17 Views
ਅਬੋਹਰ, 4 ਅਕਤੂਬਰ: ਬੀਤੀ ਦੇਰ ਰਾਤ ਅਬੋਹਰ-ਫ਼ਾਜਲਿਕਾ ਰੋਡ ’ਤੇ ਇੱਕ ਮੋਟਰਸਾਈਕਲ ਅਤੇ ਕੈਂਟਰ ਦੀ ਹੋਈ ਆਹਮੋ-ਸਾਹਮਣੇ ਟੱਕਰ ਦੇ ਵਿਚ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਦਰਦਨਾਕ ਮੌਤ ਹੋਣ ਦੀ ਸੂਚਨਾ ਮਿਲੀ ਹੈ। ਘਟਨਾ ਦਾ ਪਤਾ ਲੱਗਦੇ ਹੀ ਪੁਲਿਸ ਵੱਲੋਂ ਮੌਕੇ ’ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਖ਼ਬਰ ਵੀ ਪੜ੍ਹੋ: ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਐਸ.ਐਸ.ਪੀ. ਫਾਜ਼ਿਲਕਾ ਨੇ ਕੀਤੀ ਅਹਿਮ ਮੀਟਿੰਗ,ਸਖ਼ਤ ਕਦਮ ਚੁੱਕਣ ਦੇ ਹੁਕਮ ਜਾਰੀ
ਮ੍ਰਿਤਕ ਨੌਜਵਾਨ ਪਿੰਡ ਖਾਟਵਾਂ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇਸ ਹਾਦਸੇ ਦੇ ਵਿਚ ਮੋਟਰਸਾਈਕਲ ਬੁਰੀ ਤਰ੍ਹਾਂ ਚਕਨਾਚੂਰ ਹੋ ਗਿਆ ਜਦ ਕਿ ਕੈਂਟਰ ਦਾ ਵੀ ਡਰਾਈਵਰ ਸਾਈਡ ਦਾ ਹਿੱਸਾ ਨੁਕਸਾਨਿਆਂ ਗਿਆ। ਇਸ ਦੌਰਾਨ ਰਾਹਗੀਰਾਂ ਨੇ ਦੋਨਾਂ ਨੌਜਵਾਨਾਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਦੋਨਾਂ ਨੌਜਵਾਨਾਂ ਦੇ ਸਿਰ ਉਪਰ ਸੱਟ ਦੱਸੀ ਜਾ ਰਹੀ ਹੈ।