Punjabi Khabarsaar
ਕਪੂਰਥਲਾ

ਵਿਜੀਲੈਂਸ ਵੱਲੋਂ 50,000 ਰੁਪਏ ਦੀ ਰਿਸ਼ਵਤ ਲੈਂਦਾ ਚਰਚਿਤ ਐਸ.ਐਚ.ਓ. ਅਤੇ ਉਸ ਦਾ ਸਾਥੀ ਕਾਬੂ

ਕੇਸ ਦੀ ਕਾਰਵਾਈ ਵਿੱਚ ਮਦਦ ਕਰਨ ਬਦਲੇ ਪਹਿਲਾਂ ਵੀ ਲਈ ਸੀ 1 ਲੱਖ ਰੁਪਏ ਦੀ ਰਿਸ਼ਵਤ
ਕਪੂਰਥਲਾ, 11 ਅਕਤੂਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਕਪੂਰਥਲਾ ਜ਼ਿਲ੍ਹੇ ਦੇ ਫਗਵਾੜਾ ਸਿਟੀ ਥਾਣੇ ਵਿੱਚ ਐਸ.ਐਚ.ਓ. ਵਜੋਂ ਤਾਇਨਾਤ ਇੰਸਪੈਕਟਰ ਜਤਿੰਦਰ ਕੁਮਾਰ ਅਤੇ ਉਸਦੇ ਸਾਥੀ ਜਸਕਰਨ ਸਿੰਘ ਉਰਫ਼ ਜੱਸਾ ਵਾਸੀ ਪਿੰਡ ਬੁਰਜ ਹਮੀਰਾ ਜ਼ਿਲ੍ਹਾ ਮੋਗਾ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਕੁਲਵਿੰਦਰ ਕੌਰ ਵਾਸੀ ਪਿੰਡ ਚਾਚੋਕੀ ਫਗਵਾੜਾ ਵੱਲੋਂ ਸਿਕਾਇਤ ਕੀਤੀ ਗਈ ਸੀ। ਕੁਲਵਿੰਦਰ ਕੌਰ ਨੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਮਾਰਚ ਵਿੱਚ ਉਸ ਦੇ ਲੜਕੇ ਹਰਸ਼ਦੀਪ, ਉਸ ਦੀ ਪਤਨੀ ਆਸ਼ਿਮਾ ਅਤੇ ਸਾਲੇ ਅੰਸ਼ ਸ਼ਰਮਾ ਨੂੰ ਉਸ ਸਮੇਂ ਹਿਰਾਸਤ ਵਿੱਚ ਲਿਆ ਸੀ ਜਦੋਂ ਉਹ ਫਗਵਾੜਾ ਦੇ ਇੱਕ ਸਥਾਨਕ ਹੋਟਲ ਵਿੱਚ ਖਾਣਾ ਖਾ ਰਹੇ ਸਨ।

ਇਹ ਵੀ ਪੜੋ: ਕੋਰੀਅਰ ਕੰਪਨੀ ਦਾ ‘ਡਿਲਵਰੀ ਬੁਆਏ’ ਆਈ.ਫ਼ੋਨਜ਼ ਦੇ ਪਾਰਸਲ ਲੈ ਕੇ ਹੋਇਆ ਫ਼ੁਰਰ

ਇਸ ਉਪਰੰਤ ਉਸ ਦੇ ਪੁੱਤਰ ਵਿਰੁੱਧ ਉਕਤ ਥਾਣੇ ’ਚ ਐਨ.ਡੀ.ਪੀ.ਐਸ. ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਉਕਤ ਪੁਲਸ ਮੁਲਾਜ਼ਮ ਨੇ ਹਰਸ਼ਦੀਪ ਦੀ ਪਤਨੀ ਅਤੇ ਸਾਲੇ ਨੂੰ ਇਸ ਕੇਸ ’ਚ ਸ਼ਾਮਲ ਨਾ ਕਰਨ ਦੇ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਸ਼ਿਕਾਇਤਕਰਤਾ ਨੇ ਦਬਾਅ ਵਿੱਚ ਆ ਕੇ ਉਸ ਨੂੰ ਰਿਸ਼ਵਤ ਦੇ ਦਿੱਤੀ।ਉਸਨੇ ਅੱਗੇ ਦੋਸ਼ ਲਾਇਆ ਕਿ ਬਾਅਦ ਵਿੱਚ ਇੰਸਪੈਕਟਰ ਜਤਿੰਦਰ ਕੁਮਾਰ ਨੇ ਹਰਸ਼ਦੀਪ ਦਾ ਡੇਢ ਲੱਖ ਰੁਪਏ ਦਾ ਮੋਬਾਈਲ ਫੋਨ, ਸੋਨੇ ਦੀ ਮੁੰਦਰੀ ਅਤੇ ਸੋਨੇ ਦੇ ਕੰਨਾਂ ਦੇ ਸਟੱਡਾਂ ਨੂੰ ਕੇਸ ਦੇ ਸਬੂਤਾਂ ਵਿੱਚੋਂ ਕੱਢਣ ਬਦਲੇ ਹੋਰ 50,000 ਰੁਪਏ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਰਕਮ ਅਦਾ ਕੀਤੀ ਅਤੇ ਸਾਮਾਨ ਉਸ ਨੂੰ ਵਾਪਸ ਕਰ ਦਿੱਤਾ ਗਿਆ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਨੇ ਉਸ ਨਾਲ ਵਾਰ-ਵਾਰ ਸੰਪਰਕ ਕੀਤਾ ਅਤੇ ਉਸ ਨੂੰ ਤਾਰਾ ਨਰਸਰੀ ਤੋਂ ਖਰੀਦੇ ਪੌਦਿਆਂ ਅਤੇ ਗਮਲਿਆਂ ਦੇ ਕੁੱਲ 35,000-40,000 ਰੁਪਏ ਦੇ ਬਿੱਲਾਂ ਦਾ ਭੁਗਤਾਨ ਕਰਨ ਲਈ ਕਿਹਾ ਅਤੇ ਸ਼ਿਕਾਇਤਕਰਤਾ ਨੇ ਰਕਮ ਅਦਾ ਕਰ ਦਿੱਤੀ।

ਇਹ ਵੀ ਪੜੋ: ਅਮਰੀਕੀ ’ਚ ਦੋ ਪੰਜਾਬੀਆਂ ਦੀ ਲੜਾਈ ’ਚ ਚੱਲੀਆਂ ਗੋ.ਲੀ+ਆਂ, ਇੱਕ ਦੀ ਹੋਈ ਮੌ+ਤ

ਇਸ ਤੋਂ ਇਲਾਵਾ ਇੰਸਪੈਕਟਰ ਨੇ ਅਦਾਲਤ ਵਿੱਚ ਉਸਦੇ ਪੁੱਤਰ ਦੇ ਪੱਖ ਵਿੱਚ ਚਲਾਨ ਦਾਇਰ ਕਰਨ ਅਤੇ ਮੁਕੱਦਮੇ ਤੇ ਸਬੂਤਾਂ ਵਿੱਚ ਉਸ ਦਾ ਸਮਰਥਨ ਕਰਨ ਬਦਲੇ ਸ਼ਿਕਾਇਤਕਰਤਾ ਕੋਲੋਂ ਇੱਕ ਲੱਖ ਰੁਪਏ ਦੀ ਮੰਗ ਕੀਤੀ। ਇਹ ਸੌਦਾ 50,000 ਰੁਪਏ ਵਿੱਚ ਤੈਅ ਹੋ ਗਿਆ। ਸ਼ਿਕਾਇਤਕਰਤਾ ਨੇ ਇਸ ਨੂੰ ਰਿਕਾਰਡ ਕਰ ਲਿਆ ਅਤੇ ਬਿਊਰੋ ਕੋਲ ਸਬੂਤ ਵਜੋਂ ਪੇਸ਼ ਕੀਤਾ।ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਇੰਸਪੈਕਟਰ ਜਤਿੰਦਰ ਕੁਮਾਰ ਅਤੇ ਉਸ ਦੇ ਸਾਥੀ ਜਸਕਰਨ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਥਾਣੇ ਵਿੱਚ ਮੁਕਦਮਾ ਦਰਜ ਕਰਕੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Related posts

ਪੰਜਾਬ ਵਿਚ ਸੀਵਰੇਜ਼ ਟਰੀਟਮੈਂਟ ਪਲਾਂਟਾਂ ਰਾਹੀਂ ਸਾਫ ਕੀਤਾ ਪਾਣੀ ਸਿੰਚਾਈ ਲਈ ਵਰਤਿਆ ਜਾਵੇਗਾ-ਕੈਬਨਿਟ ਮੰਤਰੀ ਮੀਤ ਹੇਅਰ

punjabusernewssite

ਤਖ਼ਤ ਸ੍ਰੀ ਹਰਿਮੰਦਰ ਪਟਨਾ ਸਾਹਿਬ ਤੋਂ ਅਕਾਲ ਤਖ਼ਤ ਐਕਸਪ੍ਰੈਸ ਰੋਜ਼ਾਨਾ ਚਲਾਉਣ ਲਈ ਸੰਤ ਸੀਚੇਵਾਲ ਨੇ ਰੇਲਵੇ ਮੰਤਰੀ ਨੂੰ ਦਿੱਤਾ ਮੰਗ ਪੱਤਰ

punjabusernewssite

ਮੋਟਰਸਾਈਕਲਾਂ ਦੀ ਆਹਮੋ-ਸਾਹਮਣੇ ਟੱਕਰ ’ਚ ਦੋ ਨੌਜਵਾਨਾਂ ਦੀ ਹੋਈ ਮੌ+ਤ, ਤਿੰਨ ਜਖ਼+ਮੀ

punjabusernewssite