ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਕਿਸਾਨਾਂ ਨੂੰ ਕੀਤਾ ਸਨਮਾਨਤ
ਬਠਿੰਡਾ, 12 ਅਕਤੂਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਜ਼ਿਲ੍ਹੇ ਦੇ ਪਿੰਡ ਗੋਬਿੰਦਪੁਰਾ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਾਇਆ ਗਿਆ।ਕੈਂਪ ਦੌਰਾਨ ਐਸ.ਡੀ.ਐਮ ਬਠਿੰਡਾ ਸ੍ਰੀ ਬਲਕਰਨ ਸਿੰਘ ਮਾਹਲ ਨੇ ਵਿਸ਼ੇਸ਼ ਤੌਰ ਤੇ ਸਮੂਲੀਅਤ ਕਰਨ ਮੌਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾ ਕੇ ਖੇਤਾਂ ਵਿੱਚ ਵਾਹੁਣ ਦੀ ਅਪੀਲ ਕੀਤੀ ਤਾਂ ਜੋ ਵਾਤਾਵਰਣ ਨੂੰ ਬਚਾਉਣ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਇਆ ਜਾ ਸਕੇ। ਇਸ ਮੌਕੇ ਉਹਨਾਂ ਵੱਲੋਂ ਬਲਾਕ ਨਥਾਣਾ ਦੇ ਵੱਖ-ਵੱਖ ਪਿੰਡਾਂ ਵਿਚੋਂ ਆਏ ਹੋਏ ਵਾਤਾਵਰਣ ਦੇ ਰਖਵਾਲੇ ਉਹਨਾਂ ਕਿਸਾਨਾਂ ਨੂੰ ਸਨਮਾਨਿਤ ਕੀਤਾ ਜਿੰਨਾ ਕਿਸਾਨਾਂ ਨੇ ਪਿਛਲੇ ਕੁਛ ਸਾਲਾਂ ਤੋਂ ਪਰਾਲੀ ਨੂੰ ਅੱਗ ਨਹੀਂ ਲਗਾਈ।ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ ਜਗਸੀਰ ਸਿੰਘ ਨੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਦੇ ਵੱਖ-ਵੱਖ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ
15 ਅਕਤੂਬਰ ਨੂੰ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਪੈਣਗੀਆਂ ਵੋਟਾਂ : ਡਿਪਟੀ ਕਮਿਸ਼ਨਰ
ਕਿ ਵਿਭਾਗ ਵੱਲੋਂ ਸੀ.ਆਰ.ਐਮ ਸਕੀਮ ਅਧੀਨ ਮਸ਼ੀਨਾਂ ਸਬਸਿਡੀ ਤੇ ਦਿੱਤੀਆਂ ਜਾ ਰਹੀਆਂ ਹਨ, ਜਿਨ੍ਹਾਂ ਦੀ ਵਰਤੋਂ ਕਰਕੇ ਬੜੀ ਅਸਾਨੀ ਨਾਲ ਝੋਨੇ ਦੀ ਪਰਾਲੀ ਦਾ ਪ੍ਰਬੰਧ ਕੀਤਾ ਜਾ ਸਕਦਾ ਹੈ।ਲਗਾਏ ਗਏ ਕੈਂਪ ਦੀ ਸ਼ੁਰੂਆਤ ਕਰਦਿਆਂ ਡਾ ਗੁਰਪ੍ਰੀਤ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ, ਕਲਿਆਣ ਸੁੱਖਾ ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੀ ਪਰਖ ਦੀ ਮਹੱਤਤਾ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਵੇਂ ਅਸੀਂ ਮਿੱਟੀ ਅਤੇ ਪਾਣੀ ਦੀ ਪਰਖ ਦੇ ਆਧਾਰ ਉੱਤੇ ਬੇਲੋੜੀਆਂ ਖਾਦਾਂ ਦੀ ਵਰਤੋਂ ਘਟਾ ਸਕਦੇ ਹਾਂ।ਇਸ ਉਪਰੰਤ ਡਾ ਹਰਦੀਪ ਸਿੰਘ ਸਿੱਧੂ, ਵਿਸ਼ਾ ਵਸਤੂ ਮਾਹਰ, ਬਠਿੰਡਾ ਨੇ ਝੋਨੇ ਦੀ ਫਸਲ ਵਿੱਚ ਬਿਮਾਰੀਆਂ ਅਤੇ ਕੀੜਿਆਂ ਦੇ ਹਮਲੇ ਦੀ ਪਛਾਣ ਅਤੇ ਰੋਕਥਾਮ ਬਾਰੇ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਬਾਰੇ ਬੜੇ ਹੀ ਸੁਚੱਜੇ ਢੰਗ ਨਾਲ ਜਾਣਕਾਰੀ ਸਾਂਝੀ ਕੀਤੀ।ਡਾ ਜਸਕਰਨ ਸਿੰਘ ਕੁਲਾਰ ਨੇ ਦੱਸਿਆ ਕਿ ਬਲਾਕ ਨਥਾਣਾ ਦੇ ਪਿੰਡਾਂ ਵਿੱਚ ਪਰਾਲੀ ਦੀ ਸੁਚੱਜੀ ਸਾਂਭ ਸੰਭਾਲ ਲਈ ਕਿਸਾਨ ਸਿਖਲਾਈ ਕੈਂਪ ਲਗਾਏ ਜਾ ਰਹੇ ਹਨ
Arbind Modi: ਪੰਜਾਬ ਦੀ ਵਿੱਤੀ ਹਾਲਾਤ ਮਜਬੂਤ ਕਰਨ ਲਈ ਸਰਕਾਰ ਵੱਲੋਂ ‘ਵਿੱਤੀ ਮਾਹਰ’ ਸਲਾਹਕਾਰ ਵਜੋਂ ਨਿਯੁਕਤ
ਅਤੇ ਪਰਚਾਰ ਵੈਨ, ਨੁੱਕੜ ਨਾਟਕਾਂ, ਸਕੂਲਾਂ ਵਿੱਚ ਬੱਚਿਆਂ ਦੇ ਭਾਸ਼ਣ ਮੁਕਾਬਲੇ, ਪੇਟਿੰਗ ਮੁਕਾਬਲੇ ਆਦਿ ਕਰਵਾ ਕੇ ਪਰਾਲੀ ਨੂੰ ਨਾ ਸਾੜਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।ਕੈਂਪ ਦੌਰਾਨ ਡਾ ਦੀਪਕ ਗੌਤਮ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਬਠਿੰਡਾ, ਡਾ ਬਲਜਿੰਦਰ ਸਿੰਘ ਬਰਾੜ ਖੇਤੀਬਾੜੀ ਅਫ਼ਸਰ, ਬਠਿੰਡਾ, ਡਾ ਹਰਜਸ ਪਾਲ ਸ਼ਰਮਾ, ਖੇਤੀਬਾੜੀ ਸੂਚਨਾ ਅਫ਼ਸਰ, ਸ੍ਰੀ ਗੁਰਜੀਤ ਵਿਰਕ, ਖੇਤੀਬਾੜੀ ਇੰਜ. ਬਠਿੰਡਾ ਅਤੇ ਬਲਾਕ ਨਥਾਣਾ ਦੇ ਸਮੂਹ ਸਟਾਫ ਵੱਲੋਂ ਕੈਂਪ ਨੂੰ ਸਫਲ ਬਣਾਉਣ ਵਿਚ ਅਪਣਾ ਵਡਮੁੱਲਾ ਯੋਗਦਾਨ ਪਾਇਆ।ਅੰਤ ਵਿੱਚ ਡਾ ਵਿਕਰਮਜੀਤ ਬਾਜਵਾ, ਖੇਤੀਬਾੜੀ ਵਿਸਥਾਰ ਅਫਸਰ, ਸਰਕਲ ਗੋਬਿੰਦਪੁਰਾ ਵੱਲੋਂ ਆਏ ਹੋਏ ਕਿਸਾਨਾਂ ਅਤੇ ਮਹਿਮਾਨਾ ਦਾ ਧੰਨਵਾਦ ਕੀਤਾ। ਕੈਂਪ ਵਿੱਚ ਬਲਾਕ ਨਥਾਣਾ ਦੇ 200 ਦੇ ਕਰੀਬ ਅਗਾਂਹਵਧੂ ਕਿਸਾਨਾਂ ਅਤੇ ਮੋਹਤਬਰ ਵਿਅਕਤੀਆਂ ਵੱਲੋਂ ਭਾਗ ਲਿਆ ਗਿਆ।
Share the post "ਪਿੰਡ ਗੋਬਿੰਦਪੁਰਾ ਵਿਖੇ ਪਰਾਲੀ ਦੀ ਸਾਂਭ-ਸੰਭਾਲ ਸਬੰਧੀ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ"