Punjabi Khabarsaar
ਚੰਡੀਗੜ੍ਹ

ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ: ਡਾ.ਬਲਜੀਤ ਕੌਰ

ਅਰਜ਼ੀਆਂ ਭਰਨ ਦੀ ਆਖਰੀ ਮਿਤੀ 15 ਅਕਤੂਬਰ

ਚੰਡੀਗੜ੍ਹ,10 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਅਨੁਸੂਚਿਤ ਜਾਤੀ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਅਸਾਮੀ ਦੀ ਭਰਤੀ ਲਈ ਅਰਜ਼ੀਆਂ ਦੀ ਮੰਗ 15 ਅਕਤੂਬਰ 2024 ਤੱਕ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੀ ਭਲਾਈ ਸਕੀਮਾਂ ਨੂੰ ਲਾਗੂ ਕਰਨ ਲਈ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਦੀ ਭਰਤੀ ਕੀਤੀ ਜਾਣੀ ਹੈ,ਤਾਂ ਜੋ ਭਲਾਈ ਸਕੀਮਾਂ ਨੂੰ ਲਾਗੂ ਕਰਕੇ ਸਬੰਧਤਾਂ ਨੂੰ ਲਾਭ ਮਿਲ ਸਕੇ।

ਕੇ.ਏ.ਪੀ. ਸਿਨਹਾ ਨੇ ਪੰਜਾਬ ਦੇ 43ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ

ਕੈਬਨਿਟ ਮੰਤਰੀ ਨੇ ਦੱਸਿਆ ਕਿ ਬਿਨੈਕਾਰ ਅਨੁਸੂਚਿਤ ਜਾਤੀ ਨਾਲ ਸਬੰਧਤ ਪੰਜਾਬ ਰਾਜ ਸਰਕਾਰ ਦਾ ਸੇਵਾਮੁਕਤ ਅਧਿਕਾਰੀ ਪ੍ਰਮੁੱਖ ਸਕੱਤਰ ਦੇ ਰੈਂਕ ਤੋਂ ਹੇਠਾ ਨਾ ਹੋਵੇ ਅਤੇ ਬਿਨੈਕਾਰ ਦੀ ਉਮਰ 65 ਸਾਲ ਤੋਂ ਵੱਧ ਨਹੀ ਹੋਣੀ ਚਾਹੀਦੀ, ਇਸ ਆਸਾਮੀ ਲਈ ਅਪਲਾਈ ਕਰ ਸਕਦਾ ਹੈ।ਡਾ. ਬਲਜੀਤ ਕੌਰ ਨੇ ਦੱਸਿਆ ਕਿ ਇਹ ਅਸਾਮੀ ਲਈ ਚਾਹਵਾਨ ਉਮੀਦਵਾਰ ਆਪਣੀਆਂ ਅਰਜ਼ੀਆਂ ਡਾਇਰੈਕਟਰ, ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਦੇ ਦਫ਼ਤਰ ਐਸ.ਸੀ.ਓ ਨੰ:7, ਫੇਜ਼-1, ਐਸ.ਏ.ਐਸ ਨਗਰ ਮੋਹਾਲੀ ਵਿਖੇ 15 ਅਕਤੂਬਰ 2024 ਤੱਕ ਭੇਜ ਸਕਦੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਮਿਤੀ 11.07.2024 ਨੂੰ ਜ਼ਾਰੀ ਇਸ਼ਤਿਹਾਰ ਦੇ ਹਵਾਲੇ ਵਿੱਚ ਜ਼ਿਨ੍ਹਾਂ ਬਿਨੈਕਾਰਾਂ ਵੱਲੋਂ ਅਪਲਾਈ ਕੀਤਾ ਹੋਇਆ ਹੈ, ਉਹਨਾਂ ਨੂੰ ਦੁਬਾਰਾ ਅਰਜੀ ਦੇਣ ਦੀ ਜ਼ਰੂਰਤ ਨਹੀ ਹੋਵੇਗੀ, ਪਹਿਲਾ ਪ੍ਰਾਪਤ ਅਰਜ਼ੀਆਂ ਨੂੰ ਵੀ ਵਿਚਾਰਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਨਿਰਧਾਰਤ ਮਿਤੀ ਤੋਂ ਬਾਅਦ ਅਤੇ ਅਧੂਰੇ ਪ੍ਰਾਪਤ ਹੋਏ ਬਿਨੈ-ਪੱਤਰਾਂ ਤੇ ਵਿਚਾਰ ਨਹੀ ਕੀਤਾ ਜਾਵੇਗਾ।

 

Related posts

ਪੰਜਾਬ ਵਿੱਚ 2022 ਦੌਰਾਨ ਅਪਰਾਧ ਦਰ ਵਿੱਚ ਦਰਜ ਕੀਤੀ ਗਈ ਮਹੱਤਵਪੂਰਨ ਗਿਰਾਵਟ: ਆਈ.ਜੀ

punjabusernewssite

ਵਿੱਤ ਮੰਤਰੀ ਵੱਲੋਂ ਡਾ. ਗਿੱਲ ਦੀ ਕਿਤਾਬ ‘ਦਾ ਪੰਜਾਬ ਦੈਟ ਵਾਜ ਨੌਟ’ ਲੋਕ ਅਰਪਣ

punjabusernewssite

ਵੱਡੀ ਖ਼ਬਰ: ਬਗਾਵਤ ਦੌਰਾਨ ਸੁਖਬੀਰ ਬਾਦਲ ਨੇ ਅੱਜ ਸੱਦੀ ਵਰਕਿੰਗ ਕਮੇਟੀ ਦੀ ਮੀਟਿੰਗ

punjabusernewssite