Thursday, April 16, 2026
spot_img
spot_img

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਸਮੇਂ ਸਿਰ ਖ਼ਰੀਦ ਅਤੇ ਡੀ.ਏ.ਪੀ. ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਦਾ ਭਰੋਸਾ

Date:

spot_img

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਭਵਨ ਵਿਖੇ ਕਿਸਾਨ ਜਥੇਬੰਦੀਆਂ ਨਾਲ ਸੂਬਾ ਪੱਧਰੀ ਮੀਟਿੰਗ
ਚੰਡੀਗੜ੍ਹ, 7 ਅਕਤੂਬਰ:ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਕਿਸਾਨ ਜਥੇਬੰਦੀਆਂ ਨੂੰ ਭਰੋਸਾ ਦਿੱਤਾ ਕਿ ਝੋਨੇ ਦੀ ਫ਼ਸਲ ਦੀ ਖ਼ਰੀਦ ਅੱਜ ਤੋਂ ਹੀ ਸ਼ੁਰੂ ਹੋ ਜਾਵੇਗੀ ਅਤੇ ਸੂਬਾ ਸਰਕਾਰ ਹਾੜ੍ਹੀ ਦੀਆਂ ਫਸਲਾਂ ਦੀ ਨਿਰਵਿਘਨ ਬਿਜਾਈ ਲਈ ਡਾਇਮੋਨੀਅਮ ਫਾਸਫੇਟ (ਡੀ.ਏ.ਪੀ.) ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਵਾਸਤੇ ਵਚਨਬੱਧ ਹੈ। ਇਸ ਕਦਮ ਦਾ ਉਦੇਸ਼ ਕਿਸਾਨਾਂ ਨੂੰ ਸਮੇਂ ਸਿਰ ਸਹਾਇਤਾ ਪ੍ਰਦਾਨ ਕਰਨਾ ਅਤੇ ਨਿਰਵਿਘਨ ਬਿਜਾਈ ਪ੍ਰਕਿਰਿਆ ਨੂੰ ਯਕੀਨੀ ਬਣਾਉਣਾ ਹੈ।ਖੇਤੀਬਾੜੀ ਮੰਤਰੀ ਨੇ ਇਹ ਐਲਾਨ ਵੀ ਕੀਤਾ ਕਿ ਹਾੜ੍ਹੀ ਦੇ ਸੀਜ਼ਨ ਦੀ ਮੰਗ ਨੂੰ ਪੂਰਾ ਕਰਨ ਲਈ ਅਕਤੂਬਰ ਮਹੀਨੇ ਵਾਸਤੇ 2.50 ਲੱਖ ਮੀਟ੍ਰਿਕ ਟਨ ਡੀ.ਏ.ਪੀ. ਖਾਦ ਅਲਾਟ ਕੀਤੀ ਗਈ ਹੈ।

 

 

ਇਹ ਵੀ ਪੜ੍ਹੋ:ਮੁੱਖ ਮੰਤਰੀ ਦੇ ਦਖ਼ਲ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਵਾਪਸ ਲਈ

ਉਹਨਾਂ ਦੱਸਿਆ ਕਿ ਇਸ ਅਲਾਟਮੈਂਟ ਵਿੱਚੋਂ ਸੂਬੇ ਨੂੰ ਪਹਿਲਾਂ ਹੀ 22,204 ਮੀਟ੍ਰਿਕ ਟਨ ਡੀ.ਏ.ਪੀ. ਪ੍ਰਾਪਤ ਹੋ ਚੁੱਕੀ ਹੈ ਅਤੇ ਹੋਰ 15,000 ਮੀਟਰਕ ਟਨ ਜਲਦ ਪ੍ਰਾਪਤ ਹੋ ਜਾਵੇਗੀ। ਉਹਨਾਂ ਅੱਗੇ ਦੱਸਿਆ ਕਿ ਸੂਬੇ ਨੂੰ ਹੁਣ ਤੱਕ ਲਗਭਗ 1.77 ਲੱਖ ਮੀਟ੍ਰਿਕ ਟਨ ਡੀ.ਏ.ਪੀ. ਪ੍ਰਾਪਤ ਹੋ ਚੁੱਕੀ ਹੈ। ਇਸ ਦੇ ਨਾਲ ਹੀ ਹੁਣ ਤੱਕ 51,612 ਮੀਟ੍ਰਿਕ ਟਨ ਡੀ.ਏ.ਪੀ. ਦੇ ਬਰਾਬਰ ਫਾਸਫੇਟ ਦੇ ਵੱਖ-ਵੱਖ ਬਦਲ ਵੀ ਪ੍ਰਾਪਤ ਹੋਏ ਹਨ, ਜਿਸ ਨਾਲ ਕੁੱਲ ਉਪਲਬਧਤਾ 2,27,563 ਮੀਟ੍ਰਿਕ ਟਨ ਬਣਦੀ ਹੈ। ਉਹਨਾਂ ਅੱਗੇ ਕਿਹਾ ਕਿ ਖਾਦ ਦੀ ਇਹ ਵੰਡ ਖੇਤੀਬਾੜੀ ਉਤਪਾਦਨ ਨੂੰ ਵਧਾਉਣ ਅਤੇ ਕਿਸਾਨਾਂ ਦੀਆਂ ਬਿਜਾਈ ਲੋੜਾਂ ਨੂੰ ਪੂਰਾ ਕਰਨ ਲਈ ਸਰਕਾਰ ਦੇ ਯਤਨਾਂ ਦਾ ਹਿੱਸਾ ਹੈ।

ਇਹ ਵੀ ਪੜ੍ਹੋ:Bhagwant Mann ਦੀ ਅਪੀਲ ਦਾ ਅਸਰ: ਜੱਦੀ ਪਿੰਡ ‘ਸਤੌਜ’ ਵਿਚ ਹੋਈ ਸਰਬਸੰਮਤੀ

ਸੂਬੇ ਦੇ ਉੱਚ ਅਧਿਕਾਰੀਆਂ, ਜਿਹਨਾਂ ਵਿੱਚ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਵਿਸ਼ੇਸ਼ ਮੁੱਖ ਸਕੱਤਰ ਖੇਤੀਬਾੜੀ ਸ੍ਰੀ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਖੁਰਾਕ ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਸ੍ਰੀ ਵਿਕਾਸ ਗਰਗ, ਮਾਰਕਫੈੱਡ ਦੇ ਐਮ.ਡੀ. ਸ੍ਰੀ ਗਿਰੀਸ਼ ਦਿਆਲਨ ਅਤੇ ਇੰਟੈਲੀਜੈਂਸ ਚੀਫ਼ ਸ੍ਰੀ ਆਰ.ਕੇ. ਜੈਸਵਾਲ ਸ਼ਾਮਲ ਸਨ, ਨਾਲ ਇਥੇ ਪੰਜਾਬ ਭਵਨ ਵਿਖੇ ਸੂਬਾ ਪੱਧਰੀ ਮੀਟਿੰਗ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅੰਨਦਾਤਾ (ਕਿਸਾਨਾਂ) ਦੀ ਭਲਾਈ ਲਈ ਸਮਰਪਿਤ ਹੈ। ਉਹਨਾਂ ਕਿਹਾ ਕਿ ਸਰਕਾਰ ਫ਼ਸਲ ਦੇ ਝਾੜ ਨੂੰ ਵਧਾ ਕੇ ਕਿਸਾਨ ਭਾਈਚਾਰੇ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਲਈ ਲੋੜੀਂਦੇ ਸਰੋਤ ਅਤੇ ਸਹਾਇਤਾ ਪ੍ਰਦਾਨ ਕਰਨ ਵਾਸਤੇ ਵਚਨਬੱਧ ਹੈ।

ਇਹ ਵੀ ਪੜ੍ਹੋ:ਆਪ ਆਗੂ ਦਾ ਦਿਨ-ਦਿਹਾੜੇ ਗੋ+ਲੀਆਂ ਮਾਰ ਕੀਤਾ ਕਤ+ਲ

ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਰੁਲਦੂ ਸਿੰਘ ਮਾਨਸਾ, ਬੂਟਾ ਸਿੰਘ ਬੁਰਜਗਿੱਲ, ਹਰਿੰਦਰ ਸਿੰਘ ਲੱਖੋਵਾਲ, ਹਰਮੀਤ ਸਿੰਘ ਕਾਦੀਆਂ ਅਤੇ ਰਮਿੰਦਰ ਸਿੰਘ ਦੀ ਅਗਵਾਈ ਵਿੱਚ ਮੀਟਿੰਗ ਲਈ ਆਏ ਕਿਸਾਨ ਯੂਨੀਅਨਾਂ ਦੇ ਮੈਂਬਰਾਂ ਵੱਲੋਂ ਉਠਾਏ ਮੁੱਦਿਆਂ ਬਾਰੇ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਨੂੰ ਡੀ.ਏ.ਪੀ. 60 ਫ਼ੀਸਦ ਅਲਾਟ ਕੀਤਾ ਜਾ ਰਹੀ ਹੈ, ਜਦਕਿ ਬਾਕੀ 40 ਫ਼ੀਸਦ ਖਾਦ ਡੀਲਰਾਂ ਨੂੰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਡੀ.ਏ.ਪੀ. ਅਤੇ ਹੋਰ ਖਾਦਾਂ ਦੇ ਨਾਲ-ਨਾਲ ਕਿਸੇ ਵੀ ਉਤਪਾਦ ਦੀ ਕਾਲਾਬਾਜ਼ਾਰੀ ਜਾਂ ਟੈਗਿੰਗ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਸਾਨ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਅਜਿਹੀ ਕਿਸੇ ਵੀ ਘਟਨਾ ਦੀ ਸੂਚਨਾ ਦੇਣ ਤਾਂ ਜੋ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਯਕੀਨੀ ਬਣਾਈ ਜਾ ਸਕੇ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...