ਬਾਬਾ ਫ਼ਰੀਦ ਸਕੂਲ ਵੱਲੋਂ ‘ਬੈਸਟ ਆਊਟ ਆਫ਼ ਵੇਸਟ‘ ਮੁਕਾਬਲਾ ਆਯੋਜਿਤ

0
13

ਸੁਖਜਿੰਦਰ ਮਾਨ

ਬਠਿੰਡਾ, 18 ਅਕਤੂਬਰ : ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਵਿਦਿਆਰਥੀਆਂ ਲਈ ‘ਬੈਸਟ ਆਊਟ ਆਫ਼ ਵੇਸਟ‘ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਸਕੂਲ ਦੇ ਗਿਆਰ੍ਹਵੀਂ ਅਤੇ ਬਾਰ੍ਹਵੀਂ ਕਲਾਸ ਦੇ ਵੱਖ-ਵੱਖ ਸੈਕਸ਼ਨਾਂ ਦੇ 100 ਤੋਂ ਵਧੇਰੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਰਹਿੰਦ ਖੂੰਹਦ ਅਤੇ ਫ਼ਾਲਤੂ ਵਸਤਾਂ ਤੋਂ ਲਾਭਦਾਇਕ ਵਸਤਾਂ ਅਤੇ ਮਾਡਲ ਤਿਆਰ ਕਰ ਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ । ਇਸ ਮੁਕਾਬਲੇ ਵਿਚ 10+2 ਕਾਮਰਸ-ਬੀ ਦੇ ਵਿਦਿਆਰਥੀ ਮਨਜਿੰਦਰ ਸਿੰਘ ਨੇ ਪਹਿਲਾ ਅਤੇ 10+1 ਮੈਡੀਕਲ-ਏ ਦੀ ਪਰਨੂਰ ਕੌਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਹੈ ਜਦੋਂ ਕਿ 10+2 ਕਾਮਰਸ-ਏ ਦੀ ਗੁਰਧੀਰ ਕੌਰ ਸਿੱਧੂ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ । ਇਸ ਤੋਂ ਇਲਾਵਾ 10+2 ਮੈਡੀਕਲ-ਏ ਦੀਆਂ ਵਿਦਿਆਰਥਣਾਂ ਕੋਮਲਪ੍ਰੀਤ ਕੌਰ ਤੇ ਰੀਤੂ ਬਾਲਾ ਨੂੰ, 10+2 ਨਾਨ ਮੈਡੀਕਲ-ਏ ਦੇ ਕਰਨਵੀਰ ਸਿੰਘ, 10+1 ਕਾਮਰਸ-ਏ ਦੇ ਅਰਮਾਨਦੀਪ ਸਿੰਘ ਅਤੇ 10+2 ਆਰਟਸ-ਬੀ ਦੀ ਰੇਸ਼ਮ ਕੁਮਾਰੀ ਨੂੰ ਹੌਸਲਾ ਅਫ਼ਜਾਈ ਲਈ ਇਨਾਮ ਦਿੱਤਾ ਗਿਆ। ਪਿ੍ਰੰਸੀਪਲ ਬਲਜਿੰਦਰ ਸਿੰਘ ਸਿੱਧੂ ਨੇ ਆਪਣੀ ਪ੍ਰਤਿਭਾ ਦੇ ਪ੍ਰਦਰਸ਼ਨ ਲਈ ਅਜਿਹੀਆਂ ਗਤੀਵਿਧੀਆਂ ਵਿੱਚ ਭਾਗ ਲੈਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ । ਬੀ.ਐਫ.ਜੀ.ਆਈ. ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਬਾਬਾ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਦੇ ਇਸ ਉਪਰਾਲੇ ਦੀ ਪ੍ਰਸੰਸਾ ਕਰਦਿਆਂ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

LEAVE A REPLY

Please enter your comment!
Please enter your name here