Punjabi Khabarsaar
ਬਠਿੰਡਾ

15 ਦਿਨਾਂ ਦੇ ਅੰਦਰ-ਅੰਦਰ ਹਿੱਟ ਐਂਡ ਰਨ ਦੇ ਪੈਂਡਿੰਗ ਕੇਸਾਂ ਦਾ ਕੀਤਾ ਜਾਵੇ ਨਿਪਟਾਰਾ:ਡਿਪਟੀ ਕਮਿਸ਼ਨਰ

ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਦਿੱਤੇ ਲੋੜੀਦੇ ਦਿਸ਼ਾ-ਨਿਰਦੇਸ਼
ਬਠਿੰਡਾ, 4 ਅਕਤੂਬਰ : ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹਿੱਟ ਐਂਡ ਰਨ ਕੇਸਾਂ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ 15 ਦਿਨਾਂ ਦੇ ਅੰਦਰ-ਅੰਦਰ ਹਿਟ ਐਂਡ ਰਨ ਦੇ ਸੰਬੰਧ ਵਿੱਚ ਪੈਂਡਿੰਗ ਪਏ ਕੇਸਾਂ ਦਾ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।

ਇਹ ਖ਼ਬਰ ਵੀ ਪੜ੍ਹੋ:ਮੋਗਾ ‘ਚ ਚੱਲੀਆਂ ਗੋ+ਲੀਆਂ, ਪਾੜੇ ਉਮੀਦਵਾਰਾਂ ਦੇ ਕਾਗਜ਼

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਸੜਕ ਹਾਦਸਿਆਂ ਵਿੱਚ ਵਾਹਨਾਂ ਰਾਹੀਂ, ਹਿੱਟ ਐਂਡ ਰਨ ਮਾਮਲਿਆਂ ਅਤੇ ਆਵਾਰਾ ਪਸ਼ੂਆਂ ਨਾਲ ਹੋਣ ਵਾਲੀਆਂ ਦੁਰਘਟਨਾਵਾਂ ਦਾ ਵੱਖੋ-ਵੱਖ ਡਾਟਾ ਇਕੱਠਾ ਕਰਨ ਲਈ ਵੀ ਆਦੇਸ਼ ਦਿੱਤੇ ਤਾਂ ਜੋ ਉਸ ਨੂੰ ਸਟੱਡੀ ਦੇ ਆਧਾਰ ’ਤੇ ਅਗਲੀ ਰਣਨੀਤੀ ਉਲੀਕਦਿਆਂ ਦੁਰਘਟਨਾਵਾਂ ਅਤੇ ਮੌਤ ਦਰ ਨੂੰ ਘਟਾਇਆ ਜਾ ਸਕੇ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਖ਼ਾਸ ਤੌਰ ’ਤੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ’ਤੇ ਸਖ਼ਤੀ ਕੀਤੀ ਜਾਵੇ ਤਾਂ ਜੋ ਸੜਕ ਹਾਦਸਿਆਂ ’ਚ ਜਾਂਦੀਆਂ ਜਾਨਾਂ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਰਲ ਕੇ ਹੰਭਲਾ ਮਾਰੀਏ ਤਾਂ ਸੈਂਕੜੇ ਜਾਨਾਂ ਬਚਾਅ ਸਕਦੇ ਹਾਂ।

 

Related posts

ਗਰਮ ਰੁੱਤ ਦੀ ਮੂੰਗੀ ਅਤੇ ਮਾਂਹ ਦੀ ਸਮੇਂ ਸਿਰ ਬਿਜਾਈ ਬਾਰੇ ਮਾਹਰਾਂ ਨੇ ਕਿਸਾਨਾਂ ਨੂੰ ਦਿੱਤੇ ਸੁਝਾਅ

punjabusernewssite

ਠੇਕੇਦਾਰ ਤਰਸੇਮ ਕੁਮਾਰ ਨੂੰ ਸਦਮਾ, ਪਤਨੀ ਦਾ ਹੋਇਆ ਦਿਹਾਂਤ

punjabusernewssite

ਨਰਮੇ ਦੇ ਖਰਾਬੇ ਦੇ ਮੁਆਵਜ਼ੇ ਨੂੰ ਲੈ ਕੇ ਕਿਸਾਨ ਅੱਗੇ ਘੇਰਨਗੇ ਸਕੱਤਰੇਤ

punjabusernewssite