Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਅਮ੍ਰਿਤਸਰ

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼

51 Views

5 ਕਿਲੋ ਹੈਰੋਇਨ, 3.95 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਕਾਬੂ
ਅੰਮ੍ਰਿਤਸਰ, 9 ਅਕਤੂਬਰ:ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 5 ਕਿਲੋ ਹੈਰੋਇਨ ਅਤੇ 3.95 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਵਾਸੀ ਪਿੰਡ ਰੋੜਾਂਵਾਲੀ, ਜ਼ਿਲ੍ਹਾ ਅੰਮ੍ਰਿਤਸਰ ਅਤੇ ਜੋਤਾ ਸਿੰਘ ਵਾਸੀ ਪਿੰਡ ਚੜਤੇਵਾਲੀ, ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ

ਇਹ ਵੀ ਪੜੋ: ਡੀ.ਐਸ.ਪੀ.ਪਾਤੜਾਂ ਦੇ ਨਾਂ ’ਤੇ 25000 ਰੁਪਏ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਵੱਲੋਂ ਕਾਬੂ

ਕਿ ਮੁਲਜ਼ਮ ਜੋਤਾ ਸਿੰਘ ਅਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਕਿਸਤਾਨ ਅਧਾਰਿਤ ਨਸ਼ਾ ਤਸਕਰਾਂ, ਜੋ ਸਰਹੱਦ ਪਾਰੋਂ ਡਰੋਨ ਜ਼ਰੀਏ ਨਸ਼ਿਆਂ ਦੀ ਸਪਲਾਈ ਕਰਦੇ ਹਨ, ਦੇ ਸਿੱਧੇ ਸੰਪਰਕ ਵਿੱਚ ਹਨ। ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਦੀ ਤਕਨੀਕੀ ਢੰਗ ਨਾਲ ਜਾਂਚ ਕੀਤੀ ਗਈ ਸੀ ਅਤੇ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਜਾਂਚ ਜਾਰੀ ਹੈ।ਇਸ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਥਾਣਾ ਛੇਹਰਟਾ ਦੀਆਂ ਟੀਮਾਂ ਨੂੰ ਭਰੋਸੇਯੋਗ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀਆਂ ਨੇ ਸਰਹੱਦ ਪਾਰੋਂ ਡਰੋਨ ਰਾਹੀਂ ਸੁੱਟੀ ਗਈ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਪ੍ਰਾਪਤ ਕੀਤੀ ਹੈ ਅਤੇ ਇਸ ਖੇਪ ਨੂੰ ਉਕਤ ਵਿਅਕਤੀਆਂ ਨੇ ਨਿਊ ਅਜਨਾਲਾ ਕਲੋਨੀ ਸਥਿਤ ਆਪਣੇ ਘਰ ਵਿੱਚ ਛੁਪਾ ਦਿੱਤਾ ਹੈ।

ਇਹ ਵੀ ਪੜੋ: ਹਰਿਆਣਾ ਦੀ ਹਾਰ ’ਤੇ ਰਾਹੁਲ ਗਾਂਧੀ ਦਾ ਬਿਆਨ ਆਇਆ ਸਾਹਮਣੇ, ਦੇਖੋ ਕੀ ਕਿਹਾ!

ਇਸ ਸੂਚਨਾ ‘ਤੇ ਤਰੁੰਤ ਕਾਰਵਾਈ ਕਰਦਿਆਂ ਡੀਸੀਪੀ ਸਿਟੀ ਅੰਮ੍ਰਿਤਸਰ ਅਭਿਮਨਿਊ ਰਾਣਾ ਅਤੇ ਏਸੀਪੀ ਵੈਸਟ ਸ਼ਿਵਦਰਸ਼ਨ ਸਿੰਘ ਦੀ ਅਗਵਾਈ ਵਿੱਚ ਥਾਣਾ ਛੇਹਰਟਾ ਅੰਮ੍ਰਿਤਸਰ ਦੀਆਂ ਪੁਲੀਸ ਟੀਮਾਂ ਨੇ ਜਾਲ ਵਿਛਾ ਕੇ ਮੁਲਜ਼ਮਾਂ ਨੂੰ ਨਿਊ ਅਜਨਾਲਾ ਕਲੋਨੀ ਵਿੱਚ ਸਥਿਤ ਘਰ ਵਿੱਚੋਂ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਸਵਿਫਟ ਕਾਰ ਅਤੇ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ।ਸੀਪੀ ਨੇ ਦੱਸਿਆ ਕਿ ਮੁਲਜ਼ਮ ਆਪਣੇ ਘਰ ਦੀ ਵਰਤੋਂ ਸੁਰੱਖਿਅਤ ਛੁਪਣਗਾਹ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਲਈ ਕਰਦੇ ਸਨ। ਉਨ੍ਹਾਂ ਅੱਗੇ ਕਿਹਾ ਕਿ ਪਾਕਿਸਤਾਨ ਅਧਾਰਿਤ ਨਸ਼ਾ ਤਸਕਰ ਅਤੇ ਉਨ੍ਹਾਂ ਵਿਅਕਤੀਆਂ ਜਿਨ੍ਹਾਂ ਨੂੰ ਗ੍ਰਿਫ਼ਤਾਰ ਕੀਤੇ ਉਕਤ ਵਿਅਕਤੀ ਨਸ਼ੇ ਦੀ ਖੇਪ ਪਹੁੰਚਾਉਣ ਵਾਲੇ ਸਨ, ਦੀ ਪਛਾਣ ਕਰਨ ਦੀ ਜਾਂਚ ਕੀਤੀ ਜਾ ਰਹੀ ਹੈ।ਇਸ ਸਬੰਧੀ ਐਫਆਈਆਰ ਨੰਬਰ 183, ਮਿਤੀ 08/10/2024 ਨੂੰ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21-ਸੀ ਅਧੀਨ ਥਾਣਾ ਛੇਹਰਟਾ, ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

 

Related posts

ਹਰਿਆਣਾ ’ਚ ਮੁੱਖ ਮੰਤਰੀ ਦੀ ਆਮਦ ਤੋਂ ਪਹਿਲਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਅਸਥਾਨ ਦੀ ਚੈਕਿੰਗ ਕਰਨਾ ਨਿੰਦਣਯੋਗ -ਐਡਵੋਕੇਟ ਧਾਮੀ

punjabusernewssite

ਸੁਖਬੀਰ ਬਾਦਲ ਤੋਂ ਬਾਅਦ ਪ੍ਰਧਾਨ ਧਾਮੀ ਨੇ ਭਾਜਪਾ ਤੇ ਆਰਐਸਐਸ ਨੂੰ ਨਿਸ਼ਾਨੇ ’ਤੇ ਲਿਆ

punjabusernewssite

ਅਕਾਲੀ ਆਗੂ ਹੁਣ ਨਹੀਂ ਹੋ ਸਕਣਗੇ ਮਹਿਣੋ-ਮਹਿਣੀ, ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਆਇਆ ਇਹ ਫ਼ੁਰਮਾਨ

punjabusernewssite