Thursday, April 16, 2026
spot_img
spot_img

ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਹਿੱਤ ਜਾਣ ਵਾਲੇ ਪ੍ਰਾਇਮਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਮੁਕੰਮਲ: ਹਰਜੋਤ ਸਿੰਘ ਬੈਂਸ

Date:

spot_img

ਟ੍ਰੇਨਿੰਗ ਲਈ ਇੱਛੁਕ 600 ਅਧਿਆਪਕਾਂ ਵਲੋਂ ਕੀਤਾ ਗਿਆ ਸੀ ਆਨਲਾਈਨ ਅਪਲਾਈ
ਚੰਡੀਗੜ੍ਹ, 3 ਅਕਤੂਬਰ:ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਲਈ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜੇ ਜਾਣ ਵਾਲੇ 72 ਅਧਿਆਪਕਾਂ ਦੀ ਚੋਣ ਪ੍ਰਕਿਰਿਆ ਦਾ ਕੰਮ ਅੱਜ ਮੁਕੰਮਲ ਹੋ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪ੍ਰਾਇਮਰੀ ਸਕੂਲ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦਾ ਫ਼ੈਸਲਾ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਿਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ: ਖੇਡਾਂ ਅਤੇ ਖਿਡਾਰੀਆਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਉੱਦਮ ਕਾਬਿਲੇਤਾਰੀਫ: ਤਰੁਨਪ੍ਰੀਤ ਸਿੰਘ ਸੌਂਦ

ਜਿਨ੍ਹਾਂ ਪ੍ਰਾਇਮਰੀ ਅਧਿਆਪਕ ਦੀ ਇਸ ਟ੍ਰੇਨਿੰਗ ਲਈ ਚੋਣ ਹੋਈ ਹੈ ਉਹ ਤਿੰਨ ਹਫ਼ਤਿਆਂ ਦੀ ਟ੍ਰੇਨਿੰਗ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਹਾਂਸਲ ਕਰਨਗੇ।ਸਿੱਖਿਆ ਮੰਤਰੀ ਨੇ ਦੱਸਿਆ ਕਿ ਜਿਹੜੇ ਅਧਿਆਪਕ ਇਸ ਟ੍ਰੇਨਿੰਗ ‘ਤੇ ਜਾਣ ਲਈ ਅਪਲਾਈ ਕੀਤਾ ਸੀ ਉਨ੍ਹਾਂ ਦੇ ਪੜ੍ਹਾਈ ਕਰਵਾਉਣ ਦੀ ਵਿਧੀ ਸਬੰਧੀ ਉਨ੍ਹਾਂ ਕੋਲੋਂ ਸਿੱਖਿਆ ਹਾਸਲ ਕਰ ਚੁੱਕੇ ਵਿਦਿਆਰਥੀਆਂ ਅਤੇ ਮੌਜੂਦਾ ਸਮੇਂ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੋਂ ਵੀ ਤਸਦੀਕ ਕੀਤਾ ਗਿਆ ਸੀ।

ਇਹ ਖ਼ਬਰ ਵੀ ਪੜ੍ਹੋ: ਬਿਜ਼ਨਸ ਬਲਾਸਟਰ ਪ੍ਰੋਗਰਾਮ ਲਈ ਸਰਕਾਰੀ ਸਕੂਲਾਂ ਦੇ 1.38 ਲੱਖ ਤੋਂ ਵੱਧ ਵਿਦਿਆਰਥੀ ਰਜਿਸਟਰਡ: ਹਰਜੋਤ ਸਿੰਘ ਬੈਂਸ

ਉਨ੍ਹਾਂ ਦੱਸਿਆ ਕਿ ਫਿਨਲੈਂਡ ਵਿਖੇ ਟ੍ਰੇਨਿੰਗ ਕਰਨ ਦੇ ਇਛੁੱਕ 600 ਅਧਿਆਪਕ ਵਲੋਂ ਆਨਲਾਈਨ ਅਪਲਾਈ ਕੀਤਾ ਸੀ । ਇਨ੍ਹਾਂ ਅਧਿਆਪਕਾਂ ਵਲੋਂ ਕੀਤੇ ਗਏ ਦਾਅਵਿਆਂ ਨੂੰ ਤਸਦੀਕ ਕਰਨ ਦੀ ਕਾਰਵਾਈ ਦੌਰਾਨ 6000 ਦੇ ਕਰੀਬ ਮਾਪਿਆਂ ਨਾਲ ਸੰਪਰਕ ਕੀਤਾ ਗਿਆ ਸੀ। ਅਧਿਆਪਕਾਂ ਦੇ ਪਿਛਲੇ ਸਾਲਾਂ ਦੇ ਨਤੀਜਿਆਂ ਦੀ ਘੋਖ ਕੀਤੀ ਗਈ ਅਤੇ ਸਲਾਨਾ ਗੁਪਤ ਰਿਪੋਰਟਾਂ ਨੂੰ ਵੀ ਵਾਚਿਆ ਗਿਆ।ਉਨ੍ਹਾਂ ਦੱਸਿਆ ਕਿ ਅਧਿਆਪਕ ਦੀ ਚੋਣ ਪ੍ਰਕਿਰਿਆ ਨੂੰ ਪੂਰੀ ਤਰ੍ਹਾਂ ਪਾਰਦਰਸ਼ੀ ਰੱਖਿਆ ਗਿਆ ਸੀ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...