Thursday, April 16, 2026
spot_img
spot_img

ਲੁਧਿਆਣਾ ਦਾ ਘੁੰਗਰਾਲੀ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ; ਮੁੱਖ ਮੰਤਰੀ ਨੇ ਦਿੱਤਾ ਭਰੋਸਾ

Date:

spot_img

ਮੁੱਖ ਮੰਤਰੀ ਨੇ ਪਿੰਡ ਵਾਸੀਆਂ ਨਾਲ ਟੈਲੀਫੋਨ ’ਤੇ ਕੀਤੀ ਗੱਲਬਾਤ
ਚੰਡੀਗੜ੍ਹ, 1 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਲੁਧਿਆਣਾ ਦੇ ਪਿੰਡ ਘੁੰਗਰਾਲੀ ਵਿਖੇ ਸਥਾਪਿਤ ਹੋ ਰਿਹਾ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ।ਪਿੰਡ ਵਾਸੀਆਂ ਨਾਲ ਟੈਲੀਫੋਨ ’ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਪ੍ਰਦੂਸ਼ਣ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਪ੍ਰਦੂਸ਼ਣ ਨਾਲ ਬਿਲਕੁੱਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਗਈ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਸਪੱਸ਼ਟ ਤੌਰ ’ਤੇ ਜਾਣੂ ਕਰਵਾਇਆ ਕਿ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ ਅਤੇ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਇਹ ਖ਼ਬਰ ਵੀ ਪੜ੍ਹੋ: ਪਿੰਡਾਂ ’ਚ ਸਰਪੰਚੀ ਦੀਆਂ ਬੋਲੀਆਂ ਦਾ ਮਾਮਲਾ ਭਖਿਆ: ਪੰਜਾਬ ਰਾਜ ਚੋਣ ਕਮਿਸ਼ਨ ਨੇ ਸਮੂਹ ਡਿਪਟੀ ਕਮਿਸ਼ਨਰਾਂ ਤੋਂ 24 ਘੰਟਿਆਂ ਦੇ ਅੰਦਰ ਰੀਪੋਰਟ ਮੰਗੀ

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਕਿਸੇ ਨੂੰ ਵੀ ਪ੍ਰਦੂਸ਼ਣ ਨਹੀਂ ਫੈਲਾਉਣ ਦਿੱਤਾ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਇਸ ਦਾ ਉਲੰਘਣ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਦੱਸਿਆ ਕਿ ਪਲਾਂਟ ਮਾਲਕਾਂ ਨੇ ਸੂਬਾ ਸਰਕਾਰ ਨਾਲ ਲਿਖਤੀ ਸਮਝੌਤਾ ਕੀਤਾ ਹੈ ਕਿ ਉਨ੍ਹਾਂ ਦਾ ਪਲਾਂਟ ਵਾਤਾਵਰਨ ਸਬੰਧੀ ਸਾਰੇ ਨਿਯਮਾਂ ਦੀ ਪਾਲਣਾ ਕਰੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਾਤਾਵਰਣ ਦੇ ਨਿਯਮਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਪੂਰੀ ਤਰ੍ਹਾਂ ਨਾਲ ਗੈਰ-ਵਾਜਬ ਹੈ ਅਤੇ ਇਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ: ਮੰਡੀਆਂ ਵਿੱਚ ਕੰਮ ਕਰਦੇ ਮਜ਼ਦੂਰਾਂ ਨੂੰ ਵੱਡੀ ਰਾਹਤ, ਮੁੱਖ ਮੰਤਰੀ ਵੱਲੋਂ ਲੇਬਰ ਚਾਰਜ ਵਿੱਚ ਪ੍ਰਤੀ ਕੁਇੰਟਲ ਇਕ ਰੁਪਏ ਦਾ ਵਾਧਾ ਕਰਨ ਦਾ ਐਲਾਨ

ਮੁੱਖ ਮੰਤਰੀ ਨੇ ਪਲਾਂਟ ਨੂੰ ਮੁੜ ਚਾਲੂ ਕਰਨ ਲਈ ਸੂਬਾ ਸਰਕਾਰ ਨੂੰ ਸਹਿਯੋਗ ਕਰਨ ਲਈ ਪਿੰਡ ਵਾਸੀਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਆਪਣੀ ਸਕਾਰਾਤਮਕ ਪਹੁੰਚ ਸਦਕਾ ਪਿੰਡ ਵਾਸੀਆਂ ਨੇ ਸਰਕਾਰ ਦੇ ਕੰਮਕਾਜ ਵਿੱਚ ਪੂਰਨ ਤੌਰ ਉਤੇ ਜਨਤਕ ਸਹਿਯੋਗ ਕਰਨ ਦੀ ਨਵੀਂ ਮਿਸਾਲ ਕਾਇਮ ਕੀਤੀ। ਭਗਵੰਤ ਸਿੰਘ ਮਾਨ ਨੇ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹ ਛੇਤੀ ਹੀ ਪਿੰਡ ਵਿੱਚ ਹੋਣ ਵਾਲੇ ਖੇਡ ਮੇਲੇ ਵਿੱਚ ਸ਼ਿਰਕਤ ਕਰਨਗੇ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...