78 ਲੱਖ ਦੀ ਲਾਗਤ ਨਾਲ ਬਣੇ ਕਰਤਾਰ ਸਿੰਘ ਸਰਾਭਾ ਸੈਰਗਾਹ ਨੂੰ ਕੀਤਾ ਲੋਕ ਅਰਪਿਤ
ਬਠਿੰਡਾ, 10 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਿਹਤ ਅਤੇ ਸਿੱਖਿਆ ਤੋਂ ਇਲਾਵਾ ਸੂਬੇ ਦੀ ਤਰੱਕੀ ਲਈ ਵਿਲੱਖਣ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਵਿਧਾਇਕ ਬਠਿੰਡਾ ਸ਼ਹਿਰੀ ਜਗਰੂਪ ਸਿੰਘ ਗਿੱਲ ਵੱਲੋਂ ਅੱਜ ਸਥਾਨਕ ਰਿੰਗ ਰੋਡ- 1 ਨੇੜੇ ਥਾਣਾ ਕੈਂਟ ਵਿਖੇ 78 ਲੱਖ ਦੀ ਲਾਗਤ ਨਾਲ ਲੱਗਭਗ ਇਕ ਕਿਲੋਮੀਟਰ ਲੰਮੇ ਬਣੇ ਸ਼ਹੀਦ ਕਰਤਾਰ ਸਿੰਘ ਸਰਾਭਾ ਸੈਰਗਾਹ ਦਾ ਉਦਘਾਟਨ ਕਰਨ ਮੌਕੇ ਕੀਤਾ। ਇਸ ਮੌਕੇ ਉਨਾਂ ਦੇ ਨਾਲ ਨਗਰ ਸੁਧਾਰ ਟਰਸਟ ਦੇ ਚੇਅਰਮੈਨ ਜਤਿੰਦਰ ਭੱਲਾ, ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਅਤੇ ਜ਼ਿਲਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।
ਇਹ ਵੀ ਪੜੋ:ਜੇਲ੍ਹ ਵਾਰਡਨ ਸਮੇਤ ਤਿੰਨ ਨਸ਼ਾ ਤਸਕਰ 4.5 ਕਿਲੋ ਹੈਰੋਇਨ ਤੇ 4.32 ਲੱਖ ਰੁਪਏ ਦੀ ਡਰੱਗ ਮਨੀ ਨਾਲ ਗ੍ਰਿਫਤਾਰ
ਇਸ ਮੌਕੇ ਵਿਧਾਇਕ ਸ ਜਗਰੂਪ ਸਿੰਘ ਗਿੱਲ ਨੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬਠਿੰਡਾ ਸ਼ਹਿਰ ਦੇ ਵਿਕਾਸ ਅਤੇ ਲੋਕ ਹਿੱਤਾਂ ਲਈ ਜੀਅ ਜਾਨ ਨਾਲ ਕੰਮ ਕਰਦਾ ਰਹਾਂਗਾ। ਇਸ ਮੌਕੇ ਉਨ੍ਹਾਂ ਇਹ ਵੀ ਕਿਹਾ ਕਿ ਸ਼ਹਿਰ ਅੰਦਰ ਵਿਕਾਸ ਕਾਰਜਾਂ ਦੀ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ।ਇਸ ਮੌਕੇ ਨਗਰ ਸੁਧਾਰ ਟਰਸਟ ਦੇ ਚੇਅਰਮੈਨ ਸ ਜਤਿੰਦਰ ਸਿੰਘ ਭੱਲਾ ਨੇ ਕਿਹਾ ਕਿ ਨਗਰ ਸੁਧਾਰ ਟਰਸਟ ਵੱਲੋਂ ਬਣਾਏ ਗਏ ਇਸ ਕਰਤਾਰ ਸਿੰਘ ਸਰਾਭਾ ਸੈਰਗਾਹ ਇਲਾਕਾ ਨਿਵਾਸੀਆਂ ਲਈ ਬਹੁਤ ਹੀ ਸਹਾਈ ਸਿੱਧ ਹੋਵੇਗਾ। ਇਸ ਮੌਕੇ ਉਹਨਾਂ ਕਿਹਾ ਕਿ ਇਸ ਸੈਰਗਾਹ ਦੇ ਆਲੇ ਦੁਆਲੇ ਬਾਂਸ ਦੀ ਚਾਰ-ਦੁਆਰੀ ਬਣਾਈ ਗਈ ਹੈ ਇਸ ਮੌਕੇ ਉਨਾਂ ਇਹ ਵੀ ਕਿਹਾ ਕਿ ਇੱਥੇ ਮੈਡੀਸਨ ਪਲਾਂਟ ਅਤੇ ਨਿੰਮ ਦੇ ਬੂਟਿਆਂ ਤੋਂ ਇਲਾਵਾ ਤਿਤਲੀਆਂ ਨੂੰ ਪ੍ਰਭਾਵਿਤ ਕਰਨ ਵਾਲੇ ਬੂਟੇ ਵੀ ਲਗਾਏ ਗਏ ਹਨ।
ਇਹ ਵੀ ਪੜੋ:ਕੇ.ਏ.ਪੀ. ਸਿਨਹਾ ਨੇ ਪੰਜਾਬ ਦੇ 43ਵੇਂ ਮੁੱਖ ਸਕੱਤਰ ਵਜੋਂ ਅਹੁਦਾ ਸੰਭਾਲਿਆ
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਇਸ ਸੈਰਗਾਹ ਨੂੰ ਇਕ ਕਿਲੋਮੀਟਰ ਤੋਂ ਹੋਰ ਅੱਗੇ ਢਾਈ ਕਿਲੋਮੀਟਰ ਤੱਕ ਲੰਮਾ ਕੀਤਾ ਜਾਵੇਗਾ ਅਤੇ ਸ਼ਹਿਰ ਵਾਸੀਆਂ ਦੀ ਮੰਗ ਅਨੁਸਾਰ ਇਸ ਤਰ੍ਹਾਂ ਦੇ ਹੋਰ ਵੀ ਸੈਰਗਾਹ ਬਣਾਏ ਜਾਣਗੇ। ਉਹਨਾਂ ਇਹ ਵੀ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਨੂੰ ਬਰਕਰਾਰ ਰੱਖਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ।ਇਸ ਸੈਰਗਾਹ ਵਾਲੇ ਸਥਾਨ ਤੇ ਸਾਡਾ ਬਠਿੰਡਾ, ਸਾਡਾ ਮਾਣ ਸੈਲਫੀ ਪੁਆਇੰਟ ਵੀ ਬਣਾਇਆ ਗਿਆ ਹੈ, ਜੋ ਕਿ ਵਾਤਾਵਰਨ ਪ੍ਰੇਮੀਆ ਲਈ ਖਿੱਚ ਦਾ ਕੇਂਦਰ ਰਹੇਗਾ।
ਇਹ ਵੀ ਪੜੋ:ਤਿਊਹਾਰਾਂ ਦੇ ਸੀਜ਼ਨ ’ਚ ਨਕਲੀ GST ਵਾਲੇ ਚੜ੍ਹੇ ਵਪਾਰੀਆਂ ਦੇ ਹੱਥੇ
ਇਸ ਮੌਕੇ ਚੇਅਰਮੈਨ ਪੰਜਾਬ ਜੰਗਲਾਤ ਵਿਭਾਗ ਸ੍ਰੀ ਰਾਕੇਸ਼ ਪੁਰੀ, ਵਾਈਸ ਚੇਅਰਮੈਨ ਐਸਸੀ ਕਾਰਪੋਰੇਸ਼ਨ ਪੰਜਾਬ ਗੁਰਜੰਟ ਸਿਵੀਆਂ, ਅਮਰਦੀਪ ਸਿੰਘ ਰਾਜਨ ਵੱਲੋਂ ਵੀ ਆਪਣੇ ਵਡਮੁੱਲੇ ਵਿਚਾਰ ਸਾਂਝੇ ਕੀਤੇ ਗਏ।ਇਸ ਮੌਕੇ ਚੇਅਰਮੈਨ ਸ਼ੂਗਰਫੈਡ ਪੰਜਾਬ ਸ. ਨਵਦੀਪ ਜੀਦਾ, ਚੈਅਰਮੈਨ, ਜ਼ਿਲ੍ਹਾ ਯੋਜਨਾ ਬੋਰਡ ਸ੍ਰੀ ਅੰਮ੍ਰਿਤ ਲਾਲ ਅਗਰਵਾਲ, ਪੰਜਾਬ ਖਾਦੀ ਅਤੇ ਪੇਂਡੂ ਉਦਯੋਗ ਬੋਰਡ ਦੇ ਡਾਇਰੈਕਟਰ ਸ੍ਰੀ ਬੱਲੀ ਬਲਜੀਤ, ਵਧੀਕ ਡਿਪਟੀ ਕਮਿਸ਼ਨਰ ਜਨਰਲ ਮੈਡਮ ਪੂਨਮ ਸਿੰਘ, ਆਪ ਆਗੂ ਬਲਜਿੰਦਰ ਬਰਾੜ, ਕੌਂਸਲਰ ਸੁਖਜੀਤ ਸਿੰਘ ਢਿੱਲੋਂ, ਸਾਬਕਾ ਵਿਧਾਇਕ ਦਰਸ਼ਨ ਸਿੰਘ ਕੋਤਫੱਤਾ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਇਲਾਕਾ ਨਿਵਾਸੀ ਤੇ ਵਾਤਾਵਰਨ ਪ੍ਰੇਮੀ ਆਦਿ ਹਾਜ਼ਰ ਸਨ।
Share the post "ਸ਼ਹਿਰ ਦੇ ਵਿਕਾਸ ਅਤੇ ਲੋਕ ਹਿੱਤਾਂ ਲਈ ਜੀਅ ਜਾਨ ਨਾਲ ਕਰਦਾ ਰਹਾਂਗਾ ਕਾਰਜ:ਜਗਰੂਪ ਗਿੱਲ"