ਬਠਿੰਡਾ, 12 ਅਕਤੂਬਰ: ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਬਠਿੰਡਾ ਦੀਆਂ ਜਥੇਬੰਦੀਆਂ ਦੀ ਇੱਕ ਵਿਸ਼ੇਸ਼ ਮੀਟਿੰਗ ਸਥਾਨਕ ਟੀਚਰਜ਼ ਹੋਮ ਵਿਖੇ ਬੇਅੰਤ ਸਿੰਘ ਮਹਿਮਾ ਸਰਜਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਤੋਂ ਬਾਅਦ ਪ੍ਰੈਸ ਨੂੰ ਜਾਣਕਾਰੀ ਸਾਂਝੀ ਕਰਦਿਆਂ ਆਗੂਆਂ ਨੇ ਦੱਸਿਆ ਕਿ ਪੰਜਾਬ ਦੀ ਝੋਨੇ ਦੀ ਫਸਲ ਦੀ ਖਰੀਦ ਪਹਿਲੀ ਅਕਤੂਬਰ ਤੋਂ ਖਰੀਦ ਸ਼ੁਰੂ ਕੀਤੀ ਜਾਣੀ ਸੀ ਉਹ ਹੁਣ ਤੱਕ ਵੀ ਸ਼ੁਰੂ ਨਹੀਂ ਹੋ ਸਕੀ ਜਿਸ ਕਰਕੇ ਪਹਿਲਾਂ ਮਾਝੇ ਤੇ ਦੁਆਬੇ ਵਿੱਚ ਤੇ ਹੁਣ ਮਾਲਵੇ ਵਿੱਚ ਵੀ ਮੰਡੀਆਂ ਵਿੱਚ ਝੋਨੇ ਦੇ ਅੰਬਾਰ ਲੱਗ ਚੁੱਕੇ ਹਨ। ਇਸ ਮੁਸ਼ਕਲ ਦੀ ਘੜੀ ਵਿੱਚ ਸੰਯੁਕਤ ਕਿਸਾਨ ਮੋਰਚਾ, ਆੜਤੀ ਐਸੋਸੀਏਸ਼ਨਾਂ ਤੇ ਸੈਲਰ ਮਾਲਕਾਂ ਨੇ ਇਕੱਠੇ ਹੋ ਕੇ ਸੰਘਰਸ਼ ਦਾ ਵਿਗਲ ਵਜਾ ਦਿੱਤਾ ਹੈ।
ਇਹ ਵੀ ਪੜ੍ਹੋ: ਚੋਣਾਂ ਦੇ ਮੌਕੇ ਨਕਾਬਪੋਸ਼ਾਂ ਨੇ ਪਿੰਡ ’ਚ ਵੜ੍ਹ ਕੇ ਚਲਾਈਆਂ ਅੰਧਾਧੁੰਦ ਗੋ+ਲੀਆਂ
ਜਿਸ ਤਹਿਤ ਕੱਲ 13 ਅਕਤੂਬਰ ਨੂੰ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਪੰਜਾਬ ਦੇ ਸਾਰੇ ਜਿਲਿਆਂ ਵਿੱਚ ਵੱਖ ਵੱਖ ਥਾਵਾਂ ਤੇ ਸੜਕੀ ਆਵਾਜਾਈ ਠੱਪ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਜਮਹੂਰੀ ਕਿਸਾਨ ਸਭਾ ਦੇ ਜਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ ਧਾਲੀਵਾਲ, ਕੁਲ ਹਿੰਦ ਕਿਸਾਨ ਸਭਾ ਦੇ ਜ਼ਿਲ੍ਹਾ ਪ੍ਰਧਾਨ ਨਾਇਬ ਸਿੰਘ ਫੂਸ ਮੰਡੀ, ਭਾਰਤੀ ਕਿਸਾਨ ਯੂਨੀਅਨ ਮਾਲਵਾ ਦੇ ਸੂਬਾ ਆਗੂ ਜਗਜੀਤ ਸਿੰਘ ਕੋਟਸ਼ਮੀਰ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਪੂਹਲੀ, ਬੀਕੇਯੂ ਮਾਨਸਾ ਦੇ ਸੂਬਾ ਮੀਤ ਪ੍ਰਧਾਨ ਬਲਵਿੰਦਰ ਸਿੰਘ ਗੰਗਾ ਸਮੇਤ ਹੋਰ ਸੀਨੀਅਰ ਸਾਥੀ ਮੌਜੂਦ ਸਨ।
Share the post "ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਭਲਕ ਦੇ ਸੜਕੀ ਆਵਾਜ਼ਾਈ ਠੱਪ ਕਰਨ ਦੀ ਬਣਾਈ ਰਣਨੀਤੀ"