ਬਠਿੰਡਾ, 16 ਅਕਤੂਬਰ: ਬੀਤੇ ਕੱਲ੍ਹ ਪੰਚਾਇਤੀ ਚੋਣਾਂ ਦੇ ਦੌਰਾਨ ਜਿਲ੍ਹੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਨੂੰ ਖਰਾਬ ਕਰਨ ਵਾਲੇ ਮਾੜੇ ਅਨਸਰਾਂ ਤੇ ਸ਼ਿਕੰਜਾ ਕੱਸਦੇ ਹੋਏ ਜਿਲ੍ਹਾ ਬਠਿੰਡਾ ਦੇ ਵੱਖ-ਵੱਖ ਥਾਣਿਆਂ ਵੱਲੋਂ 3 ਮੁਕੱਦਮੇ ਦਰਜ ਕੀਤੇ ਗਏ ਹਨ।ਥਾਣਾ ਸਦਰ ਬਠਿੰਡਾ ਅਤੇ ਥਾਣਾ ਨਥਾਣਾ ਵਿਖੇ ਇੱਕ-ਇੱਕ ਮੁਕੱਦਮਾ ਨਾਮਲੂਮ ਵਿਅਕਤੀਆਂ ਵਿਰੁੱਧ ਦਰਜ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਇੱਕ ਮੁਕੱਦਮਾ ਥਾਣਾ ਦਿਆਲਪੁਰਾ ਵਿਖੇ 08 ਵਿਅਕਤੀਆਂ ਪਰ ਦਰਜ ਕੀਤਾ ਗਿਆ। ਇੱਥੇ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਕੱਲ ਪੰਚਾਇਤੀ ਚੋਣਾਂ 2024 ਦੇ ਮੱਦੇਨਜਰ ਬਠਿੰਡਾ ਜਿਲ੍ਹੇ ਦੇ ਅਧੀਨ ਪਿੰਡ ਭੋਡੀਪੁਰਾ ਥਾਣਾ ਦਿਆਲਪੁਰਾ, ਪਿੰਡ ਨਰੂਆਣਾ ਥਾਣਾ ਸਦਰ ਬਠਿੰਡਾ ਅਤੇ ਪਿੰਡ ਚੱਕ ਫਤਿਹ ਸਿੰਘ ਵਾਲਾ ਥਾਣਾ ਨਥਾਣਾ ਵਿਖੇ ਪੰਚਾਇਤੀ ਚੋਣਾਂ ਦੀ ਗਿਣਤੀ ਮੌਕੇ ਸ਼ਰਾਰਤੀ ਅਨਸਰਾਂ ਵੱਲੋਂ ਪੁਲਿਸ ਪ੍ਰਸ਼ਾਸ਼ਨ ਅਤੇ ਚੋਣ ਅਮਲੇ ਤੇ ਹਮਲਾ ਕੀਤਾ। ਇਸ ਮੌਕੇ ਬਠਿੰਡਾ ਪੁਲਿਸ ਵੱਲੋਂ ਸਖਤੀ ਨਾਲ ਚੋਣ ਕਮਿਸ਼ਨ ਦੀ ਪੂਰੀ ਪ੍ਰੀਕ੍ਰਿਆ ਨੂੰ ਨੇਪਰੇ ਚਾੜਿਆ ਗਿਆ।
ਇਹ ਵੀ ਪੜ੍ਹੋ: ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਲੜਨ ਵਾਲੇ 5 ਉਮੀਦਵਾਰ ਅਯੋਗ ਐਲਾਨੇ : ਸਿਬਿਨ ਸੀ
ਇਸ ਦੌਰਾਨ ਕੁੱਝ ਲੋਕਾਂ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾਂ ਕਰਦਿਆਂ ਅਤੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਦਿਆਂ ਪੁਲਿਸ ਪ੍ਰਸ਼ਾਸ਼ਨ ਅਤੇ ਚੋਣ ਅਮਲੇ ਨਾਲ ਹੱਥੋਪਾਈ ਕੀਤੀ, ਬੰਧਕ ਬਣਾਉਣ ਦੀ ਕੋਸ਼ਿਸ਼ ਕੀਤੀ ਅਤੇ ਇੱਟਾਂ ਰੋੜਿਆਂ ਨਾਲ ਪੁਲਿਸ ਤੇ ਹਮਲਾ ਵੀ ਕੀਤਾ ਗਿਆ। ਪੁਲਿਸ ਦੀਆਂ ਸਰਕਾਰੀ ਗੱਡੀਆਂ ਦੀ ਭੰਨ ਤੋੜ ਕੀਤੀ ਗਈ।ਇਸ ਹਮਲੇ ਦੌਰਾਨ ਜਖਮੀ ਹੋਏ ਪੁਲਿਸ ਅਧਿਕਾਰੀ/ਕਰਮਚਾਰੀਆਂ ਨੂੰ ਜੇਰੇ ਇਲਾਜ ਲਈ ਹਸਪਤਾਲ ਭੇਜਿਆ ਗਿਆ।ਇਸ ਮੌਕੇ ਐੱਸ.ਐੱਸ.ਪੀ ਬਠਿੰਡਾ ਨੇ ਦੱਸਿਆ ਕਿ ਪੁਲਿਸ ਦੀਆਂ ਵੱਖ-ਵੱਖ ਪਾਰਟੀਆਂ ਤਾਇਨਾਤ ਕੀਤੀਆਂ, ਉਹਨਾਂ ਵੱਲੋਂ ਕਾਨੂੰਨੀ ਦਾਇਰੇ ਵਿੱਚ ਰਹਿ ਕੇ ਹਵਾਈ ਫਾਇਰਿੰਗ ਦੀ ਵਰਤੋਂ ਕੀਤੀ ਗਈ ਅਤੇ ਹਜੂਮ ਨੂੰ ਤਿੱਤਰ ਬਿੱਤਰ ਕੀਤਾ ਗਿਆ।ਇਸ ਹਵਾਈ ਫਾਇਰਿੰਗ ਦੌਰਾਨ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਮਾਲੀ ਨੁਕਸਾਨ ਨਹੀ ਹੋਇਆ।ਜਿਨ੍ਹਾਂ ਵਿਅਕਤੀਆਂ ਵੱਲੋਂ ਪੰਚਾਇਤੀ ਚੋਣਾਂ ਦੀ ਕਾਰਵਾਈ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਇਹਨਾਂ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕੀਤਾ ਜਾਵੇਗਾ।
Share the post "ਪੰਚਾਇਤੀ ਚੋਣਾਂ: ਬਠਿੰਡਾ ਪੁਲਿਸ ਵੱਲੋਂ ਸ਼ਰਾਰਤੀ ਅਨਸਰਾਂ ਖਿਲਾਫ 3 ਮੁਕੱਦਮੇ ਦਰਜ"