Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਚੱਲ ਰਹੇ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ

20 Views

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਮੂਚੇ ਵਿਕਾਸ ਲਈ ਵਚਨਬੱਧ
ਚੰਡੀਗੜ੍ਹ, 1 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਮੂਚੇ ਵਿਕਾਸ ਲਈ ਵਚਨਬੱਧ ਹੈ। ਇਸੇ ਮੰਤਵ ਤਹਿਤ ਰੱਖਿਆ ਸੇਵਾਵਾਂ ਭਲਾਈ ਬਾਰੇ ਮੰਤਰੀ ਸ਼੍ਰੀ ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੀ ਇੱਕ ਉੱਚ-ਪੱਧਰੀ ਮੀਟਿੰਗ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਕੀਤੀ।ਮੀਟਿੰਗ ਦੌਰਾਨ ਵਿਭਾਗ ਦੇ ਮੁੱਖ ਮੁੱਦਿਆਂ, ਚੱਲ ਰਹੇ ਅਤੇ ਭਵਿੱਖ ਦੇ ਪ੍ਰੋਜੈਕਟਾਂ ਦੀ ਡੂੰਘਾਈ ਨਾਲ ਸਮੀਖਿਆ ਕੀਤੀ ਗਈ।

ਇਹ ਖ਼ਬਰ ਵੀ ਪੜ੍ਹੋ: ਡਾਕਟਰਾਂ ਤੇ ਸਟਾਫ ਦੀ ਘਾਟ ਦੂਰ ਕਰਨ ਤੇ ਮੁਲਾਜ਼ਮਾਂ ਦੀ ਸੁਰੱਖਿਆ ਲਈ ਜਨਤਕ ਜਥੇਬੰਦੀਆਂ ਦਾ ਵਫ਼ਦ ਡੀ ਸੀ ਨੂੰ ਮਿਲਿਆ

ਅਧਿਕਾਰੀਆਂ ਨੇ ਕੈਬਨਿਟ ਮੰਤਰੀ ਨੂੰ ਰੱਖਿਆ ਕਰਮਚਾਰੀਆਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਵੱਖ-ਵੱਖ ਯੋਜਨਾਵਾਂ ਦੀ ਸਥਿਤੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ। ਮੀਟਿੰਗ ਦੌਰਾਨ ਵਿਭਾਗ ਦੇ ਮੌਜੂਦਾ ਭਲਾਈ ਪ੍ਰੋਗਰਾਮਾਂ ਨੂੰ ਹੋਰ ਵਧਾਉਣ, ਸਾਬਕਾ ਸੈਨਿਕਾਂ ਦੀਆਂ ਦਰਪੇਸ਼ ਚੁਣੌਤੀਆਂ ਨੂੰ ਹੱਲ ਕਰਨ ਅਤੇ ਵਧੇਰੇ ਪਹੁੰਚ ਅਤੇ ਕੁਸ਼ਲਤਾ ਲਈ ਵਿਭਾਗ ਦੇ ਟੀਚਿਆਂ ਨੂੰ ਅੱਗੇ ਵਧਾਉਣ ‘ਤੇ ਕੇਂਦ੍ਰਿਤ ਸਨ।ਸ਼੍ਰੀ ਮਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਦੇ ਕਰਮਚਾਰੀਆਂ ਦੀ ਨਿਰੰਤਰ ਭਲਾਈ ਅਤੇ ਸਹਾਇਤਾ ਨੂੰ ਯਕੀਨੀ ਬਣਾਉਣ ਲਈ ਨਵੀਨਤਾਕਾਰੀ ਹੱਲਾਂ ਦੀ ਲੋੜ ‘ਤੇ ਜ਼ੋਰ ਦਿੱਤਾ ।

ਇਹ ਖ਼ਬਰ ਵੀ ਪੜ੍ਹੋ: ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੱਲੋਂ ਪਾਰਦਰਸ਼ੀ ਅਤੇ ਭਿਸ਼ਟਾਚਾਰ ਮੁਕਤ ਪ੍ਰਸ਼ਾਸ਼ਨ ਦੇਣ ਦਾ ਸੱਦਾ

ਮੰਤਰੀ ਨੇ ਦੇਸ਼ ਦੀ ਸੇਵਾ ਕਰਨ ਵਾਲਿਆਂ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ, ਰੱਖਿਆ ਪਰਿਵਾਰਾਂ ਅਤੇ ਸਾਬਕਾ ਸੈਨਿਕਾਂ ਲਈ ਸਹਾਇਤਾ ਵਧਾਉਣ ਲਈ ਤਿਆਰ ਕੀਤੀਆਂ ਗਈਆਂ ਆਗਾਮੀ ਪਹਿਲਕਦਮੀਆਂ ਨੂੰ ਵੀ ਉਜਾਗਰ ਕੀਤਾ।ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ, ਰੱਖਿਆ ਸੇਵਾਵਾਂ ਭਲਾਈ, ਸ੍ਰੀ ਜੇ.ਐਮ ਬਾਲਾਮੁਰੂਗਨ, ਰੱਖਿਆ ਸੇਵਾਵਾਂ ਭਲਾਈ ਦੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋ (ਸੇਵਾਮੁਕਤ), ਪੈਸਕੋ ਦੇ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾਮੁਕਤ) ਅਤੇ ਸਮੇਤ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Related posts

ਪੰਜਾਬ ਨੂੰ ਮਿਲੇ ਨਵੇਂ ਪੰਜ IAS ਅਫ਼ਸਰ, ਦੇਖੋ ਲਿਸਟ

punjabusernewssite

ਮੁੱਖ ਮੰਤਰੀ ਨੇ ਮਾਰਕਫੈੱਡ ਦੁਆਰਾ ਤਿਆਰ ਕੀਤੇ ਸ਼ਹਿਦ ਕੋਟੇਡ ‘ਕੌਰਨ ਫਲੇਕਸ’ ਲਾਂਚ ਕੀਤੇ

punjabusernewssite

ਪੰਜਾਬ ਵਿੱਚ ਕਣਕ ਦੀ ਸਾਂਭ ਸੰਭਾਲ ਦੇ ਤਰੀਕਿਆਂ ਨੂੰ ਲੈ ਕੇ ਵਿਸ਼ਵ ਖੁਰਾਕ ਪ੍ਰੋਗਰਾਮ ਦੀ ਟੀਮ ਕਰੇਗੀ ਦੌਰਾ

punjabusernewssite