ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆਂ ਜਾਵੇਗਾ
ਚੰਡੀਗੜ੍ਹ, 11 ਅਕਤੂਬਰ: ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਨੀ ਨੇ ਕਿਹਾ ਕਿ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਨਾ ਖਰੀਦਿਆ ਜਾਵੇਗਾ। ਕਿਸਾਨਾਂ ਨੂੰ ਤੈਅ ਸਮੇਂ ਵਿਚ ਫਸਲ ਖਰੀਦ ਦਾ ਭੁਗਤਾਨ ਵੀ ਯਕੀਨੀ ਕੀਤਾ ਜਾ ਰਿਹਾ ਹੈ। ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਪ੍ਰਤੀਬੱਧ ਹੈ। ਮੰਡੀਆਂ ਵਿਚ ਕਿਸਾਨਾਂ ਨੂੰ ਸਾਰੀ ਮੁੱਢਲੀ ਸਹੂਲਤਾਂ ਉਪਲਬਧ ਕਰਵਾਈ ਗਈਆਂ ਹਨ, ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਵਿਚ ਕਿਸੇ ਵੀ ਤਰ੍ਹਾ ਦੀ ਕੋਈ ਮੁਸ਼ਕਲ ਨਾ ਆਵੇ। ਨਾਲ ਹੀ ਮੰਡੀਆਂ ਤੋਂ ਝੋਨਾ ਉਠਾਨ ਦਾ ਕੰਮ ਵੀ ਯਕੀਨੀ ਕੀਤਾ ਜਾਵੇਗਾ। ਮੁੱਖ ਮੰਤਰੀ ਸ਼ੁਕਰਵਾਰ ਨੂੰ ਜਿਲ੍ਹਾ ਕੁਰੂਕਸ਼ੇਤਰ ਵਿਚ ਪੀਪਲੀ, ਲਾਡਵਾ ਤੇ ਬਬੈਨ ਅਨਾਜ ਮੰਡੀਆਂ ਦਾ ਦੌਰਾ ਕਰ ਰਹੇ ਸਨ। ਇਸ ਮੌਕੇ ’ਤੇ ਸਾਬਕਾ ਰਾਜਮੰਤਰੀ ਸੁਭਾਸ਼ ਸੁਧਾ ਵੀ ਮੌਜੂਦ ਰਹੇ।
ਇਹ ਵੀ ਪੜੋ: ਹਰਿਆਣਾ ’ਚ 15 ਅਕਤੂਬਰ ਨੂੰ ਨਵੀਂ ਸਰਕਾਰ ਚੁੱਕੇਗੀ ਸਹੁੰ, ਮੋਦੀ ਸਹਿਤ ਵੱਡੇ ਆਗੂ ਹੋਣਗੇ ਸ਼ਾਮਲ
ਨਾਇਬ ਸਿੰਘ ਸੈਨੀ ਨੇ ਇਸ ਮੌਕੇ ’ਤੇ ਕਿਸਾਨਾਂ, ਆੜਤੀਆਂ ਤੇ ਯੂਨੀਅਨ ਦੇ ਅਧਿਕਾਰੀਆਂ ਦੇ ਨਾਲ ਗਲਬਾਤ ਕਰ ਕੇ ਝੋਨੇ ਦੇ ਖਰੀਦ ਕੰਮ ਦੇ ਬਾਰੇ ਵਿਚ ਜਾਣਕਾਰੀ ਵੀ ਹਾਸਲ ਕੀਤੀ। ਉਨ੍ਹਾਂ ਨੇ ਕਿਹਾ ਕਿ ਤੈਅ ਪੈਰਾਮੀਟਰ ਅਨੁਸਾਰ ਝੋਨਾ ਖਰੀਦ ਦਾ ਕੰਮ ਸੁਚਾਰੂ ਰੂਪ ਨਾਲ ਚੱਲ ਰਿਹਾ ਹੈ। ਝੋਨੇ ਦੇ ਨਾਲ-ਨਾਲ ਬਾਜਰੇ ਦੀ ਵੀ ਸਰਕਾਰੀ ਖਰੀਦ ਕੀਤੀ ਜਾ ਰਹੀ ਹੈ। ਮੁੱਖ ਮੰਤਰੀ ਨੇ ਮੌਕੇ ’ਤੇ ਹੀ ਸਬੰਧਿਤ ਅਧਿਕਾਰੀਆਂ ਨੂੰ ਇੰਨ੍ਹਾਂ ਸਮਸਿਆਵਾਂ ਦਾ ਨਿਪਟਾਨ ਕਰਨ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਤਰ੍ਹਾ ਦੀ ਪਰੇਸ਼ਾਨੀ ਨਹੀ ਆਉਣੀ ਚਾਹੀਦੀ ਹੈ। ਜੇਕਰ ਕੋਈ ਸਥਾਨਕ ਮਿਲਰਜ ਝੋਨੇ ਦੀ ਖਰੀਦ ਜਾਂ ਉਠਾਨ ਨਹੀਂ ਕਰ ਰਿਹਾ ਤਾਂ ਦੂਜਾ ਕੋਈ ਵੀ ਮਿਲਰ ਇਸ ਕੰਮ ਨੂੰ ਕਰ ਸਕਦਾ ਹੈ।