Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਪਰਾਲੀ ਦੀ ਸਾਂਭ-ਸੰਭਾਲ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਖੇਤਾਂ ’ਚ ਪੁੱਜੇ ਡੀਸੀ ਤੇ ਐਸਐਸਪੀ

ਆਧੁਨਿਕ ਸੰਦਾ ਨਾਲ ਪਰਾਲੀ ਨੂੰ ਆਪਣੇ ਖੇਤਾਂ ਵਿੱਚ ਹੀ ਵਾਹੁਣ ਕਿਸਾਨ:ਡਿਪਟੀ ਕਮਿਸ਼ਨਰ
ਬਠਿੰਡਾ, 2 ਅਕਤੂਬਰ: ਝੋਨੇ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੁੰਦੇ ਹੀ ਪਰਾਲੀ ਨੂੰ ਸਾੜਣ ਦਾ ਮੁੱਦਾ ਮੁੜ ਉੱਠ ਖੜਾ ਹੋਇਆ ਹੈ। ਪਰਾਲੀ ਸਾੜਣ ਦੇ ਨਾਲ ਹੋ ਰਹੇ ਪ੍ਰਦੂਸ਼ਿਤ ਵਾਤਾਵਰਣ ਅਤੇ ਧਰਤੀ ਦੀ ਖ਼ਤਮ ਹੋ ਰਹੀ ਉਪਜਾਓ ਸ਼ਕਤੀ ਦੇ ਚੱਲਦਿਆਂ ਕਿਸਾਨਾਂ ਨੂੰ ਪਰਾਲੀ ਸਾੜਣ ਤੋਂ ਰੋਕਣ ਦੇ ਲਈ ਹੁਣ ਪੰਜਾਬ ਸਰਕਾਰ ਦੀਆਂ ਹਿਦਾਇਤਾਂ ’ਤੇ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਖੇਤਾਂ ਵਿਚ ਪੁੱਜ ਗਏ ਹਨ। ਇਸੇ ਲੜੀ ਤਹਿਤ ਅੱਜ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਐਸਐਸਪੀ ਅਮਨੀਤ ਕੋਂਡਲ ਦੀ ਅਗਵਾਈ ਹੇਠ ਅਧਿਕਾਰੀਆਂ ਨੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਜ਼ਿਲੇ ਦੇ ਪਿੰਡ ਕੋਟਫੱਤਾ, ਮਾਈਸਰਖਾਨਾ, ਸੰਦੋਹਾ, ਜਗਾ ਰਾਮ ਤੀਰਥ ਅਤੇ ਤਲਵੰਡੀ ਸਾਬੋ ਵਿਖੇ ਕਿਸਾਨ ਜਾਗਰੂਕਤਾ ਕੈਂਪਾਂ ਤਹਿਤ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਸਬੰਧੀ ਜਾਗਰੂਕ ਕੀਤਾ।

ਇਹ ਖ਼ਬਰ ਵੀ ਪੜ੍ਹੋ: ਬੀਡੀਪੀਓ ਨੂੰ ਗਾਲਾਂ ਕੱਢਣੀਆਂ ਮਹਿੰਗੀਆਂ ਪਈਆਂ, ਹੋਈ ਜਵਾਬ ਤਲਬੀ

ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਐਸਐਸਪੀ ਮੈਡਮ ਅਮਨੀਤ ਕੋਂਡਲ ਪਿੰਡ ਕੋਟਫੱਤਾ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਖ਼ਰੀਦ ਦੇ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਅਤੇ ਆੜਤੀਆਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨਾਂ ਭਰੋਸਾ ਦਵਾਇਆ ਕਿ ਸੀਜ਼ਨ ਦੌਰਾਨ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਇਸ ਦੌਰਾਨ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਕਿਸਾਨਾਂ ਨੂੰ ਕਿਹਾ ਕਿ ਜ਼ਿਲ੍ਹੇ ਅੰਦਰ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਨੂੰ ਨਾ ਕੱਟਣ। ਉਨ੍ਹਾਂ ਸਖਤੀ ਨਾਲ ਇਹ ਵੀ ਕਿਹਾ ਕਿ ਜੇਕਰ ਨਿਰਧਾਰਿਤ ਸਮੇਂ ਦੌਰਾਨ ਕੋਈ ਕੰਬਾਈਨ ਝੋਨੇ ਦੀ ਫ਼ਸਲ ਕੱਟਦੀ ਫੜੀ ਗਈ ਤਾਂ ਉਸ ਨੂੰ ਤੁਰੰਤ ਪੂਰੇ ਸੀਜ਼ਨ ਲਈ ਜਬਤ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੌਰੇ ਦੌਰਾਨ ਖੇਤੀਬਾੜੀ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਉਨਤ ਕਿਸਾਨ ਐਪ ਉਨ੍ਹਾਂ ਦੇ ਮੋਬਾਇਲਾਂ ਉਪਰ ਡਾਊਨਲੋਡ ਕਰਵਾਕੇ ਇਸ ਬਾਰੇ ਉਨ੍ਹਾਂ ਨੂੰ ਵੱਧ ਤੋਂ ਵੱਧ ਜਾਣੂੰ ਕਰਵਾਇਆ ਜਾਵੇ

ਇਹ ਖ਼ਬਰ ਵੀ ਪੜ੍ਹੋ: ਪੰਚਾਇਤੀ ਚੋਣਾਂ: ਕੋਟਕਪੂਰਾ ’ਚ ਬਾਹਰੀ ਬੰਦਿਆਂ ਨੇ ਸਰਪੰਚੀ ਉਮੀਦਵਾਰ ਦੇ ਕਾਗਜ਼ ਪਾੜ੍ਹ ਕੇ ਨਹਿਰ ’ਚ ਸੁੱਟੇ

 

ਤਾਂ ਜੋ ਕਿਸਾਨ ਇਸ ਐਪ ਰਾਹੀਂ ਪਰਾਲੀ ਪ੍ਰਬੰਧਨ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਬਾਰੇ ਵੱਧ ਤੋਂ ਵੱਧ ਜਾਣਕਾਰੀ ਹਾਸਲ ਕਰਦਿਆਂ ਇਸ ਮਸ਼ੀਨਰੀ ਦੀ ਬੁਕਿੰਗ ਕਰਵਾ ਸਕਣ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਪਿੰਡ ਕੋਟਫੱਤਾ ਵਿਖੇ ਢਿੱਲੋ ਬਾਇਓਫਿਊਲਜ਼ ਦਾ ਦੌਰਾ ਕਰਕੇ ਜਾਇਜ਼ਾ ਲਿਆ। ਇਸ ਮੌਕੇ ਅਗਾਂਹ ਵਧੂ ਕਿਸਾਨਾਂ ਨੇ ਪਰਾਲੀ ਨੂੰ ਕਿਵੇਂ ਧਰਤੀ ਵਿੱਚ ਵਾਹ ਕੇ ਕਣਕ ਦਾ ਝਾੜ ਵਧਾਇਆ ਜਾ ਸਕਦਾ ਸਬੰਧੀ ਆਪਣੇ ਤਜਰਬੇ ਵੀ ਸਾਂਝੇ ਕੀਤੇ। ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਨੇ ਖੇਤੀਬਾੜੀ ਤੋਂ ਇਲਾਵਾ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਪਰਾਲੀ ਦੀ ਸੁਚੱਜੀ-ਸਾਂਭ ਸੰਭਾਲ ਦੇ ਮੱਦੇਨਜ਼ਰ ਮੀਟਿੰਗ ਕੀਤੀ।

 

Related posts

ਉਗਰਾਹਾ ਜਥੇਬੰਦੀ ਨੇ ਪਹਿਲਵਾਨ ਕੁੜੀਆਂ ਦੇ ਹੱਕ ’ਚ ਦਿੱਤਾ ਧਰਨਾ

punjabusernewssite

ਬਿਨਾਂ ਲਾਈਸੈਂਸ ਖਾਦਾਂ ਵੇਚਣ ਦੇ ਦੋਸ਼ ਤਹਿਤ ਪਰਚਾ ਦਰਜ

punjabusernewssite

ਹੜ੍ਹਾਂ ਨਾਲ ਹੋਏ ਨੁਕਸਾਨ ਦਾ ਮੁਆਵਜਾ ਲੈਣ ਲਈ ਕਿਸਾਨਾਂ ਨੇ ਵਿਧਾਇਕ ਦੇ ਘਰ ਅੱਗੇ ਲਗਾਇਆ ਧਰਨਾ

punjabusernewssite