਂਸੀ ਡਿਊਟੀ ਦੌਰਾਨ ਉਥੇ ਕੋਈ ਡਾਕਟਰ ਮੌਜੂਦ ਨਾ ਹੋਣ ਕਾਰਨ ਇਲਾਜ਼ ਲਈ ਆਉਂਦੇ ਮਰੀਜ਼ਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ । ਉਹਨਾਂ ਆਖਿਆ ਕਿ ਇਲਾਕੇ ਦਾ ਵੱਡਾ ਹਸਪਤਾਲ ਹੋਣ ਕਾਰਨ ਇੱਥੇ ਔਰਤ ਰੋਗਾਂ ਦੇ ਮਾਹਿਰ ਡਾਕਟਰ ਤੋਂ ਇਲਾਵਾ ਦੰਦਾਂ ਅਤੇ ਹੱਡੀਆਂ ਮਾਹਿਰ ਡਾਕਟਰ ਸਮੇਤ ਬੇਹੋਸ਼ੀ ਵਾਲੇ ਅਤੇ ਐਮ ਬੀ ਬੀ ਐਸ ਡਾਕਟਰਾਂ , ਹੋਰ ਸਟਾਫ ਅਤੇ ਸੁਰੱਖਿਆ ਮੁਲਾਜ਼ਮਾਂ ਦੀ ਬੇਹੱਦ ਜ਼ਰੂਰਤ ਹੈ। ਉਹਨਾਂ ਅਧਿਕਾਰੀਆਂ ਨੂੰ ਦੱਸਿਆ ਕਿ ਪਿੰਡ ਦੇ ਹੀ ਇੱਕ ਵਿਅਕਤੀ ਦੀਆਂ ਗਲਤ ਕਾਰਵਾਈਆਂ ਤੋਂ ਸਤੇ ਮੁਲਾਜ਼ਮਾਂ ਵੱਲੋਂ ਇੱਕ ਸਿਹਤ ਮੰਤਰੀ ਨੂੰ ਇੱਥੋਂ ਸਮੂਹਿਕ ਬਦਲੀ ਲਈ ਲਿਖਤੀ ਪੱਤਰ ਵੀ ਭੇਜਿਆ ਗਿਆ ਸੀ
ਇਹ ਖ਼ਬਰ ਵੀ ਪੜ੍ਹੋ: ਜੰਮੂ-ਕਸ਼ਮੀਰ ’ਚ ਆਖ਼ਰੀ ਗੇੜ੍ਹ ਲਈ ਵੋਟਾਂ ਜਾਰੀ , 40 ਸੀਟਾਂ ਲਈ ਪੈ ਰਹੀਆਂ ਹਨ ਵੋਟਾਂ
ਪਰ ਮੌਕੇ ਦੀ ਐਸ ਐਮ ਓ ਵੱਲੋਂ ਮੁਲਾਜ਼ਮਾਂ ਨੂੰ ਇਸ ਵਿਅਕਤੀ ਦੀ ਦਖਲਅੰਦਾਜ਼ੀ ਬੰਦ ਕਰਨ ਦਾ ਲਿਖਤੀ ਭਰੋਸਾ ਦੇ ਕੇ ਮਾਮਲੇ ਨੂੰ ਰਫਾ ਦਫਾ ਕਰ ਦਿੱਤਾ ਗਿਆ। ਉਹਨਾਂ ਆਖਿਆ ਕਿ ਇਸ ਵਿਅਕਤੀ ਦੀਆਂ ਅਜਿਹੀਆਂ ਕਾਰਵਾਈਆਂ ਬਾਰੇ ਮੁਲਾਜ਼ਮਾਂ ਤੋਂ ਇਲਾਵਾ ਪਿੰਡ ਤੇ ਇਲਾਕੇ ਦੀਆਂ ਜਥੇਬੰਦੀਆਂ ਵੱਲੋਂ ਵੀ ਜ਼ਿਲ੍ਹਾ ਅਧਿਕਾਰੀਆਂ ਨੂੰ ਸ਼ਕਾਇਤਾਂ ਕਰਨ ਦੇ ਬਾਵਜੂਦ ਇਸ ਖਿਲਾਫ ਕੋਈ ਕਾਰਵਾਈ ਨਾਂ ਹੋਣ ਕਾਰਨ ਇਸਦੇ ਅਤੇ ਹੋਰਨਾਂ ਵਿਅਕਤੀਆਂ ਦੇ ਹੌਸਲੇ ਇਸ ਹੱਦ ਤੱਕ ਵਧ ਗਏ ਹਨ ਕਿ ਮੁਲਾਜ਼ਮਾਂ ਨੂੰ ਤੰਗ ਪ੍ਰੇਸਾਨ ਕਰਨਾ ਆਪਣਾ ਅਧਿਕਾਰ ਸਮਝਦੇ ਹਨ। ਉਹਨਾਂ ਐਲਾਨ ਕੀਤਾ ਕਿ ਜੇਕਰ ਇਸ ਹਸਪਤਾਲ ਦੀ ਹਾਲਤ ਚ ਸੁਧਾਰ ਨਾ ਕੀਤਾ ਗਿਆ ਤਾਂ ਉਹ ਇਸ ਮਾਮਲੇ ਤੇ ਵੱਡਾ ਸੰਘਰਸ਼ ਕਰਨ ਲਈ ਮਜਬੂਰ ਹੋਣਗੇ। ਇਸ ਮੌਕੇ ਕਿਸਾਨ ਆਗੂ ਜਗਸੀਰ ਸਿੰਘ ਝੁੰਬਾ, ਰਾਮ ਸਿੰਘ ਕੋਟਗੁਰੂ, ਅਜੇਪਾਲ ਸਿੰਘ ਘੁੱਦਾ ਆਦਿ ਆਗੂ ਹਾਜਰ ਸਨ।
Share the post "ਡਾਕਟਰਾਂ ਤੇ ਸਟਾਫ ਦੀ ਘਾਟ ਦੂਰ ਕਰਨ ਤੇ ਮੁਲਾਜ਼ਮਾਂ ਦੀ ਸੁਰੱਖਿਆ ਲਈ ਜਨਤਕ ਜਥੇਬੰਦੀਆਂ ਦਾ ਵਫ਼ਦ ਡੀ ਸੀ ਨੂੰ ਮਿਲਿਆ"