Punjabi Khabarsaar
ਚੰਡੀਗੜ੍ਹ

ਅਕਾਲੀ ਦਲ ਦਾ ਵਫ਼ਦ ਮੁੜ ਚੋਣ ਕਮਿਸ਼ਨ ਨੂੰ ਮਿਲਿਆ,ਸਾਰੇ ਬੂਥਾਂ ’ਤੇ ਆਬਜ਼ਰਵਰਾਂ ਦੀ ਤਾਇਨਾਤੀ ਤੇ ਵੀਡੀਓਗ੍ਰਾਫੀ ਦੀ ਕੀਤੀ ਮੰਗ

ਚੰਡੀਗੜ੍ਹ, 7 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੜ ਸੂਬਾਈ ਚੋਣ ਕਮਿਸ਼ਨ ਨੂੰ ਮਿਲਦਿਆਂ ਸੱਤਾਧਾਰੀ ਉਪਰ ਪੰਚਾਇਤ ਚੋਣ ਪ੍ਰਕਿਰਿਆ ’ਤੇ ਦਖ਼ਲਅੰਦਾਜ਼ੀ ਕਰਨ ਦੇ ਦੋਸ਼ ਲਗਾਉਂਦਿਆਂ ਮੰਗ ਕੀਤੀ ਕਿ ਜਿਹੜੇ ਵਿਰੋਧੀ ਧਿਰ ਦੇ ਉਮੀਦਵਾਰਾਂ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਰੋਕਿਆ ਗਿਆ ਤੇ ਜਿਹਨਾਂ ਦੇ ਦਸਤਾਵੇਜ਼ ਠੀਕ ਹੋਣ ਦੇ ਬਾਵਜੂਦ ਵੀ ਨਾਮਜ਼ਦਗੀ ਪੱਤਰ ਰੱਦ ਕੀਤੇ ਗਏ, ਉਹਨਾਂ ਨੂੰ ਨਿਆਂ ਦਿੱਤਾ ਜਾਵੇ। ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਵਾਲੇ ਵਫਦ ਜਿਸ ਵਿਚ ਐਨ ਕੇ ਸ਼ਰਮਾ, ਅਰਸ਼ਦੀਪ ਕਲੇਰ, ਹਰਜੀਤ ਭੁੱਲਰ ਤੇ ਐਸ ਐਸ ਵੱਲਾਹ ਵੀ ਸ਼ਾਮਲ ਸਨ, ਨੇ ਸੂਬਾਈ ਚੋਣ ਕਮਿਸ਼ਨਰ ਰਾਜ ਕਮਲ ਚੌਧਰੀ ਨੂੰ ਇਕ ਵਿਸਥਾਰਿਤ ਮੰਗ ਪੱਤਰ ਵੀ ਸੌਂਪਿਆ ਜਿਸ ਵਿਚ ਦੱਸਿਆ ਗਿਆ ਕਿ ਕਿਵੇਂ ਵਿਰੋਧੀ ਧਿਰ ਦੇ ਉਮੀਦਵਾਰਾਂ ਦਾ ਪੰਚਾਇਤ ਚੋਣਾਂ ਲੜਨ ਦਾ ਅਧਿਕਾ ਖੋਹਿਆ ਗਿਆ।

ਇਹ ਵੀ ਪੜ੍ਹੋ:Giddarbaha by-election:ਹਰਸਿਮਰਤ ਨੇ ਹਲਕੇ ਦੇ ਲੋਕਾਂ ਨੂੰ ਮੁੜ ਬਾਦਲ ਪਰਿਵਾਰ ਨੂੰ ਮੌਕਾ ਦੇਣ ਦੀ ਕੀਤੀ ਅਪੀਲ

ਪਾਰਟੀ ਨੇ ਇਹ ਵੀ ਮੰਗ ਕੀਤੀ ਕਿ ਸਾਰੇ ਜ਼ਿਲਿ੍ਹਆਂ ਵਿਚ ਸੀਨੀਅਰ ਅਫਸਰਾਂ ਨੂੰ ਆਬਜ਼ਰਵਰ ਵਜੋਂ ਤਾਇਨਾਤ ਕੀਤਾ ਜਾਵੇ ਅਤੇ ਸਾਰੇ ਬੂਥਾਂ ’ਤੇ ਸਮੁੱਚੀ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਕਰਵਾਈ ਜਾਵੇ ਅਤੇ ਉਹਨਾਂ ਸਰਕਾਰੀ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇ ਜੋ ਆਪਣਾ ਸੰਵਿਧਾਨਕ ਫਰਜ਼ ਨਿਭਾਉਣ ਵਿਚ ਨਾਕਾਮ ਰਹੇ ਹਨ ਅਤੇ ਆਪ ਮੰਤਰੀਆਂ ਤੇ ਵਿਧਾਇਕਾਂ ਦੇ ਚਹੇਤਿਆਂ ਵਜੋਂ ਕੰਮ ਕਰਦੇ ਰਹੇ ਹਨ।ਵੇਰਵੇ ਸਾਂਝੇ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਪਾਰਟੀ ਦੀ ਅਪੀਲ ’ਤੇ ਸੈਂਕੜੇ ਉਮੀਦਵਾਰ ਜਿਹਨਾਂ ਦੇ ਨਾਮਜ਼ਦਗੀ ਪੱਤਰ ਜਾਂ ਤਾਂ ਰੱਦ ਕਰ ਦਿੱਤੇ ਗਏ ਜਾਂ ਫਿਰ ਆਨੇ ਬਹਾਨੇ ਜਿਹਨਾਂ ਨੂੰ ਚੋਣ ਲੜਨ ਤੋਂ ਰੋਕਿਆ ਗਿਆ, ਨੇ ਆਪਣੀਆਂ ਸ਼ਿਕਾਇਤਾਂ ਦੇ ਨਾਲ ਪਾਰਟੀ ਦੇ ਲੀਗਲ ਸੈਲ ਨਾਲ ਸੰਪਰਕ ਕੀਤਾ। ਉਹਨਾਂ ਨੇ ਇਹ ਸਾਰੀਆਂ ਸ਼ਿਕਾਇਤਾਂ ਸੂਬਾਈ ਚੋਣ ਕਮਿਸ਼ਨ ਨੂੰ ਭੇਜ ਦਿੱਤੀਆਂ ਹਨ।

 

Related posts

1 ਨਵੰਬਰ ਨੂੰ ਹੋਣ ਵਾਲੀ ਡਿਬੇਟ ਦਾ CM ਮਾਨ ਨੇ ਰੱਖਿਆ ਨਾਂਅ “ ਮੈਂ ਪੰਜਾਬ ਬੋਲਦਾ ਹਾਂ “

punjabusernewssite

ਓਲੰਪਿਕ ਵਿੱਚ ਭਾਰਤੀ ਖਿਡਾਰੀਆਂ ਦੇ ਹਿੱਤ ਮਹਿਫੂਜ਼ ਰੱਖਣ ’ਚ ਨਾਕਾਮ ਸਿੱਧ ਹੋਈ ਕੇਂਦਰ ਸਰਕਾਰ-ਮੁੱਖ ਮੰਤਰੀ ਵੱਲੋਂ ਸਖ਼ਤ ਅਲੋਚਨਾ

punjabusernewssite

ਡਾ. ਬਲਜੀਤ ਕੌਰ ਵੱਲੋਂ ਸੂਬੇ ਵਿੱਚ ਅਨੁਸੂਚਿਤ ਜਾਤੀਆਂ ਬੈਕਲਾਗ ਨੂੰ ਪਹਿਲ ਦੇ ਅਧਾਰ ਤੇ ਭਰਨ ਦੇ ਹੁਕਮ

punjabusernewssite