Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਅਮਨ ਅਰੋੜਾ ਨੇ ਨਾਗਰਿਕ ਕੇਂਦਰਤ ਸੇਵਾਵਾਂ ਸਬੰਧੀ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ

15 Views

ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ ਸੇਵਾਵਾਂ ਪ੍ਰਦਾਨ ਕਰਨ ਵਿੱਚ ਦੇਰੀ ਕਰਨ ਵਾਲੇ ਅਧਿਕਾਰੀਆਂ ਤੇ ਸਟਾਫ ਦੀ ਪਛਾਣ ਕਰਨ ਦੇ ਨਿਰਦੇਸ਼
ਚੰਡੀਗੜ੍ਹ, 2 ਅਕਤੂਬਰ:ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਾਗਰਿਕ ਸੇਵਾਵਾਂ ਦੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ ਤਾਂ ਜੋ ਦੇਸ਼ ਭਰ ਵਿੱਚ ਪੰਜਾਬ ਦਾ ਸਿਖਰਲਾ ਸਥਾਨ ਬਰਕਰਾਰ ਰੱਖਿਆ ਜਾ ਸਕੇ। ਜ਼ਿਕਰਯੋਗ ਹੈ ਕਿ ਪੰਜਾਬ ਨੇ ਹਾਲ ਹੀ ਵਿੱਚ ਦੇਸ਼ ਭਰ ਵਿੱਚ ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਸਿਖਰਲਾ ਸਥਾਨ ਹਾਸਲ ਕੀਤਾ ਸੀ। ਇਹ ਰੈਂਕਿੰਗ ਭਾਰਤ ਸਰਕਾਰ ਵੱਲੋਂ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਰਮਿਆਨ ਤੁਲਨਾਤਮਕ ਮੁਲਾਂਕਣ ਲਈ ਤਿਆਰ ਕੀਤੀ ਸ਼ਿਕਾਇਤ ਨਿਵਾਰਣ ਇੰਡੈਕਸ ਦੇ ਆਧਾਰ ‘ਤੇ ਦਿੱਤੀ ਗਈ ਸੀ।

ਇਹ ਖ਼ਬਰ ਵੀ ਪੜ੍ਹੋ: ਚੇਤਕ ਕੋਰ ਵੱਲੋਂ 154ਵੀਂ ਗਾਂਧੀ ਜਯੰਤੀ ਨੂੰ ਸਮਰਪਿਤ ਸਵੱਛਤਾ ਮੁਹਿੰਮ ਚਲਾਈ ਗਈ

ਇੱਥੇ ਮਗਸੀਪਾ ਵਿਖੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਲਈ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸਾਰੇ ਜ਼ਿਲ੍ਹਿਆਂ ਵਿੱਚ ਨਾਗਰਿਕ ਸੇਵਾਵਾਂ ਦੇ ਲੰਬਿਤ ਮਾਮਲਿਆਂ ਦੀ ਗਿਣਤੀ ਮਹਿਜ਼ 0.19 ਫ਼ੀਸਦੀ ਤੋਂ ਵੀ ਘੱਟ ਹੈ ਪਰ ਇਸ ਵਿੱਚ ਹੋਰ ਸੁਧਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨਰਾਂ ਨੂੰ ਨਾਗਰਿਕ ਸੇਵਾਵਾਂ ਦੀ ਡਿਲਿਵਰੀ ਵਿੱਚ ਦੇਰੀ ਕਰਨ ਵਾਲੇ ਅਧਿਕਾਰੀਆਂ ਤੇ ਸਟਾਫ ਦੀ ਪਛਾਣ ਕਰਨ ਅਤੇ ਰੁਕਾਵਟ ਪਾਉਣ ਵਾਲਿਆਂ ਦੀ ਜਵਾਬਦੇਹੀ ਤੈਅ ਕਰਨ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਨਾਲ ਹੀ ਕਿਹਾ ਕਿ ਬਿਹਤਰੀਨ ਕਾਰਗੁਜ਼ਾਰੀ ਵਾਲੇ ਅਧਿਕਾਰੀਆਂ ਤੇ ਸਟਾਫ ਨੂੰ ਉਨ੍ਹਾਂ ਦੇ ਯਤਨਾਂ ਲਈ ਮਾਨਤਾ ਦਿੱਤੀ ਜਾਣੀ ਚਾਹੀਦੀ ਹੈ ਅਤੇ ਉਨ੍ਹਾਂ ਦੀ ਸ਼ਲਾਘਾ ਕੀਤੀ ਜਾਣੀ ਚਾਹੀਦੀ ਹੈ।ਇਸ ਦੌਰਾਨ ਪ੍ਰਸ਼ਾਸਨਿਕ ਸੁਧਾਰ ਮੰਤਰੀ ਨੇ “ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ” ਸਕੀਮ ਦਾ ਵੀ ਜਾਇਜ਼ਾ ਲਿਆ, ਜਿਸ ਤਹਿਤ ਸੂਬੇ ਦੇ ਵਸਨੀਕ ਆਪਣੇ ਘਰ ਬੈਠੇ ਹੈਲਪਲਾਈਨ ਨੰਬਰ 1076 ਡਾਇਲ ਕਰਕੇ 43 ਸਰਕਾਰੀ ਸੇਵਾਵਾਂ ਪ੍ਰਾਪਤ ਕਰ ਸਕਦੇ ਹਨ।

ਇਹ ਖ਼ਬਰ ਵੀ ਪੜ੍ਹੋ:ਸੀਆਈਏ ਸਟਾਫ਼ ਦਾ ਮੁੱਖ ਮੁਨਸ਼ੀ ਪੰਜ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਇਸ ਪ੍ਰਮੁੱਖ ਸਕੀਮ ਬਾਰੇ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਹਰ ਸੰਭਵ ਯਤਨ ਕਰਨ ਦੀ ਹਦਾਇਤ ਕੀਤੀ ਤਾਂ ਜੋ ਸੂਬੇ ਦੇ ਨਾਗਰਿਕ ਇਸ ਦਾ ਵੱਧ ਤੋਂ ਵੱਧ ਲਾਭ ਲੈ ਸਕਣ।ਨਾਗਰਿਕ ਸੇਵਾਵਾਂ ਦੀ ਡਲਿਵਰੀ ਦੇ ਲੰਬਿਤ ਮਾਮਲਿਆਂ ਦੀ ਘੱਟ ਤੋਂ ਘੱਟ ਗਿਣਤੀ ਬਰਕਰਾਰ ਰੱਖਣ ਵਾਲੇ ਡਿਪਟੀ ਕਮਿਸ਼ਨਰਾਂ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨਾਗਰਿਕਾਂ ਨੂੰ ਸਮਾਂਬੱਧ ਢੰਗ ਨਾਲ ਅਤੇ ਬਿਨਾਂ ਕਿਸੇ ਦੇਰੀ ਤੋਂ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਮੀਟਿੰਗ ਦੌਰਾਨ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐਸ.) ‘ਤੇ ਪ੍ਰਾਪਤ ਸ਼ਿਕਾਇਤਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ ਗਿਆ। ਇਸ ਮੀਟਿੰਗ ਵਿੱਚ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਜੋਏ ਸ਼ਰਮਾ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

Related posts

ਮੁੱਖ ਮੰਤਰੀ ਨੇ ਹਲਵਾਰਾ ਹਵਾਈ ਅੱਡੇ ਦਾ ਨਾਂ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਂ ’ਤੇ ਰੱਖਣ ਦੀ ਮੰਗ ਦੁਹਰਾਈ

punjabusernewssite

ਮੰਤਰੀ ਬਲਕਾਰ ਸਿੰਘ ਨੇ ਅਧਿਕਾਰੀਆਂ ਅਤੇ ਨਗਰ ਨਿਗਮਾਂ ਦੇ ਕਮਿਸ਼ਨਰਾਂ ਨਾਲ ਵਿਕਾਸ ਕਾਰਜਾਂ ਸਬੰਧੀ ਕੀਤੀ ਮੀਟਿੰਗ

punjabusernewssite

ਬਿਕਰਮ ਮਜੀਠਿਆ ਨੂੰ ਹਾਲੇ ਜੇਲ੍ਹ ਅੰਦਰ ਹੀ ਰਹਿਣਾ ਪਏਗਾ, ਹਾਈਕੋਰਟ ਤੋਂ ਨਹੀਂ ਮਿਲੀ ਰਾਹਤ

punjabusernewssite