ਰਾਸਟਰਪਤੀ, ਗ੍ਰਹਿ ਮੰਤਰੀ, ਰੱਖਿਆ ਮੰਤਰੀ ਤੇ ਭਾਜਪਾ ਦੇ ਕੌਮੀ ਪ੍ਰਧਾਨ ਨੂੰ ਵੀ ਮਿਲੇ
ਨਵੀਂ ਦਿੱਲੀ, 9 ਅਕਤੂਬਰ: ਹਰਿਆਣਾ ਦੇ ਵਿਚ ਲਗਾਤਾਰ ਤੀਜੀ ਵਾਰ ਭਾਰਤੀ ਜਨਤਾ ਪਾਰਟੀ ਨੂੰ ਮਿਲੀ ਇਤਿਹਾਸਕ ਜਿੱਤ ਤੋਂ ਬਾਅਦ ਅੱਜ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਿੱਲੀ ਪੁੱਜੇ। ਉਨ੍ਹਾਂ ਦੇ ਨਾਲ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਹੋਰ ਆਗੂ ਵੀ ਸਨ।
ਇਹ ਵੀ ਪੜੋ:Big News:ਪੰਜਾਬ ਸਰਕਾਰ ਨੇ ਚੋਟੀ ਦੇ ਅਧਿਕਾਰੀ ਬਦਲੇ, ਹੁਣ KAP Sinha ਹੋਣਗੇ ਪੰਜਾਬ ਦੇ ਨਵੇਂ Chief Sec
ਇਸ ਦੌਰਾਨ ਸ਼੍ਰੀ ਸੈਣੀ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸਟਰਪਤੀ ਦੁਰਪਤੀ ਮੁਰਮੂ, ਗ੍ਰਹਿ ਮੰਤਰੀ ਅਮਿਤ ਸ਼ਾਹ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਨਾਲ ਮੁਲਾਕਾਤ ਕੀਤੀ ਗਈ।
ਇਹ ਵੀ ਪੜੋ:ਅਕਾਲੀ ਦਲ ਵੱਲੋਂ ਪੰਚਾਇਤ ਚੋਣਾਂ ਵਿਚ ਧਾਂਦਲੀਆਂ ਨੂੰ ਲੈ ਕੇ ਹਾਈ ਕੋਰਟ ’ਚ 25 ਪਟੀਸ਼ਨਾਂ ਦਾਇਰ
ਇਸ ਮੁਲਾਕਾਤ ਦੌਰਾਨ ਜਿੱਥੇ ਮੁੱਖ ਮੰਤਰੀ ਨੇ ਇੰਨ੍ਹਾਂ ਨੇਤਾਵਾਂ ਨੂੰ ਭਾਜਪਾ ਦੀ ਜਿੱਤ ਲਈ ਵਧਾਈ ਦਿੱਤੀ, ਉਥੇ ਅਸ਼ੀਰਵਾਦ ਵੀ ਲਿਆ। ਪਾਰਟੀ ਵੱਲੋਂ ਪਹਿਲਾਂ ਹੀ ਇਹ ਚੋਣਾਂ ਨਾਇਬ ਸਿੰਘ ਸੈਣੀ ਨੂੰ ਚਿਹਰਾ ਬਣਾ ਕੇ ਲੜੀਆਂ ਗਈਆਂ ਸਨ, ਜਿਸਦੇ ਚੱਲਦੇ ਉਨ੍ਹਾਂ ਦਾ ਮੁੱਖ ਮੰਤਰੀ ਬਣਨਾ ਤੈਅ ਹੈ।
Share the post "ਹਰਿਆਣਾ ’ਚ ਤੀਜੀ ਵਾਰ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ ਕੀਤੀ ਪ੍ਰਧਾਨ ਮੰਤਰੀ ਤੇ ਹੋਰਨਾਂ ਨਾਲ ਮੁਲਾਕਾਤ"