Punjabi Khabarsaar
ਚੰਡੀਗੜ੍ਹ

ਬੈਕਫਿੰਕੋ ਚੇਅਰਮੈਨ ਸੰਦੀਪ ਸੈਣੀ ਵੱਲੋਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ਮੁਲਾਕਾਤ

ਚੰਡੀਗੜ੍ਹ, ਅਕਤੂਬਰ 9:ਬੈਕਫਿੰਕੋ (ਪੰਜਾਬ ਬੀ.ਸੀ. ਲੈਂਡ ਐਂਡ ਫਾਇਨੈਂਸ ਕਾਰਪੋਰੇਸ਼ਨ) ਦੇ ਚੇਅਰਮੈਨ ਸ੍ਰੀ ਸੰਦੀਪ ਸੈਣੀ ਵੱਲੋਂ ਅੱਜ ਚੰਡੀਗੜ੍ਹ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਤੇ ਬੈਕਫਿੰਕੋ ਵੱਲੋਂ ਸਮਾਜ ਦੇ ਪਿੱਛੜੇ ਵਰਗਾਂ, ਮਹਿਲਾਵਾਂ ਅਤੇ ਕਿਸਾਨਾਂ ਲਈ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤੇ ਵਿਚਾਰ-ਵਟਾਂਦਰਾ ਕੀਤਾ ਗਿਆ।

ਇਹ ਵੀ ਪੜੋ: ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼

ਸ੍ਰੀ ਸੈਣੀ ਨੇ ਮੰਤਰੀ ਨੂੰ ਦੱਸਿਆ ਕਿ ਬੈਕਫਿੰਕੋ ਦੇ ਯਤਨਾਂ ਨਾਲ ਹਜ਼ਾਰਾਂ ਕਿਸਾਨਾਂ, ਮਹਿਲਾਵਾਂ ਅਤੇ ਨੋਜਵਾਨਾਂ ਨੂੰ ਆਰਥਿਕ ਮਦਦ ਪ੍ਰਦਾਨ ਕਰਦੇ ਹੋਏ ਉਨ੍ਹਾਂ ਦੀ ਆਤਮਨਿਰਭਰਤਾ ਵਧਾਉਣ ਲਈ ਵੱਖ-ਵੱਖ ਤਕਨੀਕੀ ਅਤੇ ਫਾਇਨੈਂਸ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾ ਦੱਸਿਆ ਕਿ ਨਵੀਂਆਂ ਯੋਜਨਾਵਾਂ ਨੂੰ ਅਮਲ ਵਿੱਚ ਲਿਆਉਣ ਤੇ ਵੀ ਵਿਚਾਰ ਕੀਤਾ ਗਿਆ।ਇਸ ਮੌਕੇ ਮੰਤਰੀ ਡਾ. ਬਲਜੀਤ ਕੌਰ ਨੇ ਬੈਕਫਿੰਕੋ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਹਮੇਸ਼ਾਂ ਇਸ ਅਦਾਰੇ ਨੂੰ ਸਮਾਜ ਦੀ ਭਲਾਈ ਲਈ ਸਹਿਯੋਗ ਦੇਣ ਲਈ ਤਤਪਰ ਰਹੇਗੀ।

 

Related posts

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਬਿੱਟੂ ਦੀ ਸਰਕਾਰੀ ਰਿਹਾਇਸ਼ ਦੇ ਨੋ ਡਿਊ ਸਰਟੀਫਿਕੇਟ ਬਾਰੇ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਤੋਂ ਰਿਪੋਰਟ ਮੰਗੀ 

punjabusernewssite

ਲੋਕਸਭਾ ਚੋਣ ਦੀ ਤਿਆਰੀਆਂ ਨੁੰ ਲੈ ਕੇ ਡੀਜੀਪੀ ਵੱਲੋਂ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

punjabusernewssite

ਇਕ ਦਰਜਨ ਨਾਇਬ ਤਹਿਸੀਲਦਾਰਾਂ ਨੂੰ ਮਿਲੀ ਤਰੱਕੀ

punjabusernewssite