spot_img
spot_img
spot_img

ਕੈਨੈਡਾ ’ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌ+ਤ

Date:

spot_img

ਤਰਨਤਾਰਨ,10 ਅਕਤੂਬਰ: ਆਪਣੈ ਚੰਗੇ ਭਵਿੱਖ ਲਈ ਕੈਨੇਡਾ ਗਏ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌ+ਤ ਹੋਣ ਦੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਇਹ ਨੌਜਵਾਨ ਤਰਨਤਾਰਨ ਦਾ ਰਹਿਣ ਵਾਲਾ ਹੈ, ਜਿਹੜਾ ਕਰੀਬ ਸੱਤ ਸਾਲ ਪਹਿਲਾਂ ਪੜਾਈ ਦੇ ਆਧਾਰ ’ਤੇ ਕੈਨੇਡਾ ਗਿਆ ਸੀ ਅਤੇ ਹੁਣ ਉਥੇ ਪੱਕਾ ਹੋ ਗਿਆ ਸੀ। ਮ੍ਰਿਤਕ ਨੌਜਵਾਨ ਦੀ ਪਹਿਚਾਣ ਵਿਪਨ ਅਰੋੜਾ(24) ਦੇ ਤੌਰ ’ਤੇ ਹੋਈ ਹੈ। ਮ੍ਰਿਤਕ ਦੇ ਮਾਪਿਆਂ ਮੁਤਾਬਕ ਕੈਨੇਡਾ ਦੇ ਬਰਮਪੈਂਟਨ ਸ਼ਹਿਰ ਦੇ ਇੱਕ ਹਸਪਤਾਲ ਵਿਚੋਂ ਉਨ੍ਹਾਂ ਨੂੰ ਆਪਣੇ ਪੁੱਤਰ ਦੀ ਮੌਤ ਹੋਣ ਬਾਰੇ ਜਾਣਕਾਰੀ ਮਿਲੀ ਹੈ।

ਇਹ ਵੀ ਪੜੋ:Sidhu Moose Wala ਦੀ ਮੌਤ ’ਤੇ ਹੁਣ ਨਵਾਂ ਵਿਵਾਦ, ਜੋਤਸ਼ੀ ਦਾ ਦਾਅਵਾ ਕਿਹਾ ਸੀ ਦੇਸ ਛੱਡਣ ਲਈ

ਹਾਲਾਂਕਿ ਦੋ ਦਿਨ ਪਹਿਲਾਂ ਹੀ ਉਨ੍ਹਾਂ ਦੀ ਵਿਪਨ ਨਾਲ ਫ਼ੋਨ ‘ਤੇ ਗੱਲਬਾਤ ਹੋਈ ਸੀ ਤੇ ਉਹ ਇਸ ਦੀਵਾਲੀ ’ਤੇ ਵਾਪਸ ਇੰਡੀਆ ਆ ਰਿਹਾ ਸੀ। ਦੁਖੀ ਮਾਪਿਆਂ ਨੇ ਪੰਜਾਬ ਤੇ ਕੇਂਦਰ ਸਰਕਾਰ ਤੋਂ ਇਲਾਵਾ ਸਮਾਜ ਸੇਵੀਆਂ ਅਤੇ ਕੈਨੇਡਾ ਵਿਚ ਵਸੇ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਉਹਨਾਂ ਦੇ ਪੁੱਤਰ ਦੀ ਲਾਸ਼ ਵਾਪਸ ਇੰਡੀਆ ਲਿਆਉਣ ਵਿਚ ਮਦਦ ਕਰਨ ਤਾਂ ਕਿ ਉਹ ਆਪਣੇ ਪੁੱਤਰ ਦਾ ਆਖ਼ਰੀ ਵਾਰ ਮੂੰਹ ਦੇਖ ਸਕਣ।

 

LEAVE A REPLY

Please enter your comment!
Please enter your name here

spot_img

Share post:

spot_img

Popular

More like this
Related

ਬੰ/ਬ ਨਾਲ ਉਡਾਉਣ ਦੀ ਧਮਕੀ ਤੋਂ ਬਾਅਦ ਬਠਿੰਡਾ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਹਾਈ ਅਲਰਟ

Bathinda News : ਬਠਿੰਡਾ ਦੇ ਜ਼ਿਲ੍ਹਾ ਅਦਾਲਤ ਕੰਪਲੈਕਸ ਵਿੱਚ ਉਸ...

ਬਠਿੰਡਾ ਵਿੱਚ ਜਨਗਣਨਾ 2027 ਦਾ ਪਹਿਲਾ ਪੜਾਅ 13 ਜੂਨ ਤੱਕ – ਵਧੀਕ ਡਿਪਟੀ ਕਮਿਸ਼ਨਰ

👉ਵਧੀਕ ਡਿਪਟੀ ਕਮਿਸ਼ਨਰ ਵੱਲੋਂ ਜਨਗਣਨਾ ਕਾਰਜਾਂ ਦਾ ਨਿਰੀਖਣ, ਅਧਿਕਾਰੀਆਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ

👉ਕਬੱਡੀ ਦਾ ‘ਚੀਤਾ’ ਕਹੇ ਜਾਣ ਵਾਲੇ ਮਸ਼ਹੂਰ ਖਿਡਾਰੀ ਕਿੰਦਾ...

18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

Patiala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...