Punjabi Khabarsaar
ਮੁਕਤਸਰ

Giddarbaha by-election:ਹਰਸਿਮਰਤ ਨੇ ਹਲਕੇ ਦੇ ਲੋਕਾਂ ਨੂੰ ਮੁੜ ਬਾਦਲ ਪਰਿਵਾਰ ਨੂੰ ਮੌਕਾ ਦੇਣ ਦੀ ਕੀਤੀ ਅਪੀਲ

ਗਿੱਦੜਬਾਹਾ, 7 ਅਕਤੂਬਰ:  Giddarbaha by-election: ਆਗਾਮੀ ਸਮੇਂ ਦੌਰਾਨ ਗਿੱਦੜਬਾਹਾ ਦੀ ਹੋਣ ਜਾ ਰਹੀ ਉਪ ਚੋਣ ’ਚ ਅਕਾਲੀ ਆਗੂ ਡਿੰਪੀ ਢਿੱਲੋਂ ਦੇ ਪਾਰਟੀ ਛੱਡਣ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਦੇ ਮੁੜ ਚੋਣ ਲੜਣ ਦੀਆਂ ਚਰਚਾਵਾਂ ਸ਼ੁਰੂ ਹੋ ਗਈਆਂ ਹਨ। ਹਾਲਾਂਕਿ ਸ: ਬਾਦਲ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਤਨਖ਼ਾਹੀਆ ਕਰਾਰ ਦੇਣ ਤੋਂ ਬਾਅਦ ਸਿਆਸਤ ਤੇ ਸਮਾਜਿਕ ਜੀਵਨ ਤੋਂ ਕਿਨਾਰਾ ਕਰੀ ਬੈਠੇ ਹਨ ਪ੍ਰੰਤੂ ਉਨ੍ਹਾਂ ਦੀ ਗੈਰ ਹਾਜ਼ਰੀ ’ਚ ਬਠਿੰਡਾ ਤੋਂ ਐਮ.ਪੀ ਹਰਸਿਮਰਤ ਕੌਰ ਬਾਦਲ ਇਸ ਹਲਕੇ ਵਿਚ ਪੂਰੀ ਤਰ੍ਹਾਂ ਡਟੇ ਹੋਏ ਹਨ। ਅੱਜ ਵੀ ਬੀਬੀ ਬਾਦਲ ਵੱਲੋਂ ਗਿੱਦੜਬਾਹਾ ਹਲਕੇ ਦਾ ਦੌਰਾ ਕੀਤਾ ਤੇ ਇਸ ਦੌਰਾਨ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਿਧਾਨ ਸਭਾ ਹਲਕੇ ਦਾ ਮੁਹਾਂਦਰਾ ਬਦਲਣ ਲਈ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੇ ਪਰਿਵਾਰ ਨੂੰ ਇਕ ਮੌਕਾ ਦਿੱਤਾ ਜਾਵੇ।

ਇਹ ਵੀ ਪੜ੍ਹੋ:ਕਾਂਗਰਸ ਦੀ ਮਹਿਲਾ ਆਗੂ ’ਤੇ ਪਤੀ ਨੂੰ ਹੀ ‘ਬੰਧਕ’ਬਣਾਉਣ ਦੇ ਦੋਸ਼, ਪੁਲਿਸ ਨੇ ਪਤੀ ਨੂੰ ਛੁਡਵਾਇਆ

ਸ੍ਰੀਮਤੀ ਬਾਦਲ ਨੇ ਕਿਹਾ ਕਿ ਸਾਡਾ ਪਰਿਵਾਰ ਸਰਦਾਰ ਬਾਦਲ ਦੇ ਵੇਲੇ ਹੋਏ ਵਿਕਾਸ ਦੇ ਯੁੱਗ ਨੂੰ ਵਾਪਸ ਲਿਆਉਣ ਲਈ ਦ੍ਰਿੜ੍ਹ ਸੰਕਲਪ ਹੈ। ਜਿਕਰਯੋਗ ਹੈ ਕਿ ਮਰਹੂਮ ਸ: ਬਾਦਲ ਨੇ ਗਿੱਦੜਬਾਹਾ ਹਲਕੇ ਤੋਂ ਹੀ ਆਪਣਾ ਸਿਆਸੀ ਸਫ਼ਰ ਸ਼ੁਰੂ ਕੀਤਾ ਸੀ ਤੇ ਉਨ੍ਹਾਂ ਤੋਂ ਬਾਅਦ ਇਸ ਹਲਕੇ ਦੀ ਕਮਾਂਡ ਮਨਪ੍ਰੀਤ ਬਾਦਲ ਨੇ ਸੰਭਾਲੀ ਸੀ ਪ੍ਰੰਤੂ ਉਹਨਾਂ ਵੱਲੋਂ ਅਲੱਗ ਤੋਂ ਪਾਰਟੀ ਬਣਾਉਣ ਕਾਰਨ ਇਹ ਹਲਕਾ ਕਾਂਗਰਸ ਦੇ ਕੋਲ ਚਲਾ ਗਿਆ ਤੇ ਪਿਛਲੇ ਤਿੰਨ ਪਲਾਨਾਂ ਤੋਂ ਇੱਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜਿੱਤਦੇ ਆ ਰਹੇ ਹਨ। ਹੁਣ ਸ: ਵੜਿੰਗ ਦੇ ਲੁਧਿਆਣਾ ਤੋਂ ਐਮ.ਪੀ ਚੁਣੇ ਜਾਣ ਕਾਰਨ ਇਹ ਹਲਕਾ ਖ਼ਾਲੀ ਹੋ ਗਿਆ ਹੈ। ਮਨਪ੍ਰੀਤ ਬਾਦਲ ਭਾਜਪਾ ਵੱਲੌਂ ਇਸ ਹਲਕੇ ਤੋਂ ਚੋਣ ਲੜਣ ਦੀਆਂ ਤਿਆਰੀਆਂ ਕਰ ਰਹੇ ਹਨ ਤੇ ਅਕਾਲੀ ਦਲ ਦਾ ਮਜਬੂਤ ਉਮੀਦਵਾਰ ਡਿੰਪੀ ਢਿੱਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਿਆ ਹੈ।

ਇਹ ਵੀ ਪੜ੍ਹੋ:ਆਪ ਆਗੂ ਦਾ ਦਿਨ-ਦਿਹਾੜੇ ਗੋ+ਲੀਆਂ ਮਾਰ ਕੀਤਾ ਕਤ+ਲ

ਜਦਕਿ ਕਾਂਗਰਸ ਵੱਲੋਂ ਬੀਬੀ ਅੰਮ੍ਰਿਤਾ ਵੜਿੰਗ ਦੇ ਚੌਣ ਲੜਣ ਦੀ ਪੂਰੀ ਸੰਭਾਵਨਾ ਹੈ। ਅਜਿਹੇ ਹਾਲਾਤਾਂ ਵਿਚ ਅਕਾਲੀ ਦਲ ਕੋਲ ਆਪਣੇ ਘਰੋਗੀ ਹਲਕੇ ਵਿਚ ਖੁਦ ਸੁਖਬੀਰ ਸਿੰਘ ਬਾਦਲ ਤੋਂ ਮਜਬੂਤ ਉਮੀਦਵਾਰ ਕੋਈ ਨਹੀਂ ਹੈ। ਸਿਆਸੀ ਮਾਹਰਾਂ ਮੁਤਾਬਕ ਜੇਕਰ ਉਪ ਚੌਣ ਦੇ ਐਲਾਨ ਤੱਕ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਖਬੀਰ ਸਜ਼ਾ ਭੁਗਤ ਲੈਂਦੇ ਹਨ ਤਾਂ ਉਹਨਾਂ ਦੇ ਹੀ ਇਸ ਹਲਕੇ ਤੋਂ ਚੋਣ ਲੜਣ ਦੀ ਚਰਚਾ ਹੈ। ਅਜਿਹੇ ਸਿਆਸੀ ਹਾਲਾਤ ਵਿਚ ਇੱਥੇ ਗਹਿਗੱਚ ਮੁਕਾਬਲਾ ਹੋਣ ਦੀ ਪੂਰੀ ਉਮੀਦ ਹੈ। ਉਧਰ ਬੀਬੀ ਬਾਦਲ ਨੇ ਕਿਹਾ ਕਿ ਉਹਨਾਂ ਨੂੰ ਆਉਂਦੀ ਜ਼ਿਮਨੀ ਚੋਣ ਲਈ ਪਾਰਟੀ ਦੀ ਮੁਹਿੰਮ ਦੀ ਅਗਵਾਈ ਕਰਨ ਦਾ ਮੌਕਾ ਮਿਲਿਆ ਹੈ। ਇਸ ਸਦਕਾ ਮੈਨੂੰ ਮੌਕਾ ਮਿਲਿਆ ਕਿ ਮੈਂ ਨਾ ਸਿਰਫ ਤੁਹਾਡੇ ਵਿਚ ਆਈ ਹਾਂ ਬਲਕਿ ਸਿੱਧੇ ਤੁਹਾਡੇ ਨਾਲ ਰਾਬਤਾ ਕਰ ਕੇ ਤੁਹਾਨੂੰ ਮੁਸ਼ਕਿਲ ਜਾਣ ਸਕਾਂਗੀ।

ਇਹ ਵੀ ਪੜ੍ਹੋ:Bhagwant Mann ਦੀ ਅਪੀਲ ਦਾ ਅਸਰ: ਜੱਦੀ ਪਿੰਡ ‘ਸਤੌਜ’ ਵਿਚ ਹੋਈ ਸਰਬਸੰਮਤੀ

ਉਹਨਾਂ ਕਿਹਾ ਕਿ ਮੈਂ ਹੈਰਾਨ ਹਾਂ ਕਿ ਇਹ ਹਲਕਾ ਜਿਸਦੀ ਪ੍ਰਤੀਨਿਧਤਾ ਪਿਛਲੀ ਸਰਕਾਰ ਵਿਚ ਮੰਤਰੀ ਰਹਿਣ ਦੇ ਬਾਵਜੂਦ ਸ਼ਹਿਰ ਵਿਚ ਸੀਵਰੇਜ ਪ੍ਰਣਾਲੀ ਦਾ ਬੁਰਾ ਹਾਲ ਹੈ। ਬਠਿੰਡਾ ਦੇ ਐਮ ਪੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਹਲਕਾ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਵਿਰਾਸਤ ਨਾਲ ਜੁੜਿਆ ਹੋਇਆ ਹੈ। ਸਾਬਕਾ ਕੇਂਦਰੀ ਮੰਤਰੀ ਨੇ ਕਿਹਾ ਕਿ ਸਮਾਂ ਆ ਗਿਆ ਹੈ ਕਿ ਕਾਂਗਰਸ ਤੇ ਆਪ ਦੋਵਾਂ ਨੂੰ ਸਬਕ ਸਿਖਾਇਆ ਜਾਵੇ। ਇਹਨਾਂ ਦੋਵਾਂ ਪਾਰਟੀਆਂ ਨੇ ਸੱਤਾ ਦੀ ਲਾਲਸਾ ਵਾਸਤੇ ਅਕਾਲੀ ਦਲ ਨੂੰ ਬਦਨਾਮ ਕੀਤਾ। ਮੁੱਖ ਮੰਤਰੀ ਭਗਵੰਤ ਮਾਨ ਦੀ ਗੱਲ ਕਰਦਿਆਂ ਬੀਬੀ ਬਾਦਲ ਨੇ ਕਿਹਾ ਕਿ ਸ: ਮਾਨ ਇਕ ਨਾਂ ਦੇ ਮੁੱਖ ਮੰਤਰੀ ਰਹਿ ਗਏ ਹਨ ਤੇ ਉਹਨਾਂ ਤੋਂ ਸਾਰੀਆਂ ਤਾਕਤਾਂ ਖੋਹ ਲਈਆਂ ਗਈਆਂ ਹਨ।

 

Related posts

ਬੇਮੌਸਮੀ ਬਾਰਸ ਨੇ ਨਰਮਾ ਪੱਟੀ ਦੇ ਕਿਸਾਨਾਂ ਦੇ ਸਾਹ ਸੂਤੇ

punjabusernewssite

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਤੇਲ ਅਤੇ ਬਿਜਲੀ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਡੀਸੀ ਨੂੰ ਮੰਗ ਪੱਤਰ ਸੌਂਪਿਆ

punjabusernewssite

ਪਿੰਡ ਫਕਰਸਰ ਵੱਲੋਂ ਕਰਵਾਇਆ ਗਿਆ ਕਬੱਡੀ ਟੂਰਨਾਮੈਂਟ

punjabusernewssite