Punjabi Khabarsaar
ਚੰਡੀਗੜ੍ਹ

’ਆਪ’ ਨੇ ਕਾਂਗਰਸੀ ਆਗੂਆਂ ਦੀ ਗੁਰਦਾਸਪੁਰ ’ਚ ਅਧਿਕਾਰੀਆਂ ਨਾਲ ਹੋਈ ਬਹਿਸ ’ਤੇ ਪ੍ਰਗਟਾਇਆ ਇਤਰਾਜ਼

ਚੰਡੀਗੜ੍ਹ, 1 ਅਕਤੂਬਰ: ਆਮ ਆਦਮੀ ਪਾਰਟੀ (ਆਪ) ਨੇ ਗੁਰਦਾਸਪੁਰ ਦੇ ਡੀਸੀ ਦਫ਼ਤਰ ਵਿੱਚ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਧਿਕਾਰੀਆਂ ਦੇ ਨਾਲ ਹੋਈ ਬਹਿਸ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ‘ਆਪ’ ਪੰਜਾਬ ਦੇ ਆਗੂ ’ਤੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਜਿਸ ਤਰ੍ਹਾਂ ਕਾਂਗਰਸੀ ਆਗੂ ਡੀਸੀ ਦਫ਼ਤਰ ਦੇ ਅਧਿਕਾਰੀਆਂ ਨੂੰ ਧਮਕੀਆਂ ਦੇ ਰਹੇ ਹਨ, ਉਸ ਤੋਂ ਪਤਾ ਲੱਗਦਾ ਹੈ ਕਿ ਉਨ੍ਹਾਂ ਦੇ ਲੋਕ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਰਹੇ ਹਨ।

ਇਹ ਖ਼ਬਰ ਵੀ ਪੜ੍ਹੋ: ਲੁਧਿਆਣਾ ਦਾ ਘੁੰਗਰਾਲੀ ਬਾਇਓਗੈਸ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ; ਮੁੱਖ ਮੰਤਰੀ ਨੇ ਦਿੱਤਾ ਭਰੋਸਾ

ਨੀਲ ਗਰਗ ਨੇ ਕਿਹਾ ਕਿ ਇਹ ਲੋਕ ਅਜੇ ਸੱਤਾ ’ਚ ਨਹੀਂ ਹਨ, ਫਿਰ ਵੀ ਅਧਿਕਾਰੀਆਂ ਨੂੰ ਧਮਕੀਆਂ ਦੇ ਰਹੇ ਹਨ, ਜੇਕਰ ਇਹ ਸੱਤਾ ’ਚ ਹੁੰਦੇ ਤਾਂ ਕੀ ਕਰਦੇ?ਉਨ੍ਹਾਂ ਕਿਹਾ ਕਿ ਜਦੋਂ ਕਾਂਗਰਸ ਸੱਤਾ ਵਿੱਚ ਸੀ ਤਾਂ ਇਹ ਲੋਕ ਡਰਾ ਧਮਕਾ ਕੇ ਲੋਕਲ ਬਾਡੀ ਚੋਣਾਂ ਜਿੱਤਦੇ ਸਨ। ਪੰਜਾਬ ਦੇ ਲੋਕ ਉਨ੍ਹਾਂ ਦੀਆਂ ਹਰਕਤਾਂ ਤੋਂ ਚੰਗੀ ਤਰ੍ਹਾਂ ਜਾਣੂ ਹਨ। ਨੀਲ ਗਰਗ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਬਾਜਵਾ ਨੂੰ ਇਸ ਤਰ੍ਹਾਂ ਚੋਣ ਪ੍ਰਕਿਰਿਆ ਵਿਚ ਰੁਕਾਵਟ ਨਾ ਪਾਉਣ ਦੀ ਅਪੀਲ ਕੀਤੀ।

ਇਹ ਖ਼ਬਰ ਵੀ ਪੜ੍ਹੋ: ਹਰਜੋਤ ਸਿੰਘ ਬੈਂਸ ਵੱਲੋਂ ਸਕੂਲ ਆਫ਼ ਐਮੀਨੈਂਸ ਡੇਰਾ ਬੱਸੀ ਅਤੇ ਆਈਟੀਆਈ ਲਾਲੜੂ ਦਾ ਦੌਰਾ

ਅਧਿਕਾਰੀਆਂ ਨੂੰ ਆਪਣਾ ਕੰਮ ਕਰਨ ਦਿਓ। ਚੁਣੇ ਹੋਏ ਨੁਮਾਇੰਦਿਆਂ ਨੂੰ ਇਹ ਕੰਮ ਸ਼ੋਭਾ ਨਹੀਂ ਦਿੰਦਾ। ਨੀਲ ਗਰਗ ਨੇ ਕਿਹਾ ਕਿ ਨਾਮਜ਼ਦਗੀ ਪ੍ਰਕਿਰਿਆ ਵਿੱਚ ਅਧਿਕਾਰੀਆਂ ਵੱਲੋਂ ਕਿਤੇ ਵੀ ਕੋਈ ਧੱਕੇਸ਼ਾਹੀ ਨਹੀਂ ਕੀਤੀ ਜਾ ਰਹੀ। ਕਿਸੇ ਵੀ ਉਮੀਦਵਾਰ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਨਹੀਂ ਰੋਕਿਆ ਜਾ ਰਿਹਾ ਅਤੇ ਹਰ ਕਿਸੇ ਨੂੰ ਲੋੜੀਂਦੇ ਦਸਤਾਵੇਜ਼ ਇਕੱਠੇ ਕਰਨ ਲਈ ਭਰਪੂਰ ਸਮਾਂ ਮਿਲ ਰਿਹਾ ਹੈ।

Related posts

15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

punjabusernewssite

ਪਹਿਲੀ ਵਾਰ ਜਿੱਤੇ ਵਿਧਾਇਕਾਂ ਨੂੰ ਕੰਮਕਾਜ਼ ਬਾਰੇ ਸਿਖਲਾਈ ਦੇਣ ਲਈ ਲੱਗੇਗੀ ਟਰੈਨਿੰਗ

punjabusernewssite

ਕਿਸਾਨ ਦੇਸ ਦੀ ਰੀੜ ਦੀ ਹੱਡੀ, ਔਖੇ ਸਮੇਂ ਦੇਸ ਦਾ ਪੇਟ ਭਰਿਆ: ਉਪ ਰਾਸ਼ਟਰਪਤੀ

punjabusernewssite