ਬਠਿੰਡਾ, 8 ਅਕਤੂਬਰ : ਪਿਛਲੇ ਦਿਨੀਂ ਵਿਛੋੜਾ ਦੇ ਗਏ ਉੱਘੇ ਕਿਸਾਨ ਆਗੂ ਕੁਲਵੰਤ ਰਾਏ ਨੂੰ ਅੱਜ ਉਨ੍ਹਾਂ ਦੇ ਜੱਦੀ ਪਿੰਡ ਰਾਏਕੇ ਕਲਾਂ ਵਿਖੇ ਕਿਸਾਨਾਂ ਮਜਦੂਰਾਂ ਤੇ ਆਮ ਲੋਕਾਂ ਵੱਲੋਂ ਸ਼ਰਧਾਂਜਲੀ ਭੇਂਟ ਕੀਤੀ ਗਈ। ਭੋਗ ਉਪਰੰਤ ਬੀਕੇਯੂ ( ਏਕਤਾ ਉਗਰਾਹਾਂ) ਦੀ ਜ਼ਿਲ੍ਹਾ ਕਮੇਟੀ ਵੱਲੋਂ ਸ਼ਰਧਾਂਜਲੀ ਸਮਾਗਮ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ’ਚ ਜੁੜੇ ਕਿਸਾਨਾਂ, ਮਜ਼ਦੂਰਾਂ ਤੇ ਔਰਤਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕੁਲਵੰਤ ਰਾਏ ਨੂੰ ਸੂਝਵਾਨ , ਸਿਦਕਵਾਨ ਤੇ ਦੂਰਦਰਸ਼ੀ ਆਗੂ ਕਰਾਰ ਦਿੱਤਾ। ਉਹਨਾਂ ਆਖਿਆ ਕਿ ਅੱਜ਼ ਜਦੋਂ ਸਰਕਾਰਾਂ ਦੀਆਂ ਸਾਮਰਾਜ , ਕਾਰਪੋਰੇਟ ਘਰਾਣਿਆਂ ਅਤੇ ਜਗੀਰਦਾਰਾਂ ਤੇ ਸੂਦਖੋਰਾਂ ਪੱਖੀ ਨੀਤੀਆਂ ਦੀ ਬਦੌਲਤ ਖੇਤੀ ਖੇਤਰ ਡੂੰਘੇ ਸੰਕਟ ਦਾ ਸਾਹਮਣਾ ਕਰ ਰਿਹਾ ਹੈ ਤਾਂ ਅਜਿਹੇ ਮੌਕੇ ਕੁਲਵੰਤ ਰਾਏ ਵਰਗੇ ਆਗੂ ਦਾ ਵਿਛੋੜਾ ਜਥੇਬੰਦੀ ਲਈ ਵੱਡਾ ਘਾਟਾ ਹੈ।
ਇਹ ਵੀ ਪੜੋ: ਹਰਿਆਣਾ ’ਚ ਭਾਜਪਾ ਨੇ ਰਚਿਆ ਇਤਿਹਾਸ, ਚੋਣ ਸਰਵੇਖਣਾਂ ਦੇ ਉਲਟ ਤੀਜ਼ੀ ਵਾਰ ਬਣੀ ਸਰਕਾਰ
ਉਹਨਾਂ ਕਿਸਾਨ ਆਗੂ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਜਥੇਬੰਦੀ ਵਲੋਂ ਉਹਨਾਂ ਦਾ ਡਟਵਾਂ ਸਾਥ ਦੇਣ ਦਾ ਭਰੋਸਾ ਦਿੱਤਾ। ਇਸ ਮੌਕੇ ਸ਼ਰਧਾਂਜਲੀ ਸਮਾਗਮ ਨੂੰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਜ਼ਿਲ੍ਹਾ ਜਨਰਲ ਸਕੱਤਰ ਹਰਜਿੰਦਰ ਸਿੰਘ ਬੱਗੀ, ਮਹਿਲਾ ਕਿਸਾਨ ਆਗੂ ਹਰਿੰਦਰ ਬਿੰਦੂ ਤੇ ਬਲਾਕ ਸੰਗਤ ਦੇ ਸੀਨੀਅਰ ਮੀਤ ਪ੍ਰਧਾਨ ਰਾਮ ਸਿੰਘ ਕੋਟਗੁਰੂ ਤੋਂ ਇਲਾਵਾ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਲਛਮਣ ਸਿੰਘ ਸੇਵੇਵਾਲਾ,ਲੋਕ ਮੋਰਚਾ ਪੰਜਾਬ ਦੇ ਜਨਰਲ ਸਕੱਤਰ ਜਗਮੇਲ ਸਿੰਘ, ਨੌਜਵਾਨ ਭਾਰਤ ਸਭਾ ਦੇ ਆਗੂ ਜਸਕਰਨ ਸਿੰਘ ਕੋਟਗੁਰੂ,ਬੀਕੇਯੂ ਏਕਤਾ ਡਕੌਂਦਾ ਧਨੇਰ ਦੇ ਜ਼ਿਲ੍ਹਾ ਪ੍ਰਧਾਨ ਹਰਵਿੰਦਰ ਸਿੰਘ ਕੋਟਲੀ ਨੇ ਸੰਬੋਧਨ ਕਰਦਿਆਂ ਕਿਸਾਨ ਆਗੂ ਕੁਲਵੰਤ ਰਾਏ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ। ਸ਼ਰਧਾਂਜਲੀ ਸਮਾਗਮ ਦੌਰਾਨ ਉੱਘੇ ਕਿਸਾਨ ਆਗੂ ਝੰਡਾ ਸਿੰਘ ਜੇਠੂਕੇ, ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸਾਬਕਾ ਆਗੂ ਪ੍ਰਕਾਸ਼ ਚੰਦ ਚੰਨੂੰ,
ਇਹ ਵੀ ਪੜੋ: ਗਿੱਦੜਬਾਹਾ ’ਚ 29 ਉਮੀਦਵਾਰਾਂ ਦੇ ਕਾਗਜ਼ ਰੱਦ ਕਰਨ ਵਿਰੁਧ ਰਾਜਾ ਵੜਿੰਗ ਨੇ ਖੋਲਿਆ ਸਰਕਾਰ ਵਿਰੁਧ ਮੋਰਚਾ
ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੇ ਆਗੂ ਜਸਵਿੰਦਰ ਸਿੰਘ, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਜਗਰੂਪ ਸਿੰਘ ਲਹਿਰਾ ਤੇ ਸਵਰਨ ਸਿੰਘ ਭੰਗੂ ਅਤੇ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਲੰਬੀ ਦੇ ਆਗੂ ਮਨਜਿੰਦਰ ਸਿੰਘ ਸਰਾਂ ਤੋਂ ਇਲਾਵਾ ਬੀਕੇਯੂ ਏਕਤਾ ਉਗਰਾਹਾਂ ਦੀ ਹਰਿਆਣਾ ਕਮੇਟੀ ਦੇ ਆਗੂ ਭੋਲਾ ਸਿੰਘ , ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰਧਾਨ ਗੁਰਭੇਜ ਸਿੰਘ, ਜ਼ਿਲ੍ਹਾ ਮਾਨਸਾ ਦੇ ਪ੍ਰਧਾਨ ਰਾਮ ਸਿੰਘ ਭੈਣੀਬਾਘਾ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਹਰਬੰਸ ਸਿੰਘ ਕੋਟਲੀ , ਸੰਗਤ ਬਲਾਕ ਦੇ ਆਗੂ ਅਜੇਪਾਲ ਸਿੰਘ ਘੁੱਦਾ, ਜ਼ਿਲ੍ਹਾ ਆਗੂ ਬਸੰਤ ਸਿੰਘ ਕੋਠਾਗੁਰੂ , ਜਗਸੀਰ ਸਿੰਘ ਝੁੰਬਾ ਤੇ ਜਗਦੇਵ ਸਿੰਘ ਜੋਗੇਵਾਲਾ ਸਮੇਤ ਵੱਖ ਵੱਖ ਜ਼ਿਲਿ੍ਹਆਂ ਦੇ ਆਗੂ ਵਰਕਰ ਵੱਡੀ ਗਿਣਤੀ ’ਚ ਮੌਜੂਦ ਸਨ। ਇਸ ਮੌਕੇ ਵਿਛੜੇ ਕਿਸਾਨ ਆਗੂ ਕੁਲਵੰਤ ਰਾਏ ਦੇ ਪਰਿਵਾਰ ਵੱਲੋਂ ਬੀਕੇਯੂ ਏਕਤਾ ਉਗਰਾਹਾਂ ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੂੰ 15 ਹਜ਼ਾਰ ਰੁਪਏ ਦੀ ਸਹਾਇਤਾ ਦੇ ਕੇ ਜਥੇਬੰਦੀਆਂ ਦੀ ਮਜ਼ਬੂਤੀ ਲਈ ਯੋਗਦਾਨ ਪਾਉਂਦੇ ਰਹਿਣ ਦਾ ਭਰੋਸਾ ਦਿੱਤਾ।
Share the post "ਕਿਸਾਨ ਆਗੂ ਕੁਲਵੰਤ ਰਾਏ ਨੂੰ ਸੈਕੜੇ ਕਿਸਾਨਾਂ-ਮਜਦੂਰਾਂ ਤੇ ਹੋਰਨਾਂ ਨੇ ਭੇਂਟ ਕੀਤੀ ਸ਼ਰਧਾਂਜਲੀ"