ਕੈਸੋ ਸਰਚ ਅਭਿਆਨ ਦਾ ਮੁੱਖ ਮੰਤਵ ਮਾੜੇ ਕੰਮ ਵਿਚ ਲੱਗੇ ਲੋਕਾਂ ਨੂੰ ਸਲਾਖ਼ਾਂ ਅੰਦਰ ਡੱਕਣਾ : ਅਮਨੀਤ ਕੌਂਡਲ
ਬਠਿੰਡਾ, 9 ਅਕਤੂਬਰ : ਡੀਜੀਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਪੈਸ਼ਲ ਡੀਜੀਪੀ ਪੀਐਸਪੀਸੀਐਲ ਸ਼੍ਰੀ ਜਤਿੰਦਰ ਜੈਨ ਅਤੇ ਐਸਐਸਪੀ ਮੈਡਮ ਅਮਨੀਤ ਕੌਂਡਲ ਦੀ ਯੋਗ ਅਗਵਾਈ ਹੇਠ ਅੱਜ ਪੁਲਿਸ ਵੱਲੋਂ ਜ਼ਿਲ੍ਹੇ ਭਰ ’ਚ ਸਥਾਨਕ ਰੇਲਵੇ ਸਟੇਸ਼ਨ, ਬੱਸ ਸਟੈਂਡ ਅਤੇ ਹੋਰ ਪ੍ਰਮੁੱਖ ਸਥਾਨਾਂ ਤੋਂ ਇਲਾਵਾ ਜ਼ਿਲ੍ਹੇ ਅਧੀਨ ਪੈਂਦੀਆਂ ਵੱਖ-ਵੱਖ ਸਬ-ਡਵੀਜਨਾਂ ਵਿਚ ਕੈਸੋ ਸਰਚ ਅਭਿਆਨ ਚਲਾਏ ਗਏ। ਇਸ ਦੌਰਾਨ ਮੀਡੀਆਂ ਨਾਲ ਗੱਲਬਾਤ ਕਰਦਿਆਂ ਸਪੈਸ਼ਲ ਡੀ.ਜੀ.ਪੀ ਪੀ.ਐਸ.ਪੀ.ਸੀ.ਐਲ. ਸ਼੍ਰੀ ਜਤਿੰਦਰ ਜੈਨ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਨਸ਼ਿਆਂ ਨੂੰ ਠੱਲ੍ਹ ਪਾਉਣ ਅਤੇ ਲੁੱਟਾਂ-ਖੋਹਾਂ ਨੂੰ ਰੋਕਣ ਦੇ ਮੱਦੇਨਜ਼ਰ ਪੁਲਿਸ ਪੂਰੀ ਤਰ੍ਹਾਂ ਨਾਲ ਮੁਸਤੈਦ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਪੁਲਿਸ ਵੱਲੋਂ ਸਖ਼ਤ ਚੌਕਸੀ ਰੱਖੀ ਜਾ ਰਹੀ ਹੈ।
ਇਹ ਵੀ ਪੜੋ: Big News: ਪੰਜਾਬ ‘ਚ ਦਰਜਨਾਂ ਪਿੰਡਾਂ ਵਿੱਚ ਪੰਚਾਇਤੀ ਚੋਣਾਂ ‘ਤੇ ਲੱਗੀ ਰੋਕ
ਉਨ੍ਹਾਂ ਇਹ ਵੀ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪੰਚਾਇਤ ਚੋਣਾਂ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਚੋਣਾਂ ਪੂਰੀ ਤਰ੍ਹਾਂ ਨਿਰਪੱਖ, ਸਾਂਤਮਈ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਈਆਂ ਜਾਣਗੀਆਂ। ਇਸ ਮੌਕੇ ਸ੍ਰੀ ਜਤਿੰਦਰ ਜੈਨ ਨੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕਿਹਾ ਕਿ ਕਾਸੋ ਓਪਰੇਸ਼ਨ ਇਕ ਵਿਆਪਕ ਜਾਂਚ ਮੁਹਿੰਮ ਹੁੰਦੀ ਹੈ ਅਤੇ ਇਸ ਦੇ ਚੰਗੇ ਨਤੀਜੇ ਨਿਕਲਦੇ ਹਨ। ਇਸ ਦੌਰਾਨ ਜਿੱਥੇ ਅਨੇਕਾਂ ਦੋਸ਼ੀ ਫੜੇ ਜਾਂਦੇ ਹਨ ਉਥੇ ਹੀ ਇਸ ਤਰ੍ਹਾਂ ਦੇ ਓਪਰੇਸ਼ਨ ਨਾਲ ਮਾੜੇ ਅਨਸਰਾਂ ’ਚ ਕਾਨੂੰਨ ਦਾ ਡਰ ਪੈਦਾ ਹੁੰਦਾ ਹੈ ਅਤੇ ਆਮ ਲੋਕਾਂ ਦਾ ਪੁਲਿਸ ’ਤੇ ਵਿਸਵਾਸ਼ ਵੱਧਦਾ ਹੈ।
ਇਹ ਵੀ ਪੜੋ: ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼
ਇਸ ਮੌਕੇ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਕਿਹਾ ਕਿ ਬਠਿੰਡਾ ਜ਼ਿਲ੍ਹੇ ਨਾਲ ਲੱਗਦੇ ਬਾਰਡਰ ਏਰੀਏ ’ਤੇ ਪੁਲਿਸ ਵੱਲੋਂ ਲਗਾਤਾਰ ਚੌਕਸੀ ਰੱਖੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਮਾੜੇ ਅਨਸਰ ਦੇ ਰਾਜ ਵਿਚ ਦਾਖਲੇ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਪੁਲਿਸ ਵੱਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਲਗਾਤਾਰ ਅਜਿਹੇ ਮਾੜੇ ਕੰਮ ਵਿਚ ਲੱਗੇ ਲੋਕਾਂ ਨੂੰ ਸਲਾਖ਼ਾਂ ਪਿੱਛੇ ਭੇਜਿਆ ਜਾ ਰਿਹਾ ਹੈ।ਇਸ ਮੌਕੇ ਐਸਪੀ ਸਿਟੀ ਸ਼੍ਰੀ ਨਰਿੰਦਰ ਸਿੰਘ, ਡੀਐਸਪੀ ਸਿਟੀ-1 ਸ. ਹਰਬੰਸ ਸਿੰਘ ਡੀਐਸਪੀ ਸਿਟੀ, ਸੀ.ਏ.ਡਵਲਿਯੂ ਇਸ਼ਾਨ ਸਿੰਗਲਾ, ਐਸਐਚਓ ਕੈਨਾਲ ਐਸਆਈ ਸ ਹਰਜੀਵਨ ਸਿੰਘ, ਐਸਐਚਓ ਕੋਤਵਾਲੀ ਹਰਜੀਤ ਸਿੰਘ ਧਾਲੀਵਾਲ ਤੋਂ ਇਲਾਵਾ ਹੋਰ ਪੁਲਿਸ ਕਰਮਚਾਰੀ ਤੇ ਰੇਲਵੇ ਪੁਲਿਸ ਦੇ ਅਧਿਕਾਰੀ ਆਦਿ ਮੌਜ਼ੂਦ ਸਨ।
Share the post "ਜ਼ਿਲ੍ਹੇ ਅੰਦਰ ਲੁੱਟਾਂ-ਖੋਹਾਂ ਤੇ ਨਸ਼ਿਆਂ ਨੂੰ ਠੱਲ੍ਹ ਪਾਉਣ ਦੇ ਮੱਦੇਨਜਰ ਪੁਲਿਸ ਪੂਰੀ ਤਰ੍ਹਾਂ ਮੁਸਤੈਦ : ਜਤਿੰਦਰ ਜੈਨ"