Punjabi Khabarsaar
ਕਿਸਾਨ ਤੇ ਮਜ਼ਦੂਰ ਮਸਲੇ

ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਅਤੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਨੇ ਕੀਤਾ ਰੇਲਾਂ ਦਾ ਚੱਕਾ ਜਾਮ

ਬਠਿੰਡਾ, 3 ਅਕਤੂਬਰ: ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਅਤੇ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ’ਤੇ ਪੂਰੇ ਭਾਰਤ ਵਿੱਚ ਅੱਜ ਲਖੀਮਪੁਰ ਖੀਰੀ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ,ਦੋਸ਼ੀਆਂ ਉੱਪਰ ਕਾਰਵਾਈ ਦੀ ਮੰਗ ਅਤੇ ਕੇਦਰ ਸਰਕਾਰ ਵੱਲੋਂ ਲਿਖਤ ਵਿੱਚ ਮੰਨੀਆਂ ਗਈਆਂ ਮੰਗਾਂ ਲਾਗੂ ਕਰਨ ਦੀ ਮੰਗ ਨੂੰ ਲੈ ਕੇ ਰੇਲਾਂ ਦਾ ਚੱਕਾ ਜਾਮ ਕੀਤਾ ਗਿਆ। ਬਠਿੰਡੇ ਜਿਲ੍ਹੇ ਚ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲ੍ਹਾ ਆਗੂ ਰੇਸ਼ਮ ਸਿੰਘ ਯਾਤਰੀ, ਬਲਦੇਵ ਸਿੰਘ, ਮੁਖਤਿਆਰ ਸਿੰਘ ਕੁੱਬੇ ,ਰਣਜੀਤ ਸਿੰਘ ਜੀਦਾ, ਗੁਰਮੇਲ ਸਿੰਘ ਲਹਿਰਾ ਦੀ ਅਗਵਾਈ ਵਿੱਚ ਗੋਨੇਆਣਾ ਮੰਡੀ , ਬ੍ਰਹਿਮਣ ਦਿਵਾਨਾ, ਸੰਗਤ ਮੰਡੀ, ਰਾਮਾਂ ਮੰਡੀ ,ਮੋੜ ਮੰਡੀ, ਲਹਿਰਾਂ ਮੁਹੱਬਤ ਰੇਲਵੇ ਸਟੇਸ਼ਨਾਂ ਉੱਪਰ 12=30 ਵਜੇ ਤੋਂ 2=30 ਵਜੇ ਤੱਕ ਮੁਕੰਮਲ ਜਾਮ ਕਰਦਿਆਂ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।

ਇਹ ਖ਼ਬਰ ਵੀ ਪੜ੍ਹੋ: ਪੰਜਾਬ ਦੀਆਂ ਆਈ.ਟੀ.ਆਈਜ.ਦੀ ਬਦਲੇਗੀ ਨੁਹਾਰ : ਹਰਜੋਤ ਸਿੰਘ ਬੈਂਸ

ਕਿਸਾਨ ਆਗੂਆਂ ਨੇ ਕਿਹਾ ਕਿ 3 ਅਕਤੂਬਰ 2021 ਨੂੰ ਭਾਜਪਾ ਦੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਣੀ ਦੇ ਪੁੱਤਰ ਵੱਲੋਂ ਇੱਕ ਪੱਤਰਕਾਰ ਅਤੇ ਚਾਰ ਕਿਸਾਨਾਂ ਨੂੰ ਆਪਣੀ ਗੱਡੀ ਥੱਲੇ ਕੁਚਲ ਕੇ ਕਤਲ ਕਰ ਦਿੱਤਾ ਗਿਆ ਸੀ ਪਰ ਇਨਸਾਫ ਦੇਣ ਅਤੇ ਕਾਤਲਾਂ ਨੂੰ ਸਜਾਵਾਂ ਦਿਵਾਉਣ ਦੀ ਬਜਾਏ ਸੱਤਾ ਦੀ ਕੁਰਸੀ ਉੱਪਰ ਬੈਠੇ ਹਾਕਮ ਵੱਲੋਂ ਕਤਲ ਦੇ ਦੋਸ਼ੀ ਆਪਣੇ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਣੀ ਅਤੇ ਉਸਦੇ ਪੁੱਤਰ ਆਸ਼ੀਸ਼ ਮਿਸ਼ਰਾ ਟੈਣੀ ਨੂੰ ਬਚਾਉਣ ਲਈ ਹੀ ਯਤਨ ਕੀਤੇ ਗਏ ਜੋ ਕਿ ਅੱਜ 2024 ਤੱਕ ਜਾਰੀ ਹਨ। ਰੇਸ਼ਮ ਸਿੰਘ ਯਾਤਰੀ ਨੇ ਅੱਗੇ ਕਿਹਾ ਕਿ ਦਿੱਲੀ ਦੇ ਬਾਰਡਰਾਂ ਉੱਪਰ 13 ਮਹੀਨੇ 13 ਦਿਨ ਚੱਲੇ ਕਿਸਾਨ ਅੰਦੋਲਨ ਦੌਰਾਨ 750 ਤੋਂ ਵੱਧ ਕਿਸਾਨਾਂ ਵੱਲੋਂ ਸ਼ਹੀਦੀਆਂ ਦੇ ਕੇ ਉਹ ਤਿੰਨ ਕਾਲੇ ਕਾਨੂੰਨ ਵਾਪਸ ਕਰਵਾਏ ਗਏ ਸਨ ਅਤੇ ਸਰਕਾਰ ਵੱਲੋਂ ਲਿਖਤ ਵਿੱਚ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਮੰਨਿਆ ਗਿਆ ਸੀ ਅਤੇ ਬਿਜਲੀ ਸੋਧ ਬਿੱਲ 2020 ਨੂੰ ਲਾਗੂ ਨਾਂ ਕਰਨ ਦਾ ਸਰਕਾਰ ਵੱਲੋਂ ਵਾਅਦਾ ਕੀਤਾ ਗਿਆ ਸੀ

ਇਹ ਖ਼ਬਰ ਵੀ ਪੜ੍ਹੋ: ਵੋਟਾਂ ਤੋਂ ਇੱਕ ਦਿਨ ਪਹਿਲਾਂ ਭਾਜਪਾ ਨੂੰ ਹਰਿਆਣਾ ‘ਚ ਵੱਡਾ ਝਟਕਾ

ਪ੍ਰੰਤੂ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਰਾਜ ਸਰਕਾਰਾਂ ਨਾਲ ਰਲ ਕੇ ਉਸ ਬਿੱਲ ਨੂੰ ਚਿੱਪ ਵਾਲੇ ਮੀਟਰਾਂ ਦੁਆਰਾ ਪਿੱਛਲੇ ਦਰਵਾਜੇ ਰਾਹੀਂ ਲਾਗੂ ਕਰਨ ਦੀਆਂ ਚਾਲਾਂ ਚਲੀਆਂ ਜਾ ਰਹੀਆਂ ਹਨ ਅਤੇ ਕੇਂਦਰ ਸਰਕਾਰ ਕਿਸਾਨਾਂ ਮਜ਼ਦੂਰਾਂ ਨਾਲ ਕੀਤਾ ਗਿਆ ਵਾਅਦਾ ਯਾਦ ਕਰਵਾਉਣ ਲਈ ਅਤੇ ਸਰਕਾਰ ਵੱਲੋਂ ਲਿਖਤ ਵਿੱਚ ਮੰਨੀਆਂ ਗਈਆਂ ਉਹਨਾਂ ਹੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਭਾਰਤ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ 13 ਫਰਵਰੀ 2024 ਤੋਂ ਖਨੌਰੀ,ਸ਼ੰਭੂ ਅਤੇ ਰਤਨਪੁਰਾ ਦੇ ਬਾਰਡਰਾਂ ਉੱਪਰ ਕਿਸਾਨ ਅੰਦੋਲਨ 02 ਲੜਿਆ ਜਾ ਰਿਹਾ ਹੈ। ਇਸ ਮੌਕੇ ਉਹਨਾਂ ਨਾਲ: ਕੁਲਵੰਤ ਸਿੰਘ ਨਹੀਆਂ ਵਾਲਾ ਗੁਰਦੀਪ ਸਿੰਘ ਮਹਿਮਾ ਸਰਜਾ ਮਹਿਮਾ ਸਿੰਘ ਚੱਠੇਵਾਲਾ ਬਲਵਿੰਦਰ ਸਿੰਘ ਜੋਧਪੁਰ ਬਲਵਿੰਦਰ ਸਿੰਘ ਮਾਨਸਾ ਭੋਲਾ ਸਿੰਘ ਕੋਟੜਾ ਅੰਗਰੇਜ਼ ਸਿੰਘ ਕਲਿਆਣ ਸੁਖਦੇਵ ਸਿੰਘ ਫੂਲ ਜਸਵੀਰ ਸਿੰਘ ਗਹਿਰੀ ਭਾਗੀ ਆਦਿ ਆਗੂ ਹਾਜਰ ਸਨ।

 

Related posts

ਮਾਨ ਸਰਕਾਰ ਵੀ ਦੂਜੀਆਂ ਸਰਕਾਰਾਂ ਵਾਂਗ ਵਾਅਦੇ ਕਰਕੇ ਭੱਜ ਰਹੀ ਹੈ: ਯਾਤਰੀ

punjabusernewssite

ਕਾਰਪੋਰੇਟ ਘਰਾਣਿਆਂ ਦੇ ਸਾਈਲੋ ਖਿਲਾਫ ਕਿਸਾਨਾਂ ਨੇ ਵਿਧਾਇਕਾਂ ਨੂੰ ਸੌਂਪੇ ਮੰਗ ਪੱਤਰ

punjabusernewssite

ਕਿਸਾਨੀ ਸੰਘਰਸ਼ 2:0 : ਕੈਪਟਨ, ਜਾਖ਼ੜ ਤੇ ਕੇਵਲ ਢਿੱਲੋਂ ਦੇ ਘਰਾਂ ਦਾ ਉਗਰਾਹਾ ਧੜੇ ਵੱਲੋਂ ਘਿਰਾਓ

punjabusernewssite