Punjabi Khabarsaar
ਹਰਿਆਣਾਪੰਜਾਬਰਾਸ਼ਟਰੀ ਅੰਤਰਰਾਸ਼ਟਰੀ

ਕਿਸਾਨ ਆਗੂ ਚੜੂਣੀ ਵਲੋਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲੜਣ ਦਾ ਐਲਾਨ

ਜਦੋਂ ਤੱਕ ਕਿਸਾਨਾਂ ਦੇ ਹੱਥ ਵਿਚ ਸੱਤਾ ਨਹੀਂ ਹੋਵੇਗੀ, ਉਦੋਂ ਤੱਕ ਹੁੰਦੀ ਰਹੇਗੀ ਦੁਰਦਸ਼ਾ

ਸੁਖਜਿੰਦਰ ਮਾਨ

ਬਠਿੰਡਾ, 14 ਅਕਤੂਬਰ : ਤਿੰਨ ਖੇਤੀ ਬਿੱਲਾਂ ਨੂੰ ਵਾਪਸ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਹੇਠ ਚੱਲ ਰਹੇ ਸੰਘਰਸ਼ ਦੌਰਾਨ ਕਈ ਮੁੱਦਿਆਂ ’ਤੇ ਮਤਭੇਦ ਹੋਣ ਤੋਂ ਬਾਅਦ ਅਪਣਾ ਅਲੱਗ ਰਾਹ ਬਣਾ ਕੇ ਚੱਲ ਰਹੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਦਾਅਵਾ ਕੀਤਾ ਹੈ ਕਿ ‘‘ ਫੈਸਲੇ ਲੈਣ ਤੇ ਕਿਸਮਤ ਬਦਲਣ ਲਈ ਸੱਤਾ ਦਾ ਹੱਥ ਵਿਚ ਹੋਣਾ ਬਹੁਤ ਜਰੂਰੀ ਹੈ। ’’ ਅੱਜ ਬੁੱਧੀਜੀਵੀਆ ਦੇ ਸੱਦੇ ਹੇਠ ਬਠਿੰਡਾ ਦੇ ਟੀਚਰਜ਼ ਹੋਮ ਵਿਖੇ ਪੁੱਜੇ ਹਰਿਆਣਾ ਨਾਲ ਸਬੰਧਤ ਇਸ ਆਗੂ ਨੇ ਅਪਣੇ ਬਿਆਨ ਨੂੰ ਮੁੜ ਦੁਹਰਾਉਂਦਆਂ ਐਲਾਨ ਕੀਤਾ ਕਿ ‘‘ ਉਹ ਅਪਣੇ ਪਹਿਲੇ ਵਾਅਦੇ ’ਤੇ ਕਾਇਮ ਰਹਿੰਦੇ ਹੋਏ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲੜਣ ਲਈ ਤਿਆਰੀਆਂ ਕਰ ਰਹੇ ਹਨ। ’’ ਇਸ ਮੌਕੇ ਉਨ੍ਹਾਂ ਲਖੀਮਪੁਰ ਵਿਖੇ ਵਾਪਰੀ ਘਟਨਾ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਕਿਹਾ ਕਿ ਭਾਜਪਾ ਕਥਿਤ ਦੋਸ਼ੀਆਂ ਨੂੰ ਬਚਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਇਸ ਘਟਨਾ ’ਚ ਇੰਨਸਾਫ਼ ਲਈ ਵੱਡਾ ਐਕਸ਼ਨ ਲਈ ਵੀ ਸਲਾਹ ਦਿੱਤੀ। ਕਿਸਾਨ ਆਗੂ ਨੇ ਕਿਹਾ ਕਿ ਕਿਸਾਨ ਸੰਘਰਸ਼ ਨੇ ਭਾਜਪਾ ਦੀ ਪਾਜ ਖੋਲ ਰੱਖ ਦਿੱਤੀ ਹੈ। ਗੁਰਨਾਮ ਸਿੰਘ ਚੜੂਨੀ ਨੇ ਇਸ ਕਾਂਡ ’ਚ ਕਥਿਤ ਦੋਸ਼ੀ ਪਾਏ ਜਾਣ ਵਾਲੇ ਸਾਰੇ ਵਿਅਕਤੀਆਂ ਨੂੰ ਤੁਰੰਤ ਗਿ੍ਰਫਤਾਰ ਕਰਨ ਦੀ ਵੀ ਮੰਗ ਕੀਤੀ। ਇਸ ਦੌਰਾਨ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਬੇਸ਼ੱਕ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਚੋਣਾਂ ਵਿਚ ਹਿੱਸਾ ਲੈਣ ਦੇ ਫੈਸਲੇ ਨਾਲ ਸਹਿਮਤ ਨਹੀਂ ਹੈ ਪ੍ਰੰਤੂ ਉਹ ਮਿਸ਼ਨ ਪੰਜਾਬ ਨੂੰ ਸ਼ੁਰੂ ਕਰ ਚੁੱਕੇ ਹਨ ਤੇ ਇਸ ਮੁਹਿੰਮ ਨੂੰ ਸਫ਼ਲ ਕਰਨ ਲਈ ਉਹ ਹਰ ਸੰਭਵ ਯਤਨ ਕਰਨਗੇ। ਇਸ ਮੌਕੇ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਵੀ ਅਪੀਲ ਕਰਦਿਆਂ ਆਉਣ ਵਾਲੀਆਂ ਚੋਣਾਂ ਲਈ ਇਕਜੁਟ ਹੋਣ ਦਾ ਸੱਦਾ ਦਿੱਤਾ।

Related posts

ਹਰਿਆਣਾ ਵਿਚ ਕੈਂਸਰ ਦੇ ਵੱਧਦੇ ਮਾਮਲਿਆਂ ਨੂੰ ਲੈ ਕੇ ਇਕ ਖੋਜ ਪ੍ਰਕ੍ਰਿਆ ਸ਼ੁਰੂ ਕੀਤੀ ਜਾਵੇਗੀ – ਸਿਹਤ ਮੰਤਰੀ ਸ੍ਰੀ ਅਨਿਲ ਵਿਜ

punjabusernewssite

ਐਮ.ਐਸ.ਪੀ. ਕਮੇਟੀ ਵਿਚ ਪੰਜਾਬ ਦੀ ਬਣਦੀ ਨੁਮਾਇੰਦਗੀ ਲਈ ਮੁੱਖ ਮੰਤਰੀ ਨੇ ਕੇਂਦਰ ਲਿਖਿਆ ਪੱਤਰ

punjabusernewssite

ਦਰਦਨਾਕ ਸੜਕ ਹਾਦਸੇ ’ਚ ਧਾਰਮਿਕ ਯਾਤਰਾ ’ਤੇ ਜਾ ਰਹੇ 6 ਸ਼ਰਧਾਲੂਆਂ ਦੀ ਹੋਈ ਮੌ+ਤ

punjabusernewssite